24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

‘ ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ

ਅੰਮ੍ਰਿਤਸਰ, 23 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਫਿਰੋਜ਼ਪੁਰ ਡਿਵੀਜ਼ਨ ਅਧੀਨ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਹ ਪ੍ਰੋਗਰਾਮ 2 ਅਕਤੂਬਰ, 2026 ਤੱਕ ਜਾਰੀ ਰਹੇਗਾ, ਜਿਸ ਤਹਿਤ ਰੋਜ਼ਾਨਾ ਸਾਫ-ਸਫਾਈ ਦੇ ਨਾਲ ਨਾਲ ਯਾਤਰੀਆਂ ਨੂੰ ਇਸ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

Ad Position 21
No active advertisement
ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਮਸ਼ੀਨ ਨਾਲ ਸਫਾਈ ਕਰਦਾ ਕਰਮਚਾਰੀ ਅਤੇ ਸੈਲਫੀ ਲੈਂਦਾ ਹੋਇਆ ਇਕ ਯਾਤਰੀ। ਤਸਵੀਰਾਂ : ਨਿਰਮਲ ਸਟੂਡੀਓ 24-09-2026
ਅੰਮ੍ਰਿਤਸਰ, 23 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਫਿਰੋਜ਼ਪੁਰ ਡਿਵੀਜ਼ਨ ਅਧੀਨ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਹ ਪ੍ਰੋਗਰਾਮ 2 ਅਕਤੂਬਰ, 2026 ਤੱਕ ਜਾਰੀ ਰਹੇਗਾ, ਜਿਸ ਤਹਿਤ ਰੋਜ਼ਾਨਾ ਸਾਫ-ਸਫਾਈ ਦੇ ਨਾਲ ਨਾਲ ਯਾਤਰੀਆਂ ਨੂੰ ਇਸ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਸੰਬੰਧ ’ਚ ਅੰਮ੍ਰਿਤਸਰ ਸਟੇਸ਼ਨ ‘ਤੇ ਵੀ ਸਫਾਈ ਮੁਹਿੰਮ ਚਲਾਈ ਗਈ। ਰੇਲ ਯਾਤਰੀਆਂ ਨੂੰ ਸਫਾਈ ਵਿਵਸਥਾ ਯਕੀਨੀ ਬਣਾਉਣ ਲਈ ਜਾਗਰੂਕ ਕੀਤਾ ਗਿਆ। ਇਸਦੇ ਨਾਲ ਹੀ ਰੇਲਵੇ ਸਟੇਸ਼ਨ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਵੀ ਯਾਤਰੀਆਂ ਨੂੰ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਅਤੇ ਕੂੜੇ ਨੂੰ ਇਧਰ-ਉਧਰ ਸੁੱਟਣ ਦੀ ਬਜਾਏ ਨਿਰਧਾਰਤ ਡਸਟਬਿਨਾਂ ’ਚ ਸੁੱਟਣ ਦੀ ਅਪੀਲ ਕੀਤੀ ਗਈ। ਸਫਾਈ ਮੁਹਿੰਮ ’ਚ ਯਾਤਰੀਆਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਆਕਰਸ਼ਕ ਸੈਲਫੀ ਪੁਆਇੰਟ ਵੀ ਲਗਾਇਆ ਗਿਆ। ਯਾਤਰੀ ਨੇ ਇਨ੍ਹਾਂ ਸੈਲਫੀ ਪੁਆਇੰਟਾਂ ’ਤੇ ਉਤਸ਼ਾਹ ਨਾਲ ਸੈਲਫੀ ਲਈ ਅਤੇ ਇਸ ਮੁਹਿੰਮ ਦਾ ਹਿੱਸਾ ਬਣੇ। ਇਸ ਤੋਂ ਇਲਾਵਾ ਜਲੰਧਰ ਸ਼ਹਿਰ, ਜਲੰਧਰ ਛਾਉਣੀ, ਲੁਧਿਆਣਾ ਅਤੇ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨਾਂ ‘ਤੇ ਵੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ।
Ad Position 22
No active advertisement
ਪਿਛਲੀ ਖ਼ਬਰ ਜੀ.ਐੱਨ.ਡੀ.ਯੂ. ਕਾਲਜ ਵੇਰਕਾ ਵਿਖੇ ‘ਏ.ਆਈ. ਅਤੇ ਏ.ਆਈ. ਏਜੰਟਸ’ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਇਆ ਅਗਲੀ ਖ਼ਬਰ ਰਾਯਨ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24