ਪੰਜਾਬ ਨਸ਼ਾ ਮੁਕਤੀ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਪੂਰਬੀ ਹਲਕੇ ’ਚ ਮਨਰਾਜ ਛੀਨਾਂ ਵਲੋਂ ਰੱਖੀ ਬੈਠਕ
ਅੰਮ੍ਰਿਤਸਰ, 22 ਸਤੰਬਰ (ਹਰਮਿੰਦਰ ਸਿੰਘ)- ਪੰਜਾਬ ਨਸ਼ਾ ਮੁਕਤੀ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਅੰਮ੍ਰਿਤਸਰ ਪੂਰਬੀ ਹਲਕੇ ’ਚ ਭਾਰਤੀ ਜਨਤਾ ਪਾਰਟੀ ਦੇ ਆਗੂ ਮਨਰਾਜ ਛੀਨਾ ਦੇ ਦਫ਼ਤਰ ਵਿਖੇ ਇਕ ਪ੍ਰਭਾਵਸ਼ਾਲੀ ਬੈਠਕ ਹੋਈ। ਜਿਸ ’ਚ 24 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਣ ਜਾ ਰਹੀ ਪੰਜਾਬ ਨਸ਼ਾ ਮੁਕਤੀ ਯਾਤਰਾ ਨੂੰ ਲੈ ਕੇ ਪ੍ਰਬੰਧਾਂ, ਜ਼ਰੂਰੀ ਤਿਆਰੀਆਂ ਅਤੇ ਵਰਕਰਾਂ ਦੀ ਭੂਮਿਕਾ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਅੰਮ੍ਰਿਤਸਰ, 22 ਸਤੰਬਰ (ਹਰਮਿੰਦਰ ਸਿੰਘ)- ਪੰਜਾਬ ਨਸ਼ਾ ਮੁਕਤੀ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਅੰਮ੍ਰਿਤਸਰ ਪੂਰਬੀ ਹਲਕੇ ’ਚ ਭਾਰਤੀ ਜਨਤਾ ਪਾਰਟੀ ਦੇ ਆਗੂ ਮਨਰਾਜ ਛੀਨਾ ਦੇ ਦਫ਼ਤਰ ਵਿਖੇ ਇਕ ਪ੍ਰਭਾਵਸ਼ਾਲੀ ਬੈਠਕ ਹੋਈ। ਜਿਸ ’ਚ 24 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਣ ਜਾ ਰਹੀ ਪੰਜਾਬ ਨਸ਼ਾ ਮੁਕਤੀ ਯਾਤਰਾ ਨੂੰ ਲੈ ਕੇ ਪ੍ਰਬੰਧਾਂ, ਜ਼ਰੂਰੀ ਤਿਆਰੀਆਂ ਅਤੇ ਵਰਕਰਾਂ ਦੀ ਭੂਮਿਕਾ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਭਾਜਪਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਬਣਨ ਉਪਰੰਤ ਸਲਿਲ ਕਪੂਰ ਦੀ ਇਸ ਹਲਕੇ ਦੀ ਆਪਣੀ ਪਹਿਲੀ ਫੇਰੀ ਕੀਤੀ। ਉਨ੍ਹਾਂ ਦੇ ਪਹੁੰਚਣ ’ਤੇ ਭਾਜਪਾ ਵਰਕਰਾਂ ਅਤੇ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਪੰਜਾਬ ਨਸ਼ਾ ਮੁਕਤੀ ਯਾਤਰਾ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗ ਦੀ ਅਗਵਾਈ ਭਾਜਪਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਸ੍ਰੀ ਸਲਿਲ ਕਪੂਰ ਵਲੋਂ ਕਰਦੇ ਹੋਏ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਇਕ ਪਰਿਵਾਰ ਜਾਂ ਵਿਅਕਤੀ ਤੱਕ ਸੀਮਿਤ ਨਹੀਂ ਰਹਿੰਦੀ, ਸਗੋਂ ਇਸ ਦਾ ਪ੍ਰਭਾਵ ਸਮਾਜ ਦੇ ਵੱਖ-ਵੱਖ ਵਰਗਾਂ ’ਤੇ ਪੈਂਦਾ ਹੈ। ਇਸ ਮੌਕੇ ਮਨਰਾਜ ਛੀਨਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਦੀ ਤਾਕਤ ਅਤੇ ਭਵਿੱਖ ਹਨ। ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਅਤੇ ਸਮਾਜਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਇਸ ਮੌਕੇ ਮੁਨੀਸ਼ ਭਾਰਦਵਾਜ ਜਨਰਲ ਸਕੱਤਰ ਭਾਜਪਾ, ਮੋਹਿਤ ਮਹਾਜਨ ਮੀਤ ਪ੍ਰਧਾਨ, ਵਰਿੰਦਰ ਸਿੰਘ ਸਵੀਟੀ ਮੰਡਲ ਪ੍ਰਧਾਨ ਹੁਸੈਨਪੁਰਾ, ਰਮਨ ਰਾਠੌਰ ਮੰਡਲ ਪ੍ਰਧਾਨ ਗੋਬਿੰਦ ਨਗਰ, ਏਕਤਾ ਵੋਹਰਾ, ਨਰਿੰਦਰ ਸ਼ੇਖਰ ਲੂਥਰਾ, ਸੰਜੇ ਸ਼ਰਮਾ, ਜਸਪਾਲ ਸਿੰਘ ਸ਼ੰਟੂ, ਕੋਚ ਰਾਜਨ ਕੁਮਾਰ ਸੂਰਯਵੰਸ਼ੀ ਆਦਿ ਹਾਜ਼ਰ ਸਨ।