24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਬਾਬਾ ਸ਼ੇਖ ਫਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 12ਵੀਂ ਸਦੀ ਦੇ ਮਹਾਨ ਸੂਫ਼ੀ ਦਰਵੇਸ਼ ਬਾਬਾ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਅੱਜ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਮੁਖ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਸ਼ੇਖ ਫਰੀਦ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸੁਭਾਇਮਾਨ ਬਾਣੀ ਸਮੇਤ ਗੁਰਬਾਣੀ ਕੀਰਤਨ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਅਰਦਾਸ ਤੇ ਹੁਕਮਨਾਮੇ ਉਪ੍ਰੰਤ ਕਥਾਵਾਚਕ ਗਿਆਨੀ ਵਿਸ਼ਾਲ ਸਿੰਘ ਨੇ ਸੰਗਤਾਂ ਨੂੰ ਬਾਬਾ ਸ਼ੇਖ ਫਰੀਦ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕਰਕੇ ਵੱਡਾ ਸਤਿਕਾਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 24-09-2026
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 12ਵੀਂ ਸਦੀ ਦੇ ਮਹਾਨ ਸੂਫ਼ੀ ਦਰਵੇਸ਼ ਬਾਬਾ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਅੱਜ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਮੁਖ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਸ਼ੇਖ ਫਰੀਦ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸੁਭਾਇਮਾਨ ਬਾਣੀ ਸਮੇਤ ਗੁਰਬਾਣੀ ਕੀਰਤਨ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਅਰਦਾਸ ਤੇ ਹੁਕਮਨਾਮੇ ਉਪ੍ਰੰਤ ਕਥਾਵਾਚਕ ਗਿਆਨੀ ਵਿਸ਼ਾਲ ਸਿੰਘ ਨੇ ਸੰਗਤਾਂ ਨੂੰ ਬਾਬਾ ਸ਼ੇਖ ਫਰੀਦ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕਰਕੇ ਵੱਡਾ ਸਤਿਕਾਰ ਦਿੱਤਾ ਹੈ। ਉਨ੍ਹਾਂ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਤੋਂ ਸੇਧ ਲੈ ਕੇ ਗੁਰੂ ਸਾਹਿਬਾਨ ਅਤੇ ਗੁਰਬਾਣੀ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਅਰਦਾਸੀਏ ਭਾਈ ਸਰਵਣ ਸਿੰਘ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ ਬਾਦੀਆਂ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਅਰਜਨਮਾਂਗਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੀਤ ਮੈਨੇਜਰ ਦਿਲਬਾਗ ਸਿੰਘ ਸਮੇਤ ਹੋਰ ਸ਼੍ਰੋਮਣੀ ਕਮੇਟੀ ਕਰਮਚਾਰੀ ਅਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨੰਗਲੀ ’ਚ ਨਸ਼ਿਆਂ ਦੀ ਹੋ ਰਹੀ ਵਿਕਰੀ ਦੀਆਂ ਵੀਡੀਓਜ਼ ਹੋਈਆਂ ਵਾਇਰਲ ਅਗਲੀ ਖ਼ਬਰ ਸਬ ਡਵੀਜ਼ਨ ਪੂਰਬੀ ਜ਼ੋਨ-3 ’ਚ ਪੁਲਿਸ ਨੇ ਤੜਕਸਾਰ ਚਲਾਈ ਤਲਾਸ਼ੀ ਮੁਹਿੰਮ 13 ਵਿਅਕਤੀਆਂ ਖਿਲਾਫ਼ ਕੀਤੀ ਕਾਰਵਾਈ : 5 ਨੌਜਵਾ...
Ad Position 24