ਡੀ. ਏ. ਵੀ. ਕਾਲਜ ਦੇ ਨਿਸ਼ਾਨੇਬਾਜ਼ ਏਸ਼ੀਆਈ ਖੇਡਾਂ ’ਚ ਕਰਨਗੇ ਦੇਸ਼ ਦਾ ਨਾਂਅ ਰੌਸ਼ਨ
ਅੰਮ੍ਰਿਤਸਰ, 24 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.
ਅੰਮ੍ਰਿਤਸਰ, 24 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮ੍ਰਿਤਸਰ ਦੇ ਤਿੰਨ ਖਿਡਾਰੀਆਂ ਨੇ ਜਾਪਾਨ ਏਸ਼ੀਆਈ ਖੇਡਾਂ 2026 ਦੀ ਭਾਰਤੀ ਟੀਮ ‘ਚ ਸਥਾਨ ਪ੍ਰਾਪਤ ਕਰ ਕੇ ਦੇਸ਼ ਅਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਤਿੰਨੇ ਖਿਡਾਰੀ ਸ਼ੂਟਿੰਗ ਮੁਕਾਬਲਿਆਂ ‘ਚ ਭਾਰਤ ਦੀ ਨੁਮਾਇੰਦਗੀ ਕਰ ਰਹੇ ਹਨ। ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਪੁਰਸ਼ਾਂ ਦੀ 50 ਮੀਟਰ ਰਾਈਫਲ ਸ਼ੂਟਿੰਗ ਮੁਕਾਬਲੇ ‘ਚ ਭਾਰਤ ਦੀ ਨੁਮਾਇੰਦਗੀ ਕਰਨਗੇ। ਆਸ਼ੀ ਚੌਕਸੇ ਮਹਿਲਾਵਾਂ ਦੀ 50 ਮੀਟਰ ਰਾਈਫਲ ਟੀਮ ਮੁਕਾਬਲੇ ‘ਚ ਭਾਰਤੀ ਦਲ ਦੀ ਸ਼ੋਭਾ ਵਧਾਉਣਗੀਆਂ। ਨੀਰੂ ਮਹਿਲਾਵਾਂ ਦੀ ਟਰੈਪ ਸ਼ੂਟਿੰਗ ਮੁਕਾਬਲੇ ‘ਚ ਭਾਰਤ ਦੀ ਨੁਮਾਇੰਦਗੀ ਕਰਨਗੀਆਂ। ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਬੀ. ਬੀ. ਯਾਦਵ ਨੂੰ ਵਧਾਈ ਦਿੱਤੀ ਅਤੇ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਕੰਵਰ ਮਨਦੀਪ ਸਿੰਘ ਅਤੇ ਸ਼ੂਟਿੰਗ ਕੋਚ ਰਾਜਵਿੰਦਰ ਕੌਰ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਅਗਵਾਈ ਅਤੇ ਸਹਿਯੋਗ ਨਾਲ ਇਨ੍ਹਾਂ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ‘ਚ ਮਦਦ ਮਿਲੀ। ਡਾ. ਅਮਰਦੀਪ ਗੁਪਤਾ ਨੇ ਕਿਹਾ ਕਿ ਏਸ਼ੀਆਈ ਖੇਡਾਂ 2026 ਦੀ ਭਾਰਤੀ ਟੀਮ ‘ਚ ਉਨ੍ਹਾਂ ਦਾ ਚੋਣ ਡੀ.ਏ.ਵੀ. ਕਾਲਜ ਅੰਮ੍ਰਿਤਸਰ ਅਤੇ ਪੂਰੇ ਦੇਸ਼ ਲਈ ਬਹੁਤ ਮਾਣ ਦਾ ਪਲ ਹੈ। ਵਿਭਾਗ ਮੁੱਖੀ ਡਾ. ਬੀ. ਬੀ. ਯਾਦਵ ਨੇ ਤਿੰਨੇ ਨਿਸ਼ਾਨੇਬਾਜ਼ਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਜਤਾਇਆ ਕਿ ਉਹ ਅੰਤਰਰਾਸ਼ਟਰੀ ਮੰਚ ‘ਤੇ ਆਪਣੇ ਪ੍ਰਦਰਸ਼ਨ ਨਾਲ ਭਾਰਤ ਦਾ ਨਾਮ ਹੋਰ ਵੀ ਗੌਰਵਮਈ ਕਰਨਗੇ। 24 ਏਐਸਆਰ49