22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਿੰਡ ਸੁਲਤਾਨਵਿੰਡ ਦੇ ਮੇਨ ਰਸਤੇ ’ਤੇ ਖੁੱਲ੍ਹੇ ਸ਼ਰਾਬ ਦੇ ਠੇਕੇ ਖ਼ਿਲਾਫ਼ ਪਿੰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਸੁਲਤਾਨਵਿੰਡ, 22 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਮੇਨ ਰਸਤੇ ’ਤੇ ਖੁੱਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਅੱਜ ਪਿੰਡ ਵਾਸੀਆਂ ਵਲੋਂ ਇਕੱਠੇ ਹੋ ਕੇ ਸ਼ਰਾਬ ਦੇ ਠੇਕੇ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪ੍ਰਸ਼ਾਸਨ ਤੋਂ ਇਸ ਠੇਕੇ ਨੂੰ ਇੱਥੋਂ ਹਟਾਉਣ ਦੀ ਮੰਗ ਕੀਤੀ ਗਈ।

Ad Position 21
No active advertisement
ਪਿੰਡ ਸੁਲਤਾਨਵਿੰਡ ਵਿਖੇ ਸ਼ਰਾਬ ਦੇ ਖੁੱਲ੍ਹੇ ਠੇਕੇ ਖਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਇਲਾਕਾ ਵਾਸੀ। ਤਸਵੀਰ : ਗੁਰਨਾਮ ਸਿੰਘ ਬੁੱਟਰ 23-09-2026
ਸੁਲਤਾਨਵਿੰਡ, 22 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਮੇਨ ਰਸਤੇ ’ਤੇ ਖੁੱਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਅੱਜ ਪਿੰਡ ਵਾਸੀਆਂ ਵਲੋਂ ਇਕੱਠੇ ਹੋ ਕੇ ਸ਼ਰਾਬ ਦੇ ਠੇਕੇ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪ੍ਰਸ਼ਾਸਨ ਤੋਂ ਇਸ ਠੇਕੇ ਨੂੰ ਇੱਥੋਂ ਹਟਾਉਣ ਦੀ ਮੰਗ ਕੀਤੀ ਗਈ। ਰੋਸ ਪ੍ਰਦਰਸ਼ਨ ਕਰ ਰਹੇ ਪਿੰਡ ਵਾਸੀਆਂ ਨੇ ਕਿਹਾ ਕਿ ਸੁਲਤਾਨਵਿੰਡ ਪਿੰਡ ਦੀ ਆਪਣੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਹੈ। ਪਿੰਡ ਦਾ ਇਹ ਮੁੱਖ ਰਸਤਾ ਬਹੁਤ ਹੀ ਮਹੱਤਵਪੂਰਨ ਹੈ, ਜਿੱਥੋਂ ਰੋਜ਼ਾਨਾਂ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਤੋਂ ਇਲਾਵਾ ਆਸ-ਪਾਸ ਦੇ ਇਲਾਕਿਆਂ ਦੇ ਲੋਕ ਵੀ ਲੰਘਦੇ ਹਨ। ਇਸੇ ਮੇਨ ਰਸਤੇ ’ਤੇ ਕਾਰਗਿਲ ਸ਼ਹੀਦ ਗੁਰਮੀਤ ਸਿੰਘ ਦੇ ਨਾਮ ’ਤੇ ਗੇਟ ਬਣਿਆ ਹੋਇਆ ਹੈ, ਜੋ ਸ਼ਹੀਦ ਦੀ ਯਾਦ ਨੂੰ ਸਮਰਪਿਤ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਸ਼ਹੀਦ ਦੇ ਨਾਮ ’ਤੇ ਬਣੇ ਗੇਟ ਦੇ ਬਿਲਕੁਲ ਨੇੜੇ ਸ਼ਰਾਬ ਦਾ ਠੇਕਾ ਹੋਣਾ ਉਨ੍ਹਾਂ ਨੂੰ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਥਾਨ ਦੀ ਮਹੱਤਤਾ ਨੂੰ ਦੇਖਦਿਆਂ ਇੱਥੇ ਸ਼ਰਾਬ ਦਾ ਠੇਕਾ ਖੋਲ੍ਹਣਾ ਕਿਸੇ ਵੀ ਤਰ੍ਹਾਂ ਢੁੱਕਵਾਂ ਨਹੀਂ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਸੰਬੰਧੀ ਪਹਿਲਾਂ ਵੀ ਸੰਬੰਧਿਤ ਵਿਭਾਗ ਦੇ ਧਿਆਨ ਵਿਚ ਮਾਮਲਾ ਲਿਆਂਦਾ ਗਿਆ ਹੈ, ਪਰ ਇਸ ਦੇ ਬਾਵਜੂਦ ਠੇਕਾ ਇੱਥੇ ਚੱਲ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਮੁੱਖ ਰਸਤੇ ਤੋਂ ਸਕੂਲਾਂ ਨੂੰ ਜਾਣ ਵਾਲੇ ਬੱਚੇ, ਔਰਤਾਂ, ਬਜ਼ੁਰਗ ਅਤੇ ਹੋਰ ਪਿੰਡ ਵਾਸੀ ਰੋਜ਼ਾਨਾ ਲੰਘਦੇ ਹਨ। ਇਸ ਲਈ ਅਜਿਹੀ ਥਾਂ ’ਤੇ ਸ਼ਰਾਬ ਦਾ ਠੇਕਾ ਹੋਣ ਕਾਰਨ ਲੋਕਾਂ ਨੂੰ ਇਤਰਾਜ਼ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਨੂੰ ਧਿਆਨ ਵਿਚ ਰੱਖਦਿਆਂ ਸੰਬੰਧਿਤ ਵਿਭਾਗ ਨੂੰ ਇਸ ਮਾਮਲੇ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਆਬਕਾਰੀ ਵਿਭਾਗ ਤੋਂ ਮੰਗ ਕੀਤੀ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ਼ਰਾਬ ਦੇ ਠੇਕੇ ਦੀ ਥਾਂ ਬਦਲੀ ਜਾਵੇ ਅਤੇ ਇਸ ਨੂੰ ਸ਼ਹੀਦ ਗੁਰਮੀਤ ਸਿੰਘ ਦੇ ਨਾਮ ’ਤੇ ਬਣੇ ਗੇਟ ਦੇ ਨੇੜਿਓਂ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਜਲਦ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਪਿੰਡ ਵਾਸੀਆਂ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਸੇਵਾਦਾਰ ਦੀ ਸੇਵਾ ਨਿਭਾਅ ਰਹੇ ਸੁਖਵਿੰਦਰ ਸਿੰਘ ਪੱਪੂ, ਪ੍ਰਧਾਨ ਜਸਬੀਰ ਸਿੰਘ ਮੰਗਾ,ਜਰਮਨਜੀਤ ਸਿੰਘ ਸੁਲਤਾਨਵਿੰਡ, ਇੰਦਰਜੀਤ ਸਿੰਘ ਸੋਨੂੰ ਮਾਹਲ, ਜਰਮਨਜੀਤ ਸਿੰਘ ਸੁਲਤਾਨਵਿੰਡ, ਬਾਬਾ ਰਸਾਲ ਸਿੰਘ, ਕਿਸਾਨ ਆਗੂ ਬਾਊ ਰਾਜਪਾਲ ਸਿੰਘ, ਤਰਸੇਮ ਸਿੰਘ, ਅਮਰਪਾਲ ਸਿੰਘ, ਗੁਲਜਾਰ ਸਿੰਘ, ਜਗੀਰ ਸਿੰਘ ਫੌਜੀ, ਸੁਖਰਾਜ ਸਿੰਘ, ਧਰਮਿੰਦਰ ਸਿੰਘ, ਕਵਲਜੀਤ ਸਿੰਘ, ਬਲਜਿੰਦਰ ਸਿੰਘ, ਬੱਲੀ ਸਿੰਘ, ਗੁਰਜੀਵਨ ਸਿੰਘ, ਸਤਬੀਰ ਸਿੰਘ, ਅਮਰਪਾਲ ਸਿੰਘ, ਕਾਬਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਡੈਰੀਵੇਟਿਵ ਮਾਰਕੀਟ ਨੂੰ ਸਮਝਣ’ ਸੰਬੰਧੀ ਮਾਹਿਰ ਵਰਕਸ਼ਾਪ ਅਗਲੀ ਖ਼ਬਰ ਬਾਬਾ ਭੂਰੀ ਵਾਲੇ ਪਬਲਿਕ ਸਕੂਲ ਵਿਖੇ ਡਰਾਇੰਗ ਮੁਕਾਬਲੇ ਕਰਵਾਏ
Ad Position 24