27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਅਮਰੀਕੀ ਰਾਜਦੂਤ ਦੇ ਪਾਰਟੀਸ਼ਨ ਮਿਊਜ਼ੀਅਮ ਅਤੇ ਜਲ੍ਹਿਆਂਵਾਲਾ ਬਾਗ ਦੇ ਦੌਰੇ ਨੂੰ ਲੈ ਕੇ ਪੁਖ਼ਤਾ ਇੰਤਜ਼ਾਮ

ਅੰਮ੍ਰਿਤਸਰ, 27 ਸਤੰਬਰ (ਸੁਰਿੰਦਰ ਕੋਛੜ)-ਜੰਮੂ-ਕਸ਼ਮੀਰ ਅਤੇ ਮਨੀਪੁਰ ਤੋਂ ਬਾਅਦ ਭਾਰਤ ’ਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ 28 ਸਤੰਬਰ (ਸੋਮਵਾਰ) ਨੂੰ ਅੰਮ੍ਰਿਤਸਰ ਦੇ ਦੌਰੇ ’ਤੇ ਆ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਇਸ ਤੋਂ ਇਲਾਵਾ ਇਤਿਹਾਸਕ ਜਲ੍ਹਿਆਂਵਾਲਾ ਬਾਗ ਅਤੇ ਪਾਰਟੀਸ਼ਨ ਮਿਊਜ਼ੀਅਮ ਦਾ ਵੀ ਦੌਰਾ ਕਰਨਗੇ।

Ad Position 21
No active advertisement
ਅਜੀਤ ਡੈਸਕ 28-09-2026
ਅੰਮ੍ਰਿਤਸਰ, 27 ਸਤੰਬਰ (ਸੁਰਿੰਦਰ ਕੋਛੜ)-ਜੰਮੂ-ਕਸ਼ਮੀਰ ਅਤੇ ਮਨੀਪੁਰ ਤੋਂ ਬਾਅਦ ਭਾਰਤ ’ਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ 28 ਸਤੰਬਰ (ਸੋਮਵਾਰ) ਨੂੰ ਅੰਮ੍ਰਿਤਸਰ ਦੇ ਦੌਰੇ ’ਤੇ ਆ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਇਸ ਤੋਂ ਇਲਾਵਾ ਇਤਿਹਾਸਕ ਜਲ੍ਹਿਆਂਵਾਲਾ ਬਾਗ ਅਤੇ ਪਾਰਟੀਸ਼ਨ ਮਿਊਜ਼ੀਅਮ ਦਾ ਵੀ ਦੌਰਾ ਕਰਨਗੇ। ਜਿੱਥੇ ਉਹ ਦੋਵੇਂ ਸਮਾਰਕਾਂ ਦੀਆਂ ਗੈਲਰੀਆਂ ਦਾ ਦੌਰਾ ਕਰਨਗੇ, ਉੱਥੇ ਹੀ ਵਿਜ਼ਟਰ ਬੁੱਕ ’ਤੇ ਆਪਣਾ ਸੰਦੇਸ਼ ਵੀ ਲਿਖਣਗੇ। ਜਲ੍ਹਿਆਂਵਾਲਾ ਬਾਗ ਅਤੇ ਪਾਰਟੀਸ਼ਨ ਮਿਊਜ਼ੀਅਮ ਦੇ ਪ੍ਰਬੰਧਕਾਂ ਅਤੇ ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕੀ ਰਾਜਦੂਤ ਦੇ ਦੌਰੇ ਨੂੰ ਲੈ ਕੇ ਹਰ ਤਰ੍ਹਾਂ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਦੱਸਣਯੋਗ ਹੈ ਕਿ ਜਲ੍ਹਿਆਂ ਵਾਲਾ ਬਾਗ ਸੰਨ 1919 ਦੇ ਖ਼ੂਨੀ ਸਾਕੇ ਦੀ ਯਾਦ ਦਿਵਾਉਂਦਾ ਹੈ ਅਤੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦਾ ਇਕ ਅਹਿਮ ਪ੍ਰਤੀਕ ਹੈ। ਇਸ ਦੇ ਨਾਲ ਹੀ ਇਤਿਹਾਸਕ ਟਾਊਨ ਹਾਲ ਵਿਖੇ ਸਥਿਤ ਪਾਰਟੀਸ਼ਨ ਮਿਊਜ਼ੀਅਮ ’ਚ ਦੇਸ਼ ਵੰਡ ਦੇ ਦਰਦਨਾਕ ਮਨੁੱਖੀ ਅਨੁਭਵਾਂ, ਤਸਵੀਰਾਂ, ਇਤਿਹਾਸਕ ਦਸਤਾਵੇਜ਼ਾਂ ਅਤੇ ਬਚੇ ਹੋਏ ਲੋਕਾਂ ਵਲੋਂ ਦਿੱ ਤੀਆਂ ਗਈਆਂ ਯਾਦਗਾਰੀ ਵਸਤਾਂ ਨੂੰ ਸਾਂਭਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅਗਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਵਲੋਂ ਫਾਰਮਾਸਿਸਟ ਦਿਵਸ ਦੇ ਸੰਬੰਧ ’ਚ ਸੈਮੀਨਾਰ ਤੇ ਰੈਲੀ
Ad Position 24