24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਬ ਡਵੀਜ਼ਨ ਪੂਰਬੀ ਜ਼ੋਨ-3 ’ਚ ਪੁਲਿਸ ਨੇ ਤੜਕਸਾਰ ਚਲਾਈ ਤਲਾਸ਼ੀ ਮੁਹਿੰਮ 13 ਵਿਅਕਤੀਆਂ ਖਿਲਾਫ਼ ਕੀਤੀ ਕਾਰਵਾਈ : 5 ਨੌਜਵਾਨ ਨਸ਼ਾ ਛੁਡਾਊ ਕੇਂਦਰਾਂ ’ਚ ਭੇਜੇ

ਅੰਮ੍ਰਿਤਸਰ, 23 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਅੱਜ ਤੜਕਸਾਰ ਚਲਾਈ ਤਲਾਸ਼ੀ ਮੁਹਿੰਮ ’ਚ ਜੋਨ-3, ਈਸਟ ਸਬ-ਡਿਵੀਜ਼ਨ ’ਚ ਡੀ. ਸੀ.

Ad Position 21
No active advertisement
ਈਸਟ ਸਬ ਡਵੀਜ਼ਨ ’ਚ ਚਲਾਏ ਗਏ ਤਲਾਸ਼ੀ ਅਭਿਆਨ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਸੀ.ਪੀ. (ਸ਼ਹਿਰੀ) ਜਸਕਰਨਜੀਤ ਸਿੰਘ ਤੇਜਾ, ਏ.ਸੀ.ਪੀ. ਪੂਰਬੀ ਰਵਿੰਦਰ ਸਿੰਘ ਤੇ ਹੋਰ। ਤਸਵੀਰਾਂ : ਹਰਜੀਤ ਸਿੰਘ 24-09-2026
ਅੰਮ੍ਰਿਤਸਰ, 23 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਅੱਜ ਤੜਕਸਾਰ ਚਲਾਈ ਤਲਾਸ਼ੀ ਮੁਹਿੰਮ ’ਚ ਜੋਨ-3, ਈਸਟ ਸਬ-ਡਿਵੀਜ਼ਨ ’ਚ ਡੀ.ਸੀ.ਪੀ. ਸ਼ਹਿਰੀ ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਹੇਠ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ’ਚ 13 ਸ਼ੱਕੀ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਗਈ 2 ਨਸ਼ਿਆਂ ਦੇ ਮਾਮਲੇ ਦਰਜ ਕੀਤੇ ਗਏ ਤੇ ਨਸ਼ੇ ਦੀ ਲਤ ਦਾ ਸ਼ਿਕਾਰ ਪਾਏ ਗਏ 5 ਨੌਜਵਾਨਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਇਲਾਜ਼ ਲਈ ਨਸ਼ਾ ਛੁਡਾਊ ਕੇਂਦਰ ’ਚ ਭੇਜਿਆ ਗਿਆ। ਡੀ.ਸੀ.ਪੀ. ਸ: ਤੇਜਾ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੇ ਨਿਰਦੇਸ਼ਾਂ ’ਤੇ ਯੋਗ ਅਗਵਾਈ ਹੇਠ ਅੱਜ ਅੱਜ ਜ਼ੋਨ-3, ਈਸਟ ਸਬ-ਡਵੀਜ਼ਨ ਪੱਤੀ ਬੱਗੇ ਵਾਲੀ ਇਲਾਕੇ ਵਿਚ ਵਿਸ਼ੇਸ਼ ਭਾਲ ਆਪਰੇਸ਼ਨ ਚਲਾਇਆ ਗਿਆ। ਇਸ ਵਿਸ਼ੇਸ਼ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਵਲੋਂ ਸ਼ੱਕੀ ਵਿਅਕਤੀਆਂ ਅਤੇ ਨਸ਼ਿਆਂ ਨਾਲ ਸੰਬੰਧਿਤ ਗਤੀਵਿਧੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ ਕੁੱਲ 13 ਵਿਅਕਤੀਆਂ ਵਿਰੁੱਧ ਕਾਨੂੰਨੀ ਤੇ ਜੁਰਮ ਰੋਕੂ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ ਨਸ਼ਿਆਂ ਨਾਲ ਸੰਬੰਧਿਤ 2 ਮੁਕੱਦਮੇ ਦਰਜ ਕੀਤੇ ਗਏ ਅਤੇ ਇਨ੍ਹਾਂ ਮਾਮਲਿਆਂ ਵਿਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵਲੋਂ ਇਲਾਕੇ ਵਿਚ ਨਸ਼ਿਆਂ ਦੀ ਸਪਲਾਈ ਚੇਨ ਅਤੇ ਇਸ ਨਾਲ ਜੁੜੇ ਵਿਅਕਤੀਆਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਤਲਾਸ਼ੀ ਮੁਹਿੰਮ ਦੌਰਾਨ ਨਸ਼ਿਆਂ ਦੀ ਲਤ ਦਾ ਸ਼ਿਕਾਰ ਪਾਏ ਗਏ 5 ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰ ਵੱਲ ਰੈਫਰ ਕੀਤਾ ਗਿਆ, ਤਾਂ ਜੋ ਉਨ੍ਹਾਂ ਨੂੰ ਇਲਾਜ ਅਤੇ ਪੁਨਰਵਾਸ ਦੀ ਸਹੂਲਤ ਮਿਲ ਸਕੇ। ਪੁਲਿਸ ਵਲੋਂ ਨਸ਼ਿਆਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਨਸ਼ੇ ਦੇ ਪੀੜਤਾਂ ਨੂੰ ਇਲਾਜ ਅਤੇ ਸਮਾਜ ਦੀ ਮੁੱਖ ਧਾਰਾ ਵਿਚ ਵਾਪਸ ਲਿਆਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਡੀ.ਸੀ.ਪੀ. ਸ: ਤੇਜਾ ਨੇ ਦਸਿਆ ਕਿ ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਵਿਸੇਸ਼ ਆਪਰੇਸ਼ਨ ਲਗਾਤਾਰ ਜਾਰੀ ਰਹਿਣਗੇ। ਨਸ਼ਿਆਂ ਦੀ ਤਸਕਰੀ ਅਤੇ ਐਕਟ ਤਹਿਤ ਗੈਰ-ਕਾਨ ੂੰਨੀ ਗਤੀਵਿਧੀਆਂ ਵਿਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਵਲੋਂ ਅਜਿਹੇ ਇਲਾਕਿਆਂ ਵਿਚ ਲਗਾਤਾਰ ਸਰਚ ਅਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਕਾਨੂੰਨ ਦੇ ਘੇਰੇ ਵਿਚ ਲਿਆਂਦਾ ਜਾਵੇਗਾ। ਨਸ਼ਿਆਂ ਵਿਰੁੱਧ ਇਹ ਮੁਹਿੰਮ ਲਗਾਤਾਰ ਅਤੇ ਹੋਰ ਮਜ਼ਬੂਤੀ ਨਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਦਾ ਸਪਸ਼ਟ ਸੰਦੇਸ਼ ਹੈ ਕਿ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਬਾਬਾ ਸ਼ੇਖ ਫਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅਗਲੀ ਖ਼ਬਰ ਮਹਿਮਦ ਮੰਦਰਾਂਵਾਲਾ ਦੀ ਮਹਿਲਾ ਸਰਪੰਚ ਦੇ ਲਾਪਤਾ ਪਤੀ ਦੀ 3 ਦਿਨ ਬਾਅਦ ਭੇਦ ਭਰੇ ਹਾਲਾਤ ’ਚ ਮਿਲੀ ਲਾਸ਼ ਪਰਿਵਾਰਕ ਮੈਂਬਰਾ...
Ad Position 24