26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੈਂਕੜੇ ਪਰਿਵਾਰਾਂ ਨੂੰ ਭਾਜਪਾ ’ਚ ਕਰਵਾਇਆ ਸ਼ਾਮਿਲ

ਛੇਹਰਟਾ, 26 ਸਤੰਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਅੰਮ੍ਰਿਤਸਰ ਤੋਂ ਸੀਨੀਅਰ ਭਾਜਪਾ ਆਗੂ ਰਾਕੇਸ਼ ਕੁਮਾਰ ਰਿੰਕੂ ਵਾਲਮੀਕਿ ਵਲੋਂ ਛੇਹਰਟਾ ਵਿਖੇ ਭਾਜਪਾ ਦੀ ਵਿਸ਼ਾਲ ਰੈਲੀ ਕਰਵਾਈ ਗਈ ਜਿਸ ’ਚ ਵਿਸ਼ੇਸ਼ ਤੌਰ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਏ ਸੈਂਕੜੇ ਪਰਿਵਾਰਾਂ ਨੂੰ ਮੁੱਖ ਮੰਤਰੀ ਸੈਣੀ ਨੇ ਪਾਰਟੀ ਦਾ ਚਿੰਨ੍ਹ ਪਹਿਨਾ ਕੇ ਭਾਜਪਾ ਦੀ ਮੈਂਬਰਸ਼ਿਪ ਦਿਵਾਈ।

Ad Position 21
No active advertisement
ਛੇਹਰਟਾ ਵਿਖੇ ਹੋਈ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ। ਨਾਲ ਹਨ ਸੀਨੀਅਰ ਭਾਜਪਾ ਆਗੂ ਰਕੇਸ਼ ਕੁਮਾਰ ਰਿੰਕੂ ਵਾਲਮੀਕਿ। 27-09-2026
ਛੇਹਰਟਾ, 26 ਸਤੰਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਅੰਮ੍ਰਿਤਸਰ ਤੋਂ ਸੀਨੀਅਰ ਭਾਜਪਾ ਆਗੂ ਰਾਕੇਸ਼ ਕੁਮਾਰ ਰਿੰਕੂ ਵਾਲਮੀਕਿ ਵਲੋਂ ਛੇਹਰਟਾ ਵਿਖੇ ਭਾਜਪਾ ਦੀ ਵਿਸ਼ਾਲ ਰੈਲੀ ਕਰਵਾਈ ਗਈ ਜਿਸ ’ਚ ਵਿਸ਼ੇਸ਼ ਤੌਰ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਏ ਸੈਂਕੜੇ ਪਰਿਵਾਰਾਂ ਨੂੰ ਮੁੱਖ ਮੰਤਰੀ ਸੈਣੀ ਨੇ ਪਾਰਟੀ ਦਾ ਚਿੰਨ੍ਹ ਪਹਿਨਾ ਕੇ ਭਾਜਪਾ ਦੀ ਮੈਂਬਰਸ਼ਿਪ ਦਿਵਾਈ। ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਪੰਜਾਬ ਦੀ ਅਧਿਆਤਮਿਕ ਅਤੇ ਇਤਿਹਾਸਕ ਮਹੱਤਤਾ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਧਰਤੀ ਗੁਰੂਆਂ,ਪੀਰਾਂ ਅਤੇ ਸੰਤਾਂ ਦੀ ਧਰਤੀ ਹੈ। ਪੰਜਾਬ ਦੇ ਸਿਆਸੀ ਹਾਲਾਤ ’ਤੇ ਬੋਲਦਿਆਂ ਮੁੱਖ ਮੰਤਰੀ ਸੈਣੀ ਨੇ ਕਾਂਗਰਸ ਅਤੇ ‘ਆਪ’ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਕਾਂਗਰਸ ਨੇ ਝੂਠੇ ਵਾਅਦੇ ਕਰਕੇ ਜਨਤਾ ਨੂੰ ਗੁੰਮਰਾਹ ਕੀਤਾ ਤੇ ਫਿਰ ਸੱਤਾ ਵਿਚ ਆਈ ‘ਆਪ’ ਨੇ ਵੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਸਿਰਫ਼ ਖੋਖਲੇ ਦਾਅਵੇ ਹੀ ਕੀਤੇ। ਦੋਵਾਂ ਪਾਰਟੀਆਂ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਨਸ਼ਿਆਂ ਦੇ ਦਲਦਲ ਵਿਚ ਧੱਕਣ ਦਾ ਕੰਮ ਕੀਤਾ ਹੈ,ਜਨਤਾ ਹੁਣ ਇਨ੍ਹਾਂ ਦੇ ਝੂਠੇ ਦਾਅਵਿਆਂ ਤੋਂ ਤੰਗ ਆ ਚੁੱਕੀ ਹੈ ਅਤੇ ਜਿਵੇਂ ਕਾਂਗਰਸ ਨੂੰ ਸੱਤਾ ਤੋਂ ਬਾਹਰ ਕੀਤਾ ਸੀ, ਉਸੇ ਤਰ੍ਹਾਂ ਹੁਣ ‘ਆਪ’ ਨੂੰ ਵੀ ਬਾਹਰ ਕਰਨ ਦਾ ਮਨ ਬਣਾ ਚੁੱਕੀ ਹੈ। ਮੈਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ਤੇ ਇਕ ਮਹੀਨੇ ਬਹੁਤ ਹੀ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਜਾਂ ਤਾਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕ ਆਪਣਾ ਕਾਰੋਬਾਰ ਬੰਦ ਕਰ ਦੇਣਗੇ ਜਾਂ ਫਿਰ ਉਹ ਇੱਥੋਂ ਭੱਜ ਜਾਣਗੇ ਦਾ ਉਨਾਂ ਦਾਅਵਾ ਕੀਤਾ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਦਾ ਟੀਚਾ ਪੰਜਾਬ ਨੂੰ ਇਕ ਮਜ਼ਬੂਤ ਅਤੇ ਅਸਲ ‘ਰੰਗਲਾ ਪੰਜਾਬ’ ਬਣਾਉਣਾ ਹੈ। ਪਾਰਟੀ ਦਾ ਪੂਰਾ ਧਿਆਨ ਸੂਬੇ ਵਿਚ ਵੱਡੇ ਪੱਧਰ ’ਤੇ ਉਦਯੋਗਿਕ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਰਹੇਗਾ। ਜਾਂਚ ਏਜੰਸੀਆਂ ਦੀਆਂ ਕਾਰਵਾਈਆਂ ’ਤੇ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਸੈਣੀ ਨੇ ਸਪੱਸ਼ਟ ਕੀਤਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਇਕ ਪੂਰੀ ਤਰ੍ਹਾਂ ਖ਼ੁਦਮੁਖ਼ਤਿਆਰ ਅਤੇ ਸੁਤੰਤਰ ਸੰਸਥਾ ਹੈ। ਈਡੀ ਸਿਰਫ਼ ਪੰਜਾਬ ਵਿਚ ਹੀ ਨਹੀਂ, ਸਗੋਂ ਹਰਿਆਣਾ ਸਮੇਤ ਦੇਸ਼ ਭਰ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਨਿਰਪੱਖ ਕਾਨੂੰਨੀ ਕਾਰਵਾਈ ਕਰ ਰਹੀ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਚਿਤਾਵਨੀ ਦਿੱਤੀ ਕਿ ਜਾਂਚ ਏਜੰਸੀਆਂ ਦੇ ਕੰਮ ਨੂੰ ਸਿਆਸੀ ਰੰਗਤ ਦੇਣ ਦੀ ਬਜਾਏ ਉਹ ਜਨਤਾ ਸਾਹਮਣੇ ਆਪਣੇ ਕੀਤੇ ਵਾਅਦਿਆਂ ਅਤੇ ਕੰਮਕਾਜ ਦਾ ਹਿਸਾਬ ਦੇਣ। ਇਸ ਮੌਕੇ ਰਾਕੇਸ਼ ਕੁਮਾਰ ਰਿੰਕੂ ਵਾਲਮੀਕਿ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਹੋਰ ਸੀਨੀਅਰ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ,ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ, ਸਾਬਕਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਆਨੰਦ ਸ਼ਰਮਾ,ਗੁਰਪ੍ਰਤਾਪ ਸਿੰਘ ਟਿੱਕਾ,ਅਲਕਾ ਸ਼ਰਮਾ, ਮਨਜੀਤ ਕੌਰ ਚੰਡੋਲ, ਅਵਿਨਾਸ਼ ਸ਼ੈਲਾ, ਛੇਹਰਟਾ ਮੰਡਲ ਪ੍ਰਧਾਨ ਸਤੀਸ਼ ਪੁੰਜ, ਸਤੀਸ਼ ਮੰਟੂ, ਮਨਜੀਤ ਸਿੰਘ ਮਿੰਟਾ, ਪਵਨ ਚਾਵਲਾ, ਸੰਤ ਰਵਿੰਦਰ ਗਿਰੀ, ਰੋਹਿਤ ਸਹੋਤਾ, ਸਾਬਕਾ ਕੌਂਸਲਰ ਅਰਵਿੰਦ ਸ਼ਰਮਾ, ਰਮਨ ਕੁਮਾਰ ਛੇਹਰਟਾ,ਪੰਨਾ ਲਾਲ ਭਾਰਦਵਾਜ, ਸੌਰਵ ਸ਼ਰਮਾ, ਅਮਿਤ ਰਾਏ, ਪੰਕਜ ਦੇਵੇਸਰ, ਮਾਨਵ ਸੋਢੀ, ਲੱਕੀ ਮਹਿਤਾ, ਜੋਗਿੰਦਰ ਸਿੰਘ ਲੋਹੇ ਵਾਲਾ ਸਮੇਤ ਵੱਡੀ ਗਿਣਤੀ ਵਿਚ ਵਰਕਰ ਅਤੇ ਸਥਾਨਕ ਲੋਕ ਹਾਜ਼ਰ ਸਨ। 26 ਏਐਸਆਰ81 26 ਏਐਸਆਰ82
Ad Position 22
No active advertisement
ਪਿਛਲੀ ਖ਼ਬਰ ਕਨਿਸ਼ਕਾ ਅਰੋੜਾ ਨੇ ਪਹਿਲੀ ਕੋਸ਼ਿਸ਼ ’ਚ ਪਾਸ ਕੀਤੀ ਯੂ. ਪੀ. ਐੱਸ. ਸੀ. ਦੀ ਪ੍ਰੀਖਿਆ ਅਗਲੀ ਖ਼ਬਰ ਉੱਤਰ-ਪੂਰਬ ’ਚ ਸਿੱਖੀ ਦੀ ਚੜ੍ਹਦੀ ਕਲਾ ਲਈ ਧਾਰਮਿਕ ਪ੍ਰਚਾਰ ਹੋਰ ਤੇਜ਼ ਕਰਨ ਦੀ ਲੋੜ : ਦਲਜੀਤ ਸਿੰਘ
Ad Position 24