27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਸੁਲਤਾਨਵਿੰਡ, 27 ਸਤੰਬਰ (ਗੁਰਨਾਮ ਸਿੰਘ ਬੁੱਟਰ): ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ 15ਵਾਂ ਗੁਰਮਤਿ ਸਮਾਗਮ ਸੁਲਤਾਨਵਿੰਡ ਸਥਿਤ ਗੁਰਦੁਆਰਾ ਸਿੰਘ ਸਭਾ ਦਰਸ਼ਨ ਐਵੀਨਿਊ ਵਿਖੇ ਸ਼੍ਰੋਮਣੀ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਵਿਖੇ ਨਤਮਸਤਕ ਹੁੰਦਿਆਂ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਦਾ ਸਰਵਣ ਕੀਤਾ।

Ad Position 21
No active advertisement
ਗੁਰਦੁਆਰਾ ਸਿੰਘ ਸਭਾ ਦਰਸ਼ਨ ਐਵੇਨਿਊ ਵਿਖੇ ਗੁਰਮਤਿ ਸਮਾਗਮ ਦੌਰਾਨ ਕੀਰਤਨ ਸਰਵਣ ਕਰਦੇ ਹੋਏ ਭਾਈ ਜਗਦੀਪ ਸਿੰਘ ਦਾ ਕੀਰਤਨੀ ਜਥਾ ਅਤੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਦੀਆਂ ਹੋਈਆਂ ਸੰਗਤਾਂ। ਤਸਵੀਰਾਂ : ਗੁਰਨਾਮ ਸਿੰਘ ਬੁੱਟਰ 28-09-2026
ਸੁਲਤਾਨਵਿੰਡ, 27 ਸਤੰਬਰ (ਗੁਰਨਾਮ ਸਿੰਘ ਬੁੱਟਰ): ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ 15ਵਾਂ ਗੁਰਮਤਿ ਸਮਾਗਮ ਸੁਲਤਾਨਵਿੰਡ ਸਥਿਤ ਗੁਰਦੁਆਰਾ ਸਿੰਘ ਸਭਾ ਦਰਸ਼ਨ ਐਵੀਨਿਊ ਵਿਖੇ ਸ਼੍ਰੋਮਣੀ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਵਿਖੇ ਨਤਮਸਤਕ ਹੁੰਦਿਆਂ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਦਾ ਸਰਵਣ ਕੀਤਾ। ਇਸ ਮੌਕੇ ਕਥਾਵਾਚਕ ਗਿਆਨੀ ਕਿਸ਼ਨ ਸਿੰਘ , ਹਜ਼ੂਰੀ ਰਾਗੀ ਭਾਈ ਸਤਿਨਾਮ ਸਿੰਘ ਜਵੱਦੀ ਅਤੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਇਲਾਵਾ ਗੁਰਦੁਆਰਾ ਸਿੰਘ ਸਭਾ ਦੇ ਹੈੱਡ ਗ੍ਰੰਥੀ ਅਤੇ ਕਥਾਵਾਚਕ ਭਾਈ ਸੁਖਜਿੰਦਰ ਸਿੰਘ ਵਲੋਂ ਗੁਰਬਾਣੀ ਵਿਚਾਰਾਂ ਅਤੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਗਿਆ। ਇਹ ਧਾਰਮਿਕ ਸਮਾਗਮ ਸ਼ਾਮ 7 ਵਜੇ ਤੋਂ ਰਾਤ 9:45 ਵਜੇ ਤੱਕ ਚੱਲਿਆ। ਸਮਾਗਮ ਦੌਰਾਨ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਗੁਰਮਤਿ ਦੇ ਸਿਧਾਂਤਾਂ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ। ਸੰਗਤਾਂ ਨੇ ਪੂਰੀ ਸ਼ਰਧਾ ਨਾਲ ਗੁਰਬਾਣੀ ਕੀਰਤਨ ਸਰਵਣ ਕਰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦਰਸ਼ਨ ਐਵੀਨਿਊ ਦੇ ਪ੍ਰਬੰਧਕਾਂ ਵਲੋਂ ਸਮਾਗਮ ਵਿਚ ਪਹੁੰਚੇ ਰਾਗੀ ਸਿੰਘਾਂ, ਕਥਾਵਾਚਕਾਂ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਵਲੋਂ ਸਮਾਗਮ ਵਿਚ ਸ਼ਾਮਿਲ ਹੋਈਆਂ ਸੰਗਤਾਂ ਲਈ ਗੁਰੂ ਘਰ ਦਾ ਅਤ ੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜੋਗਿੰਦਰ ਸਿੰਘ ਜੋਹਲ, ਕੈਸ਼ੀਅਰ ਗੁਰਦੀਪ ਸਿੰਘ ਸੋਢੀ, ਮੈਂਬਰ ਹੀਰਾ ਸਿੰਘ, ਸਰਬਜੀਤ ਸਿੰਘ ਕੋਹਲੀ ਅਤੇ ਸਕੱਤਰ ਲਖਬੀਰ ਸਿੰਘ ਵਲੋਂ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਿਹੇ ਸਮਾਗਮ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅੱਜ ਦਾ ਸਮਾਗਮ : ਮਿਤੀ : 28 ਸਤੰਬਰ, ਸੋਮਵਾਰ ਸਥਾਨ : ਗੁ: ਸਾਹਿਬ ਪਾਤਸ਼ਾਹੀ ਪਹਿਲੀ, ਨਾਨਕਸਰ, ਵੇਰਕਾ। ਸਮਾਂ : ਸ਼ਾਮ : 7 ਤੋਂ 9.45 ਵਜੇ ਤੱਕ।
Ad Position 22
No active advertisement
ਪਿਛਲੀ ਖ਼ਬਰ ਸਕਾਟਲੈਂਡ ਦੇ ਐਬਰਡੀਨਸ਼ਾਇਰ ਦੀਆਂ ਸਿਹਤ ਸੇਵਾਵਾਂ ਵਲੋਂ ‘ਗੰਭੀਰ ਸਥਿਤੀ’ ਦਾ ਐਲਾਨ ਅਗਲੀ ਖ਼ਬਰ ਅਮਰੀਕੀ ਰਾਜਦੂਤ ਦੇ ਪਾਰਟੀਸ਼ਨ ਮਿਊਜ਼ੀਅਮ ਅਤੇ ਜਲ੍ਹਿਆਂਵਾਲਾ ਬਾਗ ਦੇ ਦੌਰੇ ਨੂੰ ਲੈ ਕੇ ਪੁਖ਼ਤਾ ਇੰਤਜ਼ਾਮ
Ad Position 24