ਬੀ.ਬੀ.ਕੇ. ਡੀ.ਏ.ਵੀ. ਕਾਲਜ ਦੀ ਵਿਦਿਆਰਥਣ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਰਹੀ ਅੱਵਲ
ਅੰਮ੍ਰਿਤਸਰ, 22 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ.
ਅੰਮ੍ਰਿਤਸਰ, 22 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ ਅੰਮ੍ਰਿਤਸਰ ਨੇ ਆਪਣੀ ਸ਼ਾਨਦਾਰ ਅਕਾਦਮਿਕ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਜੀ.ਐੱਨ.ਡੀ.ਯੂ. ਦੀਆਂ ਪ੍ਰੀਖਿਆਵਾਂ ’ਚ ਇਕ ਹੋਰ ਮਾਣਮੱਤੀ ਪ੍ਰਾਪਤੀ ਦਰਜ ਕੀਤੀ ਹੈ। ਬੀ.ਐੱਫ.ਏ. ਸਮੈਸਟਰ ਛੇਵਾਂ ਦੀ ਵਿਦਿਆਰਥਣ ਅਨੀਸ਼ਾ ਨੇ 9.52 ਸੀ.ਜੀ.ਪੀ.ਏ. ਦੇ ਸ਼ਾਨਦਾਰ ਅੰਕਾਂ ਨਾਲ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ । ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅਨੀਸ਼ਾ ਨੂੰ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ । ਕਮਾਯਨੀ ਆਨੰਦ ਡੀਨ ਅਕਾਦਮਿਕ ਅਤੇ ਸ਼ੈਫਾਲੀ ਜੌਹਰ ਮੁਖੀ ਪੋਸਟ ਗ੍ਰੈਜੂਏਟ ਫਾਈਨ ਆਰਟਸ ਵਿਭਾਗ ਨੇ ਵੀ ਇਸ ਹੋਣਹਾਰ ਵਿਦਿਆਰਥਣ ਨੂੰ ਆਪਣੀਆਂ ਅਸੀਸਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।