28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਨਿਧੀ ਆਪ ਕੇ ਨਿਕਟ 2.0 ਤਹਿਤ ਪ੍ਰੋਗਰਾਮ ਕਰਵਾਏ

ਅੰਮ੍ਰਿਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਲੋਕੇਂਦਰ ਸਿੰਘ ਖੇਤਰੀ ਭਵਿੱਖ ਨਿਧੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਨਿਧੀ ਆਪ ਕੇ ਨਿਕਟ 2. 0 ਤਹਿਤ ਪ੍ਰੋਗਰਾਮ ਕਰਵਾਏ ਗਏ।

Ad Position 21
No active advertisement
ਲੋਕੇਂਦਰ ਸਿੰਘ ਖੇਤਰੀ ਭਵਿੱਖ ਨਿਧੀ ਕਮਿਸ਼ਨਰ ਅੰਮ੍ਰਿਤਸਰ। ਅਜੀਤ ਤਸਵੀਰ 29-09-2026
ਅੰਮ੍ਰਿਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਲੋਕੇਂਦਰ ਸਿੰਘ ਖੇਤਰੀ ਭਵਿੱਖ ਨਿਧੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਨਿਧੀ ਆਪ ਕੇ ਨਿਕਟ 2.0 ਤਹਿਤ ਪ੍ਰੋਗਰਾਮ ਕਰਵਾਏ ਗਏ। ਇਹ ਪ੍ਰੋਗਰਾਮ ਮੈਸਰਜ਼ ਵੀਰ ਹੋਟਲਜ਼ ਐਂਡ ਰਿਜੋਰਟਜ਼ ਮਾਲ ਰੋਡ ਅੰਮ੍ਰਿਤਸਰ, ਮੈਸਰਜ਼ ਜੀ. ਜੀ. ਐਸ. ਖਾਲਸਾ ਪਬਲਿਕ ਸਕੂਲ ਸਰਹਾਲੀ ਕਲਾਂ ਤਰਨ ਤਾਰਨ, ਮੈਸਰਜ਼ ਕਾਰਜਕਾਰੀ ਇੰਜੀਨੀਅਰ ਪੀ. ਐਸ. ਟੀ. ਸੀ. ਐਲ. ਗੁਰਦਾਸਪੁਰ ਅਤੇ ਮੈਸਰਜ਼ ਬੀ. ਵੀ. ਫੂਡਜ਼ ਮਲਿਕਪੁਰ ਪਠਾਨਕੋਟ ਵਿਖੇ ਕਰਵਾਏ ਗਏ। ਇਸ ਦੌਰਾਨ ਨੋਡਲ ਅਫ਼ਸਰਾਂ ਨੇ ਰੁਜ਼ਗਾਰਦਾਤਾਵਾਂ ਅਤੇ ਕਰਮਚਾਰੀਆਂ ਨਾਲ ਸੰਬੰਧਿਤ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਕੀਤੇ। ਇਸ ਮੌਕੇ ਲੋਕੇਂਦਰ ਸਿੰਘ ਖੇਤਰੀ ਭਵਿੱਖ ਨਿਧੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਸਰਕਾਰ ਨੇ ਦੇਸ਼ ਦੇ ਸੰਗਠਿਤ ਖੇਤਰ ਦੇ ਕਾਮਿਆਂ ਨੂੰ ਮਜ਼ਬੂਤ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ਈ. ਪੀ. ਐੱਫ. ਅਤੇ ਈ. ਪੀ. ਐਸ. ਦੀਆਂ ਨਵੀਆਂ ਏਕੀਕ੍ਰਿਤ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਸ਼ੁਰੂ ਕੀਤੀ ਹੈ, ਜੋ ਨਿਰਮਾਣ ਖੇਤਰ ਦੇ ਕਰਮਚਾਰੀਆਂ ‘ਤੇ ਚਾਰ ਸਾਲਾਂ ਲਈ ਅਤੇ ਹੋਰ ਮਾਲਕਾਂ ‘ਤੇ ਦੋ ਸਾਲਾਂ ਲਈ ਲਾਗੂ ਹੋਵੇਗੀ, ਜਿਸ ਲਈ ਰਜਿਸਟਰੇਸ਼ਨ 31 ਜੁਲਾਈ 2027 ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਈ. ਪੀ. ਐੱਫ. ਓ . ਨੇ ਕਰਮਚਾਰੀ ਨਾਮਾਂਕਣ ਮੁਹਿੰਮ 2026 ਸ਼ੁਰੂ ਕੀਤੀ ਹੈ। ਇਹ ਮੁਹਿੰਮ 1 ਜੁਲਾਈ, 2026 ਤੋਂ 31 ਅਕਤੂਬਰ, 2026 ਤੱਕ ਲਾਗੂ ਰਹੇਗੀ। ਇਸ ਮੁਹਿੰਮ ਦੇ ਤਹਿਤ, ਮਾਲਕਾਂ ਨੂੰ ਸਵੈ-ਇੱਛਾ ਨਾਲ ਉਨ੍ਹਾਂ ਯੋਗ ਕਰਮਚਾਰੀਆਂ ਨੂੰ ਭਰਤੀ ਕਰਨ ਦਾ ਮੌਕਾ ਪ੍ਰਦਾਨ ਕੀਤਾ ਜਾਂਦਾ ਹੈ ਜੋ 1 ਅਪ੍ਰੈਲ, 2009 ਤੋਂ 31 ਮਾਰਚ, 20 26 ਤੱਕ ਦੀ ਮਿਆਦ ਦੌਰਾਨ ਕਰਮਚਾਰੀ ਭਵਿੱਖ ਨਿਧੀ ਯੋਜਨਾ ਦੇ ਅਧੀਨ ਨਹੀਂ ਆਏ ਸਨ। ਕੈਂਪ ਦੌਰਾਨ ਮਾਲਕਾਂ ਨੂੰ ਵਿਸ਼ਵਾਸ-2026 ਯੋਜਨਾ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਉਨਾਂ ਦੱਸਿਆ ਕਿ ਈ. ਪੀ. ਐੱਫ. ਓ. ਨੇ ਆਪਣੇ ਮੈਂਬਰਾਂ ਲਈ ਪੀ. ਐੱਫ. ਖਾਤਾ ਟਰਾਂਸਫਰ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ ਹੈ। ਹੁਣ ਨੌਕਰੀ ਬਦਲਣ ਦੇ ਜ਼ਿਆਦਾਤਰ ਮਾਮਲਿਆਂ ‘ਚ ਪਿਛਲੇ ਜਾਂ ਨਵੇਂ ਰੁਜ਼ਗਾਰਦਾਤਾ ਦੁਆਰਾ ਔਨਲਾਈਨ ਟਰਾਂਸਫਰ ਕਲੇਮ ਭੇਜਣ ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਮੈਂਬਰ ਆਪਣੇ ਸਮਾਰਟ ਫੋਨ ਰਾਹੀਂ, ਸੁਵਿਧਾ ਕੇਂਦਰ, ਡਾਕਘਰ, ਬੈਂਕ ਅਤੇ ਪੀ. ਐੱਫ. ਦਫ਼ਤਰ ਜਾ ਕੇ ਜੀਵਨ ਪ੍ਰਮਾਣ ਸਰਟੀਫਿਕੇਟ ਜਮਾਂ ਕਰਵਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਕੈਟ ਅੰਮ੍ਰਿਤਸਰ ਜ਼ਿਲ੍ਹਾ ਚੈਪਟਰ ਦੀ ਸਫਲਤਾਪੂਰਵਕ ਸ਼ੁਰੂਆਤ, 24 ਅਹੁਦੇਦਾਰਾਂ ਨੇ ਸਹੁੰ ਚੁੱਕੀ ਅਗਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਮਾਸਿਕ ਭੰਡਾਰਾ ਸਮਾਗਮ ਕਰਵਾਇਆ
Ad Position 24