24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਅੰਮ੍ਰਿਤਬੀਰ ਸਿੰਘ ਨੂੰ ਹਲਕਾ ਦੱਖਣੀ ਯੂਥ ਵਿੰਗ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ

ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ’ਚ ਕਰਵਾਏ ਸਮਾਗਮ ਦੌਰਾਨ ਹਲਕੇ ਦੇ ਨੌਜਵਾਨਾਂ ਸੁਖਮੀਤ ਸਿੰਘ, ਗੁਰਲਾਲ ਸਿੰਘ, ਜੋਬਨਜੀਤ ਸਿੰਘ, ਪ੍ਰਭਨੂਰ ਸਿੰਘ ਅਤੇ ਅੰਮ੍ਰਿਤਬੀਰ ਸਿੰਘ ਵਲੋਂ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸ.

Ad Position 21
No active advertisement
ਅਜੀਤ ਡੈਸਕ 24-09-2026
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ’ਚ ਕਰਵਾਏ ਸਮਾਗਮ ਦੌਰਾਨ ਹਲਕੇ ਦੇ ਨੌਜਵਾਨਾਂ ਸੁਖਮੀਤ ਸਿੰਘ, ਗੁਰਲਾਲ ਸਿੰਘ, ਜੋਬਨਜੀਤ ਸਿੰਘ, ਪ੍ਰਭਨੂਰ ਸਿੰਘ ਅਤੇ ਅੰਮ੍ਰਿਤਬੀਰ ਸਿੰਘ ਵਲੋਂ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸ. ਸੰਧੂ ਨੇ ਪਾਰਟੀ ਵਿਚ ਨਵੇਂ ਸ਼ਾਮਿਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਜਥੇਬੰਦੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਯੂਥ ਵਿੰਗ ਪ੍ਰਧਾਨ ਮਨਕੀਰਤ ਸਿੰਘ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਤਹਿਤ ਹਲਕਾ ਦੱਖਣੀ ਵਿਚ ਪਾਰਟੀ ਨਾਲ ਨੌਜਵਾਨਾਂ ਦਾ ਸੰਪਰਕ ਵਧ ਰਿਹਾ ਹੈ। ਉਪਕਾਰ ਸਿੰਘ ਸੰਧੂ ਵਲੋਂ ਇਸ ਮੌਕੇ ਅੰਮ੍ਰਿਤਬੀਰ ਸਿੰਘ ਨੂੰ ਵਿਧਾਨ ਸਭਾ ਹਲਕਾ ਦੱਖਣੀ ਦੇ ਯੂਥ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਹਲਕਾ ਦੱਖਣੀ ਸਮੇਤ ਅੰਮ੍ਰਿਤਸਰ ਜ਼ਿਲ੍ਹੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਜਾਰੀ ਵੇਰਵਿਆਂ ਅਨੁਸਾਰ ਇਸ ਮੌਕੇ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਬੱਲ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ਿਤ ਅੱਠਵੀਂ ਜਮਾਤ ਦੀ ਗਣਿਤ ਵਰਕਬੁੱਕ ‘ਮੈਥ ਵਰਸ’ ’ਤੇ ਕਰਵਾਈ ਵਰਕਸ਼ਾਪ ’ਚ 100 ਅਧਿਆਪਕਾਂ... ਅਗਲੀ ਖ਼ਬਰ ਭਾਰਤ ’ਚ ਅਮਰੀਕੀ ਰਾਜਦੂਤ ਸਰਜੀਓ ਗੋਰ ਦੇ 28 ਸਤੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਣ ਦੀ ਸੰਭਾਵ...
Ad Position 24