ਤੀਰਥ ਯਾਤਰਾ ਬੱਸ ਨੂੰ ਚੇਅਰਮੈਨ ਰਿੰਕੂ ਨੇ ਹਰੀ ਝੰਡੀ ਦੇ ਕਿ ਕੀਤਾ ਰਵਾਨਾ
ਸੁਲਤਾਨਵਿੰਡ, 23 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਪਿੰਡ ਸੁਲਤਾਨਵਿੰਡ ਤੋਂ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਸੁਲਤਾਨਵਿੰਡ, 23 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਪਿੰਡ ਸੁਲਤਾਨਵਿੰਡ ਤੋਂ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿਚ ਤੀਰਥ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ ਨੇ ਕਿਹਾ ਕਿ ਪਿੰਡ ਸੁਲਤਾਨਵਿੰਡ ਤੋਂ ਸੰਗਤਾਂ ਨੂੰ ਤੀਰਥ ਯਾਤਰਾ ਲਈ ਰਵਾਨਾ ਕਰਨਾ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ। ਬਲਜੀਤ ਸਿੰਘ ਰਿੰਕੂ ਨੇ ਕਿਹਾ ਕਿ ਸਰਕਾਰ ਵਲੋਂ ਸੰਗਤਾਂ ਲਈ ਕੀਤੇ ਜਾ ਰਹੇ ਇਸ ਉਪਰਾਲੇ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਬੱਸ ਰਵਾਨਾ ਹੋਣ ਮੌਕੇ ਸੰਗਤਾਂ ਵਲੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਸੰਗਤਾਂ ਨੇ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਜਾ ਰਹੀ ਤੀਰਥ ਯਾਤਰਾ ਦੀ ਸਹੂਲਤ ਲਈ ਧੰਨਵਾਦ ਪ੍ਰਗਟ ਕੀਤਾ।