25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ ‘ਮੀਰੀ-ਪੀਰੀ ਖ਼ਾਲਸਾ ਮਾਰਚ’

ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ 17 ਸਤੰਬਰ ਨੂੰ ਤੀਜੇ ਪੜਾਅ ਤਹਿਤ ਆਰੰਭ ਹੋਇਆ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਤੋਂ ਹੁੰਦਾ ਹੋਇਆ ਕੱਲ੍ਹ 25 ਸਤੰਬਰ ਦੀ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਪ੍ਰਾਪਤ ਵੇਰਵਿਆਂ ਇਸ ਤੋਂ ਪਹਿਲਾਂ ਪਹਿਲੇ ਪੜਾਅ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਦੂਸਰੇ ਪੜਾਅ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਸਜਾਏ ਗਏ ਸਨ।

Ad Position 21
No active advertisement
ਅਜੀਤ ਡੈਸਕ 25-09-2026
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ 17 ਸਤੰਬਰ ਨੂੰ ਤੀਜੇ ਪੜਾਅ ਤਹਿਤ ਆਰੰਭ ਹੋਇਆ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਤੋਂ ਹੁੰਦਾ ਹੋਇਆ ਕੱਲ੍ਹ 25 ਸਤੰਬਰ ਦੀ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਪ੍ਰਾਪਤ ਵੇਰਵਿਆਂ ਇਸ ਤੋਂ ਪਹਿਲਾਂ ਪਹਿਲੇ ਪੜਾਅ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਦੂਸਰੇ ਪੜਾਅ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਸਜਾਏ ਗਏ ਸਨ। ਹੁਣ ਆਖਰੀ ਪੜਾਅ ਤਹਿਤ ਇਹ ਖ਼ਾਲਸਾ ਮਾਰਚ ਸ੍ਰੀ ਅਨੰਦਪੁਰ ਸਾਹਿਬ ਤੋਂ ਚੱਲ ਕੇ 9 ਦਿਨਾਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਰਿਹਾ ਹੈ। ਜਾਣਕਾਰੀ ਅਨੁਸਾਰ ਇਹ ਖ਼ਾਲਸਾ ਮਾਰਚ 25 ਸਤੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਤੋਂ ਆਰੰਭ ਹੋ ਕੇ ਪਿੰਡ ਅਜਾਇਬ ਵਾਲੀ, ਮਜੀਠਾ, ਸੋਹੀਆਂ ਕਲਾਂ, ਚੇਤਨਪੁਰਾ, ਸੰਤੂਨੰਗਲ, ਜਗਦੇਵ ਕਲਾਂ, ਸੈਸਰਾ ਖੁਰਦ, ਗੁਰੂ ਕਾ ਬਾਗ, ਸੈਸਰਾ ਕਲਾਂ, ਕੁੱਕੜਾਂ ਵਾਲਾ, ਮੋਰਚਾ ਸਾਹਿਬ, ਰਾਜਾਸਾਂਸੀ, ਮੀਰਾਂਕੋਟ ਚੌਂਕ, ਗੁਮਟਾਲਾ ਬਾਈਪਾਸ ਅੰਮ੍ਰਿਤਰਸਰ, ਕਚਹਿਰੀ ਚੌਕ, ਭੰਡਾਰੀ ਪੁੱਲ ਅਤੇ ਹਾਲ ਬਾਜ਼ਾਰ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਇੱਥੇ ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਬੀਤੇ ਦਿਨ ਬਿਆਨ ਜਾਰੀ ਕਰਕੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਇਸ ਮੀਰੀ ਪੀਰੀ ਖ਼ਾਲਸਾ ਮਾਰਚ ਵਿਚ ਖੱਲਲ ਪਾਏ ਜਾਣ ਦਾ ਖਦਸ਼ਾ ਵੀ ਪ੍ਰਗਟਾਇਆ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਬਿਹਤਰ ਸਹੂਲਤਾਂ-ਸੁਖਜਿੰਦਰ ਕਾਉਣੀ ਅਗਲੀ ਖ਼ਬਰ ਅੰਮ੍ਰਿਤਸਰ ਦੇ ਅੱਧੀ ਦਰਜਨ ਨਿੱਜੀ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ
Ad Position 24