24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਰਾਯਨ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

ਅੰਮ੍ਰਿਤਸਰ, 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਵਿਖੇ ਚੇਅਰਮੈਨ ਡਾ. ਏ.

Ad Position 21
No active advertisement
ਅਜੀਤ ਡੈਸਕ 24-09-2026
ਅੰਮ੍ਰਿਤਸਰ, 23 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਵਿਖੇ ਚੇਅਰਮੈਨ ਡਾ. ਏ. ਐੱਫ. ਪਿੰਟੋ ਅਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੀ ਅਗਵਾਈ ਹੇਠ ਵਿਸ਼ਵ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਦੌਰਾਨ ਵਿਦਿਆਰਥੀ ਰੰਗ-ਬਿਰੰਗੇ ਪੰਜਾਬੀ ਰਵਾਇਤੀ ਪਹਿਰਾਵੇ ’ਚ ਆਏ। ‘ਮੇਰੀ ਪੰਜਾਬੀ ਮੇਰਾ ਮਾਣ’ ਮੁਹਿੰਮ ਤਹਿਤ ਮੋਂਟੇਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਈ ਤਰ੍ਹਾਂ ਦੀਆਂ ਦਿਲਚਸਪ ਗਤੀਵਿਧੀਆਂ ਕਰਵਾਈਆ ਗਈਆ। ਪ੍ਰਿੰ: ਕੰਚਨ ਮਲਹੋਤਰਾ ਨੇ ਕਿਹਾ ਕਿ ਇਸ ਜਸ਼ਨ ਨੇ ਛੋਟੇ ਬੱਚਿਆਂ ਨੂੰ ਆਪਣੀਆਂ ਭਾਸ਼ਾਈ ਜੜ੍ਹਾਂ ਨਾਲ ਜੁੜਨ ਅਤੇ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੀ ਸੁੰਦਰਤਾ ਦੀ ਕਦਰ ਕਰਨ ਲਈ ਇਕ ਸ਼ਾਨਦਾਰ ਮੰਚ ਪ੍ਰਦਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਅਗਲੀ ਖ਼ਬਰ ਭਾਜਪਾ ਸਰਕਾਰ ਬਣਨ ’ਤੇ ਪਹਿਲਾ ਕੰਮ ਪੰਜਾਬ ’ਚੋਂ ਨਸ਼ਾ ਖ਼ਤਮ ਕਰਨਾ ਹੋਵੇਗਾ- ਸਿਰਸਾ
Ad Position 24