ਏ.ਸੀ.ਪੀ. ਲਖਵਿੰਦਰ ਸਿੰਘ ਕਲੇਰ ਬਣੇ ਏ.ਡੀ.ਸੀ.ਪੀ.
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)-ਪੰਜਾਬ ਪੁਲਿਸ ਵਿਚ ਸੇਵਾਵਾਂ ਨਿਭਾਅ ਰਹੇ ਏ. ਸੀ.
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)-ਪੰਜਾਬ ਪੁਲਿਸ ਵਿਚ ਸੇਵਾਵਾਂ ਨਿਭਾਅ ਰਹੇ ਏ.ਸੀ.ਪੀ. ਲਖਵਿੰਦਰ ਸਿੰਘ ਕਲੇਰ ਤਰੱਕੀਯਾਬ ਹੋਣ ਉਪਰੰਤ ਏ.ਡੀ.ਸੀ.ਪੀ. ਬਣ ਗਏ ਹਨ ਜਿਨ੍ਹਾਂ ਨੂੰ ਤਰੱਕੀ ਮਿਲਣ ’ਤੇ ਕਮਿਸ਼ਨਰੇਟ ਪੁਲਿਸ ਵਲੋਂ ਵਿਸ਼ੇਸ਼ ਪਾਇਪਿੰਗ ਸੈਰੇਮਨੀ ਕਰਵਾਈ ਗਈ। ਇਸ ਮੌਕੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਅਤੇ ਡੀ.ਸੀ.ਪੀ. (ਹੈੱਡਕੁਆਰਟਰ) ਸ੍ਰੀਮਤੀ ਆਕਰਸ਼ੀ ਜੈਨ ਵਲੋਂ ਨਵ ਨਿਯੁਕਤ ਏ.ਡੀ.ਸੀ.ਪੀ. ਲਖਵਿੰਦਰ ਸਿੰਘ ਕਲੇਰ ਨੂੰ ਨਵੇਂ ਰੈਂਕ ਤੇ ਉਨ੍ਹਾਂ ਦੀ ਤਰੱਕੀ ਲਈ ਵਧਾਈ ਦਿੱਤੀ ਗਈ। ਏੈ.ਡੀ.ਸੀ.ਪੀ. ਕਲੇਰ ਨੇ ਆਪਣੀ ਤਰੱਕੀ ਲਈ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ।