28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਖਾਲਸਾ ਯੂਨੀਵਰਸਿਟੀ ਵਿਖੇ ਔਰਥੋ ਰਿਊਮੈਟੋਲੋਜੀ ਦਿਵਸ ਮਨਾਇਆ

ਅੰਮ੍ਰਿਤਸਰ, 28 ਸਤੰਬਰ (ਹਰਮਿੰਦਰ ਸਿੰਘ)-ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਆਰਟਸ ਐਂਡ ਸੋਸ਼ਲ ਸਾਇੰਸਿਜ਼ ਵਲੋਂ ਇੰਡੀਅਨ ਔਰਥੋਪੈਡਿਕ ਰਿਊਮੈਟੋਲੋਜੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਔਰਥੋ ਰਿਊਮੈਟੋਲੋਜੀ ਦਿਵਸ ਮਨਾਇਆ ਗਿਆ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਉਕਤ ਪ੍ਰੋਗਰਾਮ ਦੌਰਾਨ ਜਾਂਚ ਕੈਂਪ ਮੌਕੇ ਹੱਡੀਆਂ ਦੀ ਸਿਹਤ, ਜੋੜਾਂ ਦੀ ਗਤੀਸ਼ੀਲਤਾ ਅਤੇ ਹੱਡੀਆਂ ਨਾਲ ਸੰਬੰਧਿਤ ਬਿਮਾਰੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ।

Ad Position 21
No active advertisement
ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਆਰਟਸ ਐਂਡ ਸੋਸ਼ਲ ਸਾਇੰਸਿਜ਼ ਵਲੋਂ ਮੁਫ਼ਤ ਬੋਨ ਮਿਨਰਲ ਡੈਂਸਿਟੀ ਜਾਂਚ ਕੈਂਪ ਦੌਰਾਨ ਡਾ. ਸੁਰਿੰਦਰ ਕੌਰ, ਡਾ. ਸ਼ਰੀਨਾ ਮਹਾਜਨ, ਸੁਮਿਤ ਕਪੂਰ ਤੇ ਹੋਰ। ਅਜੀਤ ਤਸਵੀਰ 29-09-2026
ਅੰਮ੍ਰਿਤਸਰ, 28 ਸਤੰਬਰ (ਹਰਮਿੰਦਰ ਸਿੰਘ)-ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਆਰਟਸ ਐਂਡ ਸੋਸ਼ਲ ਸਾਇੰਸਿਜ਼ ਵਲੋਂ ਇੰਡੀਅਨ ਔਰਥੋਪੈਡਿਕ ਰਿਊਮੈਟੋਲੋਜੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਔਰਥੋ ਰਿਊਮੈਟੋਲੋਜੀ ਦਿਵਸ ਮਨਾਇਆ ਗਿਆ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਉਕਤ ਪ੍ਰੋਗਰਾਮ ਦੌਰਾਨ ਜਾਂਚ ਕੈਂਪ ਮੌਕੇ ਹੱਡੀਆਂ ਦੀ ਸਿਹਤ, ਜੋੜਾਂ ਦੀ ਗਤੀਸ਼ੀਲਤਾ ਅਤੇ ਹੱਡੀਆਂ ਨਾਲ ਸੰਬੰਧਿਤ ਬਿਮਾਰੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਉਕਤ ਜਾਂਚ ਕੈਂਪ ਦਾ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਨੇ ਅਗਾਜ਼ ਕਰਨ ਉਪਰੰਤ ਕਿਹਾ ਕਿ ਸਮਾਗਮ ਦਾ ਮਕਸਦ ਹੱਡੀਆਂ ਦੀ ਮਜ਼ਬੂਤੀ, ਜੋੜਾਂ ਦੀ ਸਿਹਤ ਅਤੇ ਸਮੇਂ ਸਿਰ ਜਾਂਚ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਇਸ ਦੌਰਾਨ ਡਾ: ਮਹਿਲ ਸਿੰਘ ਨੇ ਉਕਤ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਸੰਬੰਧੀ ਜਾਗਰੂਕਤਾ ਪੈਦਾ ਕਰਨਾ ਸਿੱਖਿਆ ਸੰਸਥਾਵਾਂ ਦੀ ਸਮਾਜ ਪ੍ਰਤੀ ਜ਼ਿੰਮੇਵਾਰੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਹੱਡੀਆਂ ਅਤੇ ਜੋੜਾਂ ਦੀ ਸਿਹਤ ਮਨੁੱਖੀ ਜੀਵਨ ਦੀ ਗੁਣਵੱਤਾ ਨਾਲ ਸਿੱਧੇ ਤੌਰ ’ਤੇ ਜੁੜੀ ਹੋਈ ਹੈ। ਇਸ ਮੌਕੇ ਡਾ: ਸੁਰਿੰਦਰ ਕੌਰ ਨੇ ਕਿਹਾ ਕਿ ਸਕੂਲ ਆਫ਼ ਫੈਸ਼ਨ ਡਿਜ਼ਾਈਨਿੰਗ ਅਤੇ ਕਾਸਮੈਟੋਲੋਜੀ ਮੁਖੀ ਡਾ: ਸ਼ਰੀਨਾ ਮਹਾਜਨ ਦੁਆਰਾ ਉਕਤ ਕੈਂਪ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਕੈਂਪ ਮੌਕੇ ‘ਅਵੇਅਰਨੈੱਸ ਆਫ਼ ਬੋਨ ਹੈਲਥ ਐਂਡ ਜੁਆਇੰਟ ਮੋਬਿਲਿਟੀ’ ਵਿਸ਼ੇ ਤਹਿਤ ਹੱਡੀਆਂ ਅਤੇ ਜੋੜਾਂ ਦੀ ਸਿਹਤ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੇ ਨਾਲ ਹੀ ਹੱਡੀਆਂ ਦੀ ਮਜ਼ਬੂਤੀ ਦੀ ਜਾਂਚ ਕਰਨ ਲਈ ਮੁਫ਼ਤ ਬੋਨ ਮਿਨਰਲ ਡੈਂਸਿਟੀ ਟੈਸਟ ਕੀਤਾ ਗਿਆ। ਇਸ ਜਾਂਚ ਰਾਹੀਂ ਹੱਡੀਆਂ ਦੀ ਘਣਤਾ ਦਾ ਮੁਲਾਂਕਣ ਕਰਨ ਅਤੇ ਹੱਡੀਆਂ ਦੀ ਕਮਜ਼ੋਰੀ ਨਾਲ ਸੰਬੰਧਿਤ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਚ ਕੈਂਪ ਸੰਬੰਧੀ ਇੰਡੀਅਨ ਔਰਥੋਪੈਡਿਕ ਰਿਊਮੈਟੋਲੋਜੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋ. ਡਾ: ਚਿਨਮਯ ਦਾਸ ਅਤੇ ਡਾ: ਆਰਤੀ ਐੱਸ. ਦੀਵਾਨ ਦੀ ਭੂਮਿਕਾ ਵੀ ਮਹੱਤਵਪੂਰਨ ਰਹੀ। ਉਨ੍ਹਾਂ ਦੁਆਰਾ ਭੇਜੀ ਗਈ ਟੀਮ ’ਚ ਸੁਮੀਤ ਕਪੂਰ, ਸੰਦੀਪ ਕੁਮਾਰ ਅਤੇ ਵਿਜੈ ਕੁਮਾਰ ਵਲੋਂ ਹੱਡੀਆਂ ਦੀ ਘਣਤਾ, ਜੋੜਾਂ ਦੀ ਗਤੀਸ਼ੀਲਤਾ ਅਤੇ ਹੱਡੀਆਂ ਦੀ ਸਿਹਤ ਨੂੰ ਪ੍ਰਭਾਵਿਤ ਕਰਨ ਵਾਲੇ ਕਾਰਕਾਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਡਾ: ਸੁਰਿੰਦਰ ਕੌਰ ਨੇ ਹਰੇਕ ਇਨਸਾਨ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ, ਸੰਤੁਲਿਤ ਖੁਰਾਕ ਲੈਣ ਅਤੇ ਸਰੀਰਕ ਗਤੀਵਿਧੀਆਂ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਜਾਗਰੂਕ ਕੀਤਾ। ਇਸ ਮੌਕੇ ਡਾ: ਮਹਾਜਨ ਨੇ ਕਿਹਾ ਕਿ ਕੈਂਪ ਦੌਰਾਨ ਵਿਭਾਗ ਫੈਕਲਟੀ ਨੇ ਉਤਸ਼ਾਹ ਨਾਲ ਹਿੱਸਾ ਲਿਆ। 27 ਏਐਸਆਰ65
Ad Position 22
No active advertisement
ਪਿਛਲੀ ਖ਼ਬਰ ਪ੍ਰਜਾਪਿਤਾ ਬ੍ਰਹਮਾ ਕੁਮਾਰੀ ਅੰਮ੍ਰਿਤਸਰ ਸੇਵਾ ਕੇਂਦਰ ਵਲੋਂ ਸੈਸ਼ਨ ਕਰਵਾਇਆ ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਆਯੁਰਵੇਦ ਦਿਵਸ ਮਨਾਇਆ
Ad Position 24