ਖੇਤੀ ਮਾਹਿਰਾਂ ਵਲੋਂ ਪੰਜਾਬ ਸਰਕਾਰ ਦੀ ਬੇਰੁਖੀ ਵਿਰੁੱਧ ਜ਼ੋਨ ਪੱਧਰੀ ਧਰਨਾ
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪਲਾਂਟ ਡਾਕਟਰ ਸਰਵਿਸਜ ਐਸੋਸੀਏਸ਼ਨ ਵਲੋਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨਾ ਮੰਨਣ ਕਾਰਣ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਅੱਗੇ ਪੰਜਾਬ ਦਾ ਜ਼ੋਨ ਪੱਧਰ ਦਾ ਧਰਨਾ ਲਗਾਇਆ ਗਿਆ, ਜਿਸ ਵਿਚ ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ, ਜਲੰਧਰ ਅਤੇ ਹੁਸ਼ਿਆਰਪੁਰ ਜਿਲ੍ਹਿਆਂ ਦੇ ਖੇਤੀਬਾੜੀ ਵਿਕਾਸ ਅਫਸਰਾਂ, ਬਾਗਬਾਨੀ ਵਿਕਾਸ ਅਫਸਰਾਂ, ਖੇਤੀਬਾੜੀ ਅਫਸਰਾਂ ਅਤੇ ਰਿਟਾਇਰ ਹੋਏ ਖੇਤੀ ਟੈਕਨੋਕਰੇਟਸ ਨੇ ਭਾਗ ਲਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪਲਾਂਟ ਡਾਕਟਰਜ ਸਰਵਿਸਜ ਐਸੋਸੀਏਸਨ ਪੰਜਾਬ ਦੇ ਪ੍ਰਧਾਨ ਡਾ.
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪਲਾਂਟ ਡਾਕਟਰ ਸਰਵਿਸਜ ਐਸੋਸੀਏਸ਼ਨ ਵਲੋਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨਾ ਮੰਨਣ ਕਾਰਣ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਅੱਗੇ ਪੰਜਾਬ ਦਾ ਜ਼ੋਨ ਪੱਧਰ ਦਾ ਧਰਨਾ ਲਗਾਇਆ ਗਿਆ, ਜਿਸ ਵਿਚ ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ, ਜਲੰਧਰ ਅਤੇ ਹੁਸ਼ਿਆਰਪੁਰ ਜਿਲ੍ਹਿਆਂ ਦੇ ਖੇਤੀਬਾੜੀ ਵਿਕਾਸ ਅਫਸਰਾਂ, ਬਾਗਬਾਨੀ ਵਿਕਾਸ ਅਫਸਰਾਂ, ਖੇਤੀਬਾੜੀ ਅਫਸਰਾਂ ਅਤੇ ਰਿਟਾਇਰ ਹੋਏ ਖੇਤੀ ਟੈਕਨੋਕਰੇਟਸ ਨੇ ਭਾਗ ਲਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪਲਾਂਟ ਡਾਕਟਰਜ ਸਰਵਿਸਜ ਐਸੋਸੀਏਸਨ ਪੰਜਾਬ ਦੇ ਪ੍ਰਧਾਨ ਡਾ. ਹਰਮਨਦੀਪ ਸਿੰਘ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਡੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ । ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਿਚ ਲਗਭਗ 100 ਦੇ ਕਰੀਬ ਬਲਾਕ ਖੇਤੀਬਾੜੀ ਅਫਸਰਾਂ ਦੀਆਂ ਪੇਸਟਾਂ ਖਾਲੀ ਪਈਆਂ ਹਨ ਤੇ 6 ਸਾਲ ਦੇ ਤਜਰਬੇ ਦੀ ਥਾਂ 14 ਸਾਲ ਬੀਤ ਜਾਣ ਦੇ ਬਾਵਜੂਦ ਵੀ ਖੇਤੀਬਾੜੀ ਵਿਕਾਸ ਅਫਸਰ ਆਪਣੀ ਪਹਿਲੀ ਪਦਉਨਤੀ ਦੀ ਰਾਹ ਤੱਕ ਰਹੇ ਹਨ । ਇਸ ਮੌਕੇ ਸਾਬਕਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਸਾਬਕਾ ਸੂਬਾ ਪ੍ਰਧਾਨ ਰਹੇ ਡਾ. ਕੁਲਦੀਪ ਸਿੰਘ ਮੱਤੇਵਾਲ, ਡਾ. ਸੁਖਬੀਰ ਸਿੰਘ ਸੰਧੂ, ਖੇਤੀਬਾੜੀ ਅਫ਼ਸਰ ਅਤੇ ਸਾਬਕਾ ਸੂਬਾ ਪ੍ਰਧਾਨ, ਡਾ. ਦਿਲਬਾਗ ਸਿੰਘ ਰਿਟਾਇਰਡ ਜੁਆਇੰਟ ਡਾਇਰੈਕਟਰ, ਜ਼ਿਲਾ ਪ੍ਰਧਾਨ ਡਾ. ਸਤਵਿੰਦਰਬੀਰ ਸਿੰਘ, ਖੇਤੀਬਾੜੀ ਅਫ਼ਸਰ ਡਾ. ਮਨਪ੍ਰੀਤ ਸਿੰਘ, ਜਨਰਲ ਸਕੱਤਰ ਡਾ. ਮਨਜਿੰਦਰ ਸਿੰਘ, ਡਾ. ਅਮਨਪ੍ਰੀਤ ਸਿੰਘ ਖੇਤਬਾੜੀ ਵਿਕਾਸ ਅਫਸਰ, ਡਾ. ਜਸਪਾਲ ਸਿੰਘ ਧੰਜੂ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਲਵਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਵੀ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਆਪਣੇ ਵਿਚਾਰ ਪੇਸ਼ ਕੀਤੇ ਗਏ।