28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

- ਗੁਰਦੁਆਰਾ ਗਾਇਘਾਟ ਸਾਹਿਬ ਦੇ ਵੀ ਕੀਤੇ ਦਰਸ਼ਨ

ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਦਿੱਲੀ ਦੇ ਉਪ ਰਾਜਪਾਲ ਸ. ਤਰਨਜੀਤ ਸਿੰਘ ਸੰਧੂ (ਸਮੁੰਦਰੀ) ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ।

Ad Position 21
No active advertisement
ਅਜੀਤ ਡੈਸਕ 29-09-2026
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਦਿੱਲੀ ਦੇ ਉਪ ਰਾਜਪਾਲ ਸ. ਤਰਨਜੀਤ ਸਿੰਘ ਸੰਧੂ (ਸਮੁੰਦਰੀ) ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਤਖ਼ਤ ਸਾਹਿਬ ਵਿਖੇ ਸ਼ਰਧਾ ਸਤਿਕਾਰ ਸਹਿਤ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਇਲਾਹੀ ਬਾਣੀ ਦਾ ਸ਼ਬਦ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਅਤੇ ਪਵਿੱਤਰ ਸ਼ਸਤਰਾਂ ਦੇ ਦਰਸ਼ਨ ਕੀਤੇ। ਇਸ ਮੌਕੇ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਵਲੋਂ ਉਪ ਰਾਜਪਾਲ ਸ. ਸੰਧੂ ਸਮੁੰਦਰੀ ਨੂੰ ਸਿਰੋਪਾਓ ਭੇਟ ਕੀਤਾ ਗਿਆ। ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਸ੍ਰੀ ਸਾਹਿਬ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਉਪ ਰਾਜਪਾਲ ਨੇ ਗੁਰਦੁਆਰਾ ਗਾਇਘਾਟ ਸਾਹਿਬ ਦੇ ਦਰਸ਼ਨ ਵੀ ਕੀਤੇ। ਤਖਤ ਸਾਹਿਬ ਕਮੇਟੀ ਦੇ ਪ੍ਰਧਾਨ ਸੋਹੀ ਨੇ ਦੱਸਿਆ ਕਿ ਸ. ਤਰਨਜੀਤ ਸਿੰਘ ਸੰਧੂ, ਸ. ਤੇਜਾ ਸਿੰਘ ਸਮੁੰਦਰੀ ਦੇ ਪਰਿਵਾਰ ਨਾਲ ਸੰਬੰਧਿਤ ਹਨ ਤੇ ਕੌਮ ਲਈ ਉਨ੍ਹਾਂ ਦੇ ਪਰਿਵਾਰ ਵਲੋਂ ਕੀਤੀਆਂ ਗਈਆਂ ਸੇਵਾਵਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸੇ ਕਾਰਨ ਸ਼੍ਰੋਮਣੀ ਗੁਰਦੁਆਰਾ ਕਮੇਟੀ ਵਲੋਂ ਆਪਣਾ ਦਫ਼ਤਰ ਵੀ ਉਸ ਇਮਾਰਤ ਵਿਚ ਬਣਾਇਆ ਗਿਆ ਹੈ ਜੋ ਤੇਜਾ ਸਿੰਘ ਸਮੁੰਦਰੀ ਦੇ ਨਾਮ ਨਾਲ ਜਾਣੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਉਪ ਰਾਜਪਾਲ ਨੂੰ ਤਖ਼ਤ ਸਾਹਿਬ ਵਿਖੇ ਚੱਲ ਰਹੀਆਂ ਧਾਰਮਿਕ ਅਤੇ ਲੋਕ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਪ ਰਾਜਪਾਲ ਨੇ ਲੰਗਰ ਹਾਲ ਵਿਖੇ ਜਾ ਕੇ ਸੇਵਾ ਵੀ ਕੀਤੀ। ਇਸ ਮੌਕੇ ਤਖ਼ਤ ਸਾਹਿਬ ਦੇ ਸੁਪਰਡੈਂਟ ਦਲਜੀਤ ਸਿੰਘ, ਮੈਨੇਜਰ ਪਪਿੰਦਰ ਸਿੰਘ, ਹਰਜੀਤ ਸਿੰਘ, ਦਲੀਪ ਸਿੰਘ ਪਟੇਲ ਅਤੇ ਲੰਗਰ ਇੰਚਾਰਜ ਤੇਜਿੰਦਰ ਸਿੰਘ ਬੰਟੀ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਸਪਤਾਲ ’ਚ ਮਸ਼ੀਨ ਮੌਜੂਦ, ਫਿਰ ਵੀ ਐਕਸਰੇ ਲਈ ਭਟਕ ਰਹੇ ਮਰੀਜ਼, ਪ੍ਰਬੰਧਕੀ ਲਾਪਰਵਾਹੀ ’ਤੇ ਉੱਠੇ ਸਵਾਲ ਅਗਲੀ ਖ਼ਬਰ ਨਗਰ-ਕੀਰਤਨ, ਕੀਰਤਨ ਦਰਬਾਰ, ਸੈਮੀਨਾਰ, ਪ੍ਰਦਰਸ਼ਨੀਆਂ, ਧਾਰਮਿਕ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ ਵਿਸ਼ੇਸ਼ ਖਿੱਚ ਦਾ ਕੇਂਦਰ : ਡ...
Ad Position 24