28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਨਗਰ-ਕੀਰਤਨ, ਕੀਰਤਨ ਦਰਬਾਰ, ਸੈਮੀਨਾਰ, ਪ੍ਰਦਰਸ਼ਨੀਆਂ, ਧਾਰਮਿਕ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ ਵਿਸ਼ੇਸ਼ ਖਿੱਚ ਦਾ ਕੇਂਦਰ : ਡਾ: ਨਿੱਜਰ

ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਵਲੋਂ ਤਿੰਨ ਦਿਨਾ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਇਸ ਵਾਰ 19 ਤੋਂ 21 ਨਵੰਬਰ ਤੱਕ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਟਾਲਾ ਵਿਖੇ ਕਰਵਾਈ ਜਾ ਰਹੀ ਹੈ। ਇਸ ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਅੱਜ ਦੀਵਾਨ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿਚ ਹੋਈ ਜਿਸ ਦੌਰਾਨ ਕਾਨਫਰੰਸ ਦੀਆਂ ਤਿਆਰੀਆਂ, ਸਮਾਗਮਾਂ ਦੀ ਰੂਪ-ਰੇਖਾ ਅਤੇ ਵੱਖ-ਵੱਖ ਪ੍ਰਬੰਧਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-09-2026
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਵਲੋਂ ਤਿੰਨ ਦਿਨਾ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਇਸ ਵਾਰ 19 ਤੋਂ 21 ਨਵੰਬਰ ਤੱਕ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਟਾਲਾ ਵਿਖੇ ਕਰਵਾਈ ਜਾ ਰਹੀ ਹੈ। ਇਸ ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਅੱਜ ਦੀਵਾਨ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿਚ ਹੋਈ ਜਿਸ ਦੌਰਾਨ ਕਾਨਫਰੰਸ ਦੀਆਂ ਤਿਆਰੀਆਂ, ਸਮਾਗਮਾਂ ਦੀ ਰੂਪ-ਰੇਖਾ ਅਤੇ ਵੱਖ-ਵੱਖ ਪ੍ਰਬੰਧਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਦੀਵਾਨ ਦੇ ਮੀਤ ਪ੍ਰਧਾਨ ਅਤੇ ਕਾਨਫਰੰਸ ਦੀ ਸੁਆਗਤੀ ਕਮੇਟੀ ਦੇ ਚੇਅਰਮੈਨ ਸੰਤੋਖ ਸਿੰਘ ਸੇਠੀ ਅਤੇ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ. ਸਰਬਜੀਤ ਸਿੰਘ ਛੀਨਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਾਨਫਰੰਸ ਦੇ ਪਹਿਲੇ ਦਿਨ 19 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿਚ ਵਿਦਿਆਰਥੀਆਂ ਵਲੋਂ ਗਤਕੇ ਤੇ ਬੈਂਡ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਸਿੱਖ ਵਿਰਾਸਤ ਅਤੇ ਸਭਿਆਚਾਰ ਦੀ ਝਲਕ ਪੇਸ਼ ਕੀਤੀ ਜਾਵੇਗੀ । ਇਸ ਮੌਕੇ ਵਿਸ਼ਾਲ ਕੀਰਤਨ ਦਰਬਾਰ ਦੌਰਾਨ ਪ੍ਰਸਿੱਧ ਰਾਗੀ ਕੀਰਤਨੀ ਜਥਿਆਂ ਸਮੇਤ ਵੱਖ-ਵੱਖ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 100 ਵਿਦਿਆਰਥੀ ਇਕੱਠੇ ਸ਼ਬਦ ਕੀਰਤਨ ਦਾ ਗਾਇਨ ਕਰਨਗੇ। 20 ਨਵੰਬਰ ਨੂੰ ਵੱਖ-ਵੱਖ ਵਿੱਦਿਅਕ, ਸਮਾਜਿਕ ਅਤੇ ਸਮਕਾਲੀ ਵਿਸ਼ਿਆਂ ’ਤੇ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ, ਜਿਨ੍ਹਾਂ ਵਿਚ ਵਿਦਵਾਨ ਅਤੇ ਸਿੱਖਿਆ ਸ਼ਾਸਤਰੀ ਆਪਣੇ ਵੱਡਮੁੱਲੇ ਵਿਚਾਰ ਸਾਂਝੇ ਕਰਨਗੇ। ਉਪਰੰਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਲਾਸਾਨੀ ਸ਼ਹਾਦਤ ’ਤੇ ਅਧਾਰਿਤ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਪੇਸ਼ ਕੀਤਾ ਜਾਵੇਗਾ। ਕਾਨਫਰੰਸ ਦੇ ਆਖਰੀ ਦਿਨ 21 ਨਵੰਬਰ ਨੂੰ ਵੱਡੇ ਪੱਧਰ ’ਤੇ ਸਨਮਾਨ ਸਮਾਰੋਹ ਕਰਵਾਇਆ ਜਾਵੇਗਾ, ਜਿਸ ਵਿਚ ਸਿੱਖਿਆ, ਧਰਮ, ਸਮਾਜ ਸੇਵਾ ਅਤੇ ਹੋਰ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਦੀਵਾਨ ਵਲੋਂ ਸਨਮਾਨਿਤ ਕੀਤਾ ਜਾਵੇਗਾ। ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵਲੋਂ ਆਯੋਜਿਤ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਦਾ ਮਕਸਦ ਸਿੱਖਿਆ ਦੇ ਖੇਤਰ ਵਿਚ ਨਵੀਆਂ ਸੰਭਾਵਨਾਵਾਂ ਦੀ ਖੋਜ਼ ਕਰਨਾ, ਵਿੱਦਿਅਕ ਸੰਸਥਾਵਾਂ ਵਿਚ ਸਹਿਯੋਗ ਵਧਾਉਣਾ ਅਤੇ ਗੁਰਮਤਿ ਅਧਾਰਿਤ ਸਿੱਖਿਆ ਪ੍ਰਣਾਲੀ ਨੂੰ ਸਮੇਂ ਦੀ ਲੋੜ੍ਹਾਂ ਅਨੁਸਾਰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ। ਦੀਵਾਨ ਦੇ ਆਨਰੇਰੀ ਸਕੱਤਰ ਰਮਣੀਕ ਸਿੰਘ ਅਤੇ ਐਡੀ.ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਕੁਲਜੀਤ ਸਿੰਘ, ਸਿੰਘ ਬ੍ਰਦਰਜ਼ ਨੇ ਕਿਹਾ ਕਿ ਇਸ ਕਾਨਫਰੰਸ ਯਾਦਗਾਰ ਅਤੇ ਸਫਲ ਬਣਾਉਣ ਲਈ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸਿੱਖੀ-ਸਿੱਖਿਆ, ਸਭਿਆਚਾਰ ਅਤੇ ਅਕਾਦਮਿਕ ਵਿਚਾਰਾਂ ਦੇ ਅਦਾਨ-ਪ੍ਰਦਾਨ ਨੂੰ ਸਮਰਪਿਤ ਇਹ ਤਿੰਨ ਦਿਨਾ ਕਾਨਫਰੰਸ ਵਿੱਦਿਅਕ ਖੇਤਰ ਵਿਚ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਵੱਖ-ਵੱਖ ਖੇਤਰ ਦੇ ਵਿਦਵਾਨਾਂ ਨੂੰ ਸਾਂਝੇ ਮੰਚ ’ਤੇ ਇੱਕਠਾ ਕਰਨ ਦਾ ਮਹੱਤਵਪੂਰਨ ਉਪਰਾਲਾ ਸਾਬਿਤ ਹੋਵੇਗੀ। ਇਸ ਮੌਕੇ ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਐਡੀ. ਆਨਰੇਰੀ ਸਕੱਤਰ/ਮੁੱਖ ਦਫ਼ਤਰ ਮੈਂਬਰ ਇੰਚਾਰਜ ਹਰਵਿੰਦਰ ਪਾਲ ਸਿੰਘ ਚੁੱਘ, ਮੈਂਬਰਜ਼ ਏ.ਪੀ.ਐੱਸ. ਮਾਨ, ਬੀਬੀ ਕਿਰਨਜੋਤ ਕੌਰ, ਪ੍ਰੋ. ਸੁਖਬੀਰ ਸਿੰਘ, ਡਾ. ਆਤਮਜੀਤ ਸਿੰਘ ਬਸਰਾ, ਪ੍ਰੋ. ਭੁਪਿੰਦਰ ਸਿੰਘ ਸੇਠੀ, ਰਾਬਿੰਦਰਬੀਰ ਸਿੰਘ ਭੱਲਾ, ਜਗੀਰ ਸਿੰਘ, ਡਾਇਰੈਕਟਰ ਡਾ. ਏ. ਪੀ. ਐੱਸ. ਚਾਵਲਾ, ਡਿਪਟੀ ਡਾਇਰੈਕਟਰ ਉਰਮਿੰਦਰ ਕੌਰ, ਪ੍ਰਿੰਸੀਪਲ ਯਸ਼ਪ੍ਰੀਤ ਕੌਰ, ਅਧੀਨ ਸਕੱਤਰ ਐਜੂਕੇਸ਼ਨਲ ਕਮੇਟੀ ਅਮਰਜੀਤ ਸਿੰਘ ਚੁੱਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ - ਗੁਰਦੁਆਰਾ ਗਾਇਘਾਟ ਸਾਹਿਬ ਦੇ ਵੀ ਕੀਤੇ ਦਰਸ਼ਨ ਅਗਲੀ ਖ਼ਬਰ ਨਹਿਰੂ ਸ਼ਾਪਿੰਗ ਕੰਪਲੈਕਸ ਦੇ ਬਾਹਰੋਂ ਨਗਰ ਨਿਗਮ ਨੇ ਨਾਜਾਇਜ਼ ਕਬਜ਼ਾ ਹਟਾਇਆ
Ad Position 24