22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਉੱਤਰੀ ਰੇਲਵੇ ਕਰਮਚਾਰੀ ਯੂਨੀਅਨ ਫਿਰੋਜ਼ਪੁਰ ਡਿਵੀਜ਼ਨ ਵਲੋਂ ਸ਼ਹੀਦ ਸੁੰਦਰ ਲਾਲ ਨੂੰ ਸ਼ਰਧਾਂਜਲੀ

ਅੰਮ੍ਰਿਤਸਰ, 22 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਉੱਤਰੀ ਰੇਲਵੇ ਕਰਮਚਾਰੀ ਯੂਨੀਅਨ ਫਿਰੋਜ਼ਪੁਰ ਡਿਵੀਜ਼ਨ ਨੇ ਸ਼ਹੀਦ ਸੁੰਦਰ ਲਾਲ ਦੇ ਸ਼ਹੀਦ ਸਮਾਰਕ ‘ਤੇ ਉਨ੍ਹਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਅੱਜ ਦੇ ਦਿਨ 1965 ਨੂੰ ਭਾਰਤ-ਪਾਕਿਸਤਾਨ ਜੰਗ ‘ਚ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।

Ad Position 21
No active advertisement
ਅਜੀਤ ਡੈਸਕ 23-09-2026
ਅੰਮ੍ਰਿਤਸਰ, 22 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਉੱਤਰੀ ਰੇਲਵੇ ਕਰਮਚਾਰੀ ਯੂਨੀਅਨ ਫਿਰੋਜ਼ਪੁਰ ਡਿਵੀਜ਼ਨ ਨੇ ਸ਼ਹੀਦ ਸੁੰਦਰ ਲਾਲ ਦੇ ਸ਼ਹੀਦ ਸਮਾਰਕ ‘ਤੇ ਉਨ੍ਹਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਅੱਜ ਦੇ ਦਿਨ 1965 ਨੂੰ ਭਾਰਤ-ਪਾਕਿਸਤਾਨ ਜੰਗ ‘ਚ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਮੀਟਿੰਗ ਦੀ ਪ੍ਰਧਾਨਗੀ ਡਿਵੀਜ਼ਨਲ ਪ੍ਰਧਾਨ ਪ੍ਰਿਤਪਾਲ ਸਿੰਘ ਨੇ ਕੀਤੀ। ਡਿਵੀਜ਼ਨਲ ਮੰਤਰੀ ਐਸ.ਐਸ. ਮਾਨ ਨੇ ਵਿਸ਼ੇਸ਼ ਮਹਿਮਾਨ ਵਜੋਂ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਯੂ. ਆਰ. ਕੇ. ਯੂ. ਜਲੰਧਰ ਦੇ ਸ਼ਾਖਾ ਮੰਤਰੀ ਪੰਕਜ ਕੁਮਾਰ ਦੁਆਰਾ ਆਯੋਜਿਤ ਸ਼ਰਧਾਂਜਲੀ ਸਭਾ ‘ਚ ਕਰਮਚਾਰੀਆਂ ਨੂੰ ਏਕਤਾ ਦਾ ਸੰਦੇਸ਼ ਦਿੱਤਾ ਗਿਆ। ਡੀਜ਼ਲ ਸ਼ੈੱਡ ਲੁਧਿਆਣਾ ਦੇ ਸ਼ਾਖਾ ਮੰਤਰੀ ਰਮਨਦੀਪ ਸਿੰਘ ਨੇ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਅੰਮ੍ਰਿਤਸਰ ਸ਼ਾਖਾ ਸਕੱਤਰ ਮਨਦੀਪ ਸਿੰਘ ਨੇ ਵੀ ਸਾਰਿਆਂ ਨੂੰ ਆਪਣੇ ਫਰਜ਼ਾਂ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ। ਇਸ ਸ਼ਾਨਦਾਰ ਸਮਾਗਮ ਦਾ ਆਯੋਜਨ ਰਾਜ ਕਿਸ਼ੋਰ ਸੰਗਠਨ ਮੰਤਰੀ, ਮੁਕੇਸ਼ ਕੁਮਾਰ, ਰਾਕੇਸ਼ ਕੁਮਾਰ, ਪਰਮਵੀਰ, ਗੋਵਿੰਦ, ਦੀਪਕ, ਮੋਨੂੰ, ਮਨੋਜ, ਨੀਰਜ, ਭੂਰ ਸਿੰਘ ਨੇ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਵਲੋਂ ‘ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ- 2027’ ਤਹਿਤ ਪਰਖ ਸੰਬੰਧੀ ਮੈਗਾ ਭਾਗੀਦਾਰੀ ਮੁਹਿੰਮ ਚਲਾਈ ਅਗਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਦੀ ਡਾ. ਬਲਜੀਤ ਰੰਧਾਵਾ ਦਾ ਬੈਸਟ ਟੀਚਰ ਐਵਾਰਡ-2026 ਨਾਲ ਸਨਮਾਨ
Ad Position 24