ਯੂਨੀਵਰਸਲ ਪੀਸ ਫੈਡਰੇਸ਼ਨ ਯੂ.ਐੱਸ.ਏ. ਵਲੋਂ ਡਾ. ਐੱਸ.ਪੀ. ਸਿੰਘ ਉਬਰਾਏ ‘ਅੰਬੈਸਡਰ ਫ਼ਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਪਣੀ ਨਿਵੇਕਲੀ ਸੇਵਾ ਕਾਰਜ ਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ ਮਨੁੱਖਤਾ ਦੇ ਮਸੀਹਾ ਵਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.
ਡ
ਡਾ.ਐੱਸ.ਪੀ.ਸਿੰਘ ਉਬਰਾਏ ਨੂੰ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ ਕਰਨ ਮੌਕੇ ਯੂਨੀਵਰਸਲ ਪੀਸ ਫੈਡਰੇਸ਼ਨ ਯੂ.ਐੱਸ.ਏ. ਦੀ ਵਾਈਸ ਪ੍ਰੈਜ਼ੀਡੈਂਟ ਟੋਮੀਕੋ ਦੁਗਾਨ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ। ਅਜੀਤ ਤਸਵੀਰ
28-09-2026
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਪਣੀ ਨਿਵੇਕਲੀ ਸੇਵਾ ਕਾਰਜ ਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ ਮਨੁੱਖਤਾ ਦੇ ਮਸੀਹਾ ਵਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਉਬਰਾਏ ਨੂੰ ਡੀ.ਸੀ. ਵਾਸ਼ਿੰਗਟਨ ਅਮਰੀਕਾ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਯੂਨੀਵਰਸਲ ਪੀਸ ਫੈਡਰੇਸ਼ਨ (ਯੂ.ਪੀ.ਐੱਫ.) ਵਲੋਂ ‘ਅੰਬੈਸਡਰ ਫ਼ਾਰ ਪੀਸ’ ਨਾਮੀ ਵਕਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਇੱਥੇ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਬੁਲਾਰੇ ਮਨਪ੍ਰੀਤ ਸਿੰਘ ਸੰਧੂ ਚਮਿਆਰੀ ਨੇ ਦੱਸਿਆ ਕਿ ਡਾ. ਉਬਰਾਏ ਨੂੰ ਇਹ ਐਵਾਰਡ ਯੂਨੀਵਰਸਲ ਪੀਸ ਫੈਡਰੇਸ਼ਨ ਯੂ.ਐੱਸ.ਏ. ਦੀ ਵਾਈਸ ਪ੍ਰੈਜ਼ੀਡੈਂਟ ਟੋਮੀਕੋ ਦੁਗਾਨ ਵਲੋਂ ਉਨ੍ਹਾਂ ਦੀਆਂ ਬਿਨਾਂ ਕਿਸੇ ਸਵਾਰਥ ਤੋਂ ਲੋੜਵੰਦ ਲੋਕਾਂ ਲਈ ਸਿੱਖਿਆ ਤੇ ਸਿਹਤ ਸੇਵਾਵਾਂ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਦੌਰਾਨ ਰਾਹਤ ਕਾਰਜਾਂ ਵਿਚ ਹਮੇਸ਼ਾ ਕੀਤੀ ਜਾਂਦੀ ਪਹਿਲਕਦਮੀ ਅਤੇ ਸਮਾਜ ਭਲਾਈ ਦੇ ਹੋਰਨਾਂ ਅਨੇਕਾਂ ਹੀ ਖੇਤਰ ਵਿਚ ਨਿਰੰਤਰ ਪਾਏ ਜਾ ਰਹੇ ਬੇਮਿਸਾਲ ਯੋਗਦਾਨ ਲਈ ਭੇਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਸਮਾਗਮ ਨੂੰ ਸੰਬੋਧਨ ਕਰਦਿਆਂ ਟੋਮੀਕੋ ਦੁਗਾਨ ਨੇ ਡਾ. ਉਬਰਾਏ ਨੂੰ ‘ਭਾਈਚਾਰੇ ਦਾ ਅਨਮੋਲ ਹੀਰਾ’ ਕਰਾਰ ਦਿੰਦਿਆਂ ਕਿਹਾ ਕਿ ਡਾ. ਉਬਰਾਏ ਦੀਆਂ ਨਿਰਸਵਾਰਥ ਸੇਵਾਵਾਂ ਨੇ ਅਣਗਿਣਤ ਲੋਕਾਂ ਦੀ ਜ਼ਿੰਦਗੀ ਵਿਚ ਆਸ ਦੀ ਕਿਰਨ ਜਗਾਈ ਹੈ। ਬੁਲਾਰੇ ਅਨੁਸਾਰ ਡਾ. ਉਬਰਾਏ ਨੇ ਇਸ ਵਕਾਰੀ ਸਨਮਾਨ ਅਤੇ ਨਿੱਘੇ ਸਵਾਗਤ ਲਈ ਯੂਨੀਵਰਸਲ ਪੀਸ ਫੈਡਰੇਸ਼ਨ ਅਤੇ ਭਾਈਚਾਰੇ ਦੇ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਨੁੱਖਤਾ ਦੀ ਸੇਵਾ ਅਤੇ ਵਿਸ਼ਵ ਸ਼ਾਂਤੀ ਦੇ ਆਪਣੇ ਮਿਸ਼ਨ ਨੂੰ ਹੋਰ ਸਮਰਪਣ ਨਾਲ ਅੱਗੇ ਵੀ ਜਾਰੀ ਰੱਖਣਗੇ। ਸਮਾਗਮ ਦੌਰਾਨ ਉਪਰੋਕਤ ਤੋਂ ਇਲਾਵਾ ਡਾ. ਸੁਰਿੰਦਰ ਸਿੰਘ ਗਿੱਲ ਚੇਅਰਮੈਨ ਇੰਟਰਨੈਸ਼ਨਲ ਫੋਰਮ ਯੂ. ਐੱਸ. ਏ. ਡਾ. ਦਵਿੰਦਰ ਸਿੰਘ ਗਿੱਲ ਡਾਇਰੈਕਟਰ ਸਿੱਖ ਆਫ਼ ਪੰਜਾਬੀ ਕਲੱਬ ਮੈਰੀਲੈਂਡ, ਕੇ. ਕੇ. ਸਿੱਧੂ ਸੰਸਥਾਪਕ ਪੰਜਾਬੀ ਕਲੱਬ ਮੈਰੀਲੈਂਡ, ਰਣਜੀਤ ਚਹਿਲ ਸਕੱਤਰ ਪੰਜਾਬੀ ਕਲੱਬ, ਗੁਰਚਰਨ ਸਿੰਘ ਗੁਰੂ ਪ੍ਰਧਾਨ ਵਰਲਡ ਯੂਨਾਈਟਿਡ ਗੁਰੂ ਨਾਨਕ ਫਾਊਂਡੇਸ਼ਨ, ਜਗਵਿੰਦਰ ਸਿੰਘ,ਡਾ. ਕਰੀਨਾ ਹੂ ਪੇਟੈਂਟ-ਇਨ-ਚੀਫ਼ ਇੰਟਰਨੈਸ਼ਨਲ ਫੋਰਮ ਯੂ.ਐੱਸ.ਏ. ਨੌਨਿਹਾਲ ਸਿੰਘ, ਨਿਰਪਜੀਤ ਸਿੰਘ, ਰਣਜੀਤ ਰਾਣਾ, ਰਾਇਲ ਤਾਜ ਦੇ ਮਾਲਕ ਜਸਵਿੰਦਰ ਸਿੰਘ ਅਤੇ ਲਲਿਤ ਝਾਅ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।