23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕਾਂਗਰਸ ਨੇ ਹਮੇਸ਼ਾ ਹੀ ਕੁਰਬਾਨੀ ਵਾਲੇ ਪਰਿਵਾਰਾਂ ਦਾ ਮਾਣ ਸਤਿਕਾਰ ਕੀਤਾ–ਸਾ: ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਕੁਰਬਾਨੀ ਵਾਲੇ ਪਰਿਵਾਰਾਂ ਦਾ ਮਾਣ ਸਤਿਕਾਰ ਕੀਤਾ ਹੈ । ਅੱਜ ਦੇਸ਼ ਅਤੇ ਕੌਮ ਦੇ ਹਿੱਤਾਂ ਲਈ ਵੱਡੀਆਂ ਕੁਰਬਾਨੀਆਂ ਵਾਲੀ ਮੋਹਰੀ ਪਾਰਟੀ ਹੋਣ ਦਾ ਰੋਲ ਨਿਭਾਇਆ ਹੈ ।

Ad Position 21
No active advertisement
ਅਜੀਤ ਡੈਸਕ 24-09-2026
ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਕੁਰਬਾਨੀ ਵਾਲੇ ਪਰਿਵਾਰਾਂ ਦਾ ਮਾਣ ਸਤਿਕਾਰ ਕੀਤਾ ਹੈ । ਅੱਜ ਦੇਸ਼ ਅਤੇ ਕੌਮ ਦੇ ਹਿੱਤਾਂ ਲਈ ਵੱਡੀਆਂ ਕੁਰਬਾਨੀਆਂ ਵਾਲੀ ਮੋਹਰੀ ਪਾਰਟੀ ਹੋਣ ਦਾ ਰੋਲ ਨਿਭਾਇਆ ਹੈ । ਇਹ ਪ੍ਰਗਟਾਵਾ ਇੱਥੇ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਵਡਾਲਾ ਕਲਾਂ ਵਿਖੇ ਸੀਨੀਅਰ ਕਾਂਗਰਸੀ ਵਰਕਰ ਅਜੀਤ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਪੁੱਛਣ ਮੌਕੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ’ਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ (ਦੋਵੇਂ ਮੈਂਬਰ ਬਲਾਕ ਸੰਮਤੀ), ਸਰਪੰਚ ਮਾ: ਬਲਜਿੰਦਰ ਸਿੰਘ ਵਡਾਲਾ, ਗੁਰਦਿਆਲ ਸਿੰਘ ਕੰਗ ਬੁਟਾਰੀ, ਚੇਅਰਮੈਨ ਬਲਕਾਰ ਸਿੰਘ ਬੱਲ, ਚੇਅਰਮੈਨ ਗੁਰਦਿਆਲ ਸਿੰਘ ਢਿੱਲੋਂ, ਪ੍ਰਧਾਨ ਰੌਬਿਨ ਮਾਨ, ਸਰਪੰਚ ਹੈਪੀ ਟੌਂਗ, ਸਰਪੰਚ ਪ੍ਰਭ ਥੋਥੀਆਂ, ਹਰਪਾਲ ਸਿੰਘ ਜਲਾਲਾਂਬਾਦ, ਸਰਪੰਚ ਦਲਬੀਰ ਸਿੰਘ ਸਠਿਆਲਾ, ਕੋਮਲ ਬੱਲ ਸਠਿਆਲਾ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਕੁਲਵੰਤ ਸਿੰਘ ਸਿੱਧੂ ਬੇਦਾਦਪੁਰ, ਗੁਰਮੇਜ ਸਿੰਘ ਚੀਮਾ ਵੜੈਚ, ਲਖਵਿੰਦਰ ਸਿੰਘ ਭਿੰਡਰ, ਜਗਦੀਪ ਸਿੰਘ ਮਾਨ, ਸਰਪੰਚ ਨੌਬੀ ਨਰੋਤਮਪੁਰ, ਜੈਵਿੰਦਰ ਸਿੰਘ ਭੁੱਲਰ ਸ਼ਹਿਰੀ ਪ੍ਰਧਾਨ, ਚੈਂਚਲ ਸਿੰਘ ਭੁੱਲਰ, ਮਨਜੀਤ ਸਿੰਘ ਠੁਕਰਾਲ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਕਾਕੜ ਵਿਖੇ ਮੀਟਿੰਗ
Ad Position 24