28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੁਰੂ ਨਾਨਕ ਸਿੱਖਿਆ ਅਤੇ ਸੇਵਾ ਸੋਸਾਇਟੀ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਚੈੱਕ ਭੇਂਟ ਛੀਨਾ ਨੇ ਰਜਿਸਟਰਾਰ ਅਤੇ ਪ੍ਰਿੰਸੀਪਲਾਂ ਨੂੰ ਚੈੱਕ ਸੌਂਪੇ

ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਸਿੱਖਿਆ ਅਤੇ ਸੇਵਾ ਸੋਸਾਇਟੀ ਵਲੋਂ ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੂੰ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਸੰਬੰਧੀ ਕਰੀਬ 12 ਲੱਖ ਰੁਪਏ ਰਾਸ਼ੀ ਚੈਕ ਦੇ ਤੌਰ ’ਤੇ ਸੌਂਪੀ ਗਈ। ਜਿਨ੍ਹਾਂ ਨੂੰ ਸ: ਛੀਨਾ ਨੇ ਮੌਕੇ ’ਤੇ ਸੰਬੰਧਿਤ ਵਿੱਦਿਅਕ ਅਦਾਰਿਆਂ ’ਚ ਖਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਅਤੇ ਪ੍ਰਿੰਸੀਪਲਾਂ ਨੂੰ ਭੇਟ ਕੀਤਾ।

Ad Position 21
No active advertisement
ਅਜੀਤ ਡੈਸਕ 29-09-2026
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਸਿੱਖਿਆ ਅਤੇ ਸੇਵਾ ਸੋਸਾਇਟੀ ਵਲੋਂ ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੂੰ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਸੰਬੰਧੀ ਕਰੀਬ 12 ਲੱਖ ਰੁਪਏ ਰਾਸ਼ੀ ਚੈਕ ਦੇ ਤੌਰ ’ਤੇ ਸੌਂਪੀ ਗਈ। ਜਿਨ੍ਹਾਂ ਨੂੰ ਸ: ਛੀਨਾ ਨੇ ਮੌਕੇ ’ਤੇ ਸੰਬੰਧਿਤ ਵਿੱਦਿਅਕ ਅਦਾਰਿਆਂ ’ਚ ਖਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਅਤੇ ਪ੍ਰਿੰਸੀਪਲਾਂ ਨੂੰ ਭੇਟ ਕੀਤਾ। ਉਕਤ ਸੋਸਾਇਟੀ ਦੇ ਪ੍ਰਧਾਨ ਅਤੇ ਖਾਲਸਾ ਮੈਨੇਜ਼ਿੰਗ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ ਵਲੋਂ ਕ੍ਰਮਵਾਰ ਖਾਲਸਾ ਯੂਨੀਵਰਸਿਟੀ ਨੂੰ 3,50,000 ਰੁਪਏ, ਖਾਲਸਾ ਕਾਲਜ ਨੂੰ 3,50,000 ਰੁਪਏ , ਖਾਲਸਾ ਕਾਲਜ ਫਾਰ ਵੂਮੈਨ ਨੂੰ 3,00,000 ਰੁਪਏ , ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੂੰ 1,00,000 ਰੁਪਏ ਅਤੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਨੂੰ 1,00,000 ਰੁਪਏ ਦਾ ਚੈਕ ਭੇਂਟ ਕੀਤਾ ਗਿਆ। ਇਸ ਮੌਕੇ ਸ: ਛੀਨਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਕਤ ਸੋਸਾਇਟੀ ਦੇ ਡਾ. ਹੁਸ਼ਿਆਰ ਨਗਰ ਦੁਆਰਾ ਦਿੱਤੇ ਗਏ ਚੈੱਕ ਕ੍ਰਮਵਾਰ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਅਤੇ ਪ੍ਰਿੰਸੀਪਲ ਸ਼ਰਨਜੀਤ ਸਿੰਘ ਨੂੰ ਸੌਂਪ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੋਸਾਇਟੀ ਸਿੱਖਿਆ ਦੇ ਪ੍ਰਸਾਰ ਲਈ ਸ਼ਲਾਘਾਯੋਗ ਕਾਰਜ ਕਰ ਰਹੀ ਹੈ। ਇਸ ਮੌਕੇ ਪ੍ਰਿੰ: ਡਾ. ਕੁਮਾਰ, ਪ੍ਰਿੰ: ਡਾ. ਰੰਧਾਵਾ, ਪ੍ਰਿੰ: ਡਾ. ਸੁਰਿੰਦਰ ਕੌਰ, ਪ੍ਰਿੰ: ਨਾਗਪਾਲ ਅਤੇ ਪ੍ਰਿੰ: ਸ਼ਰਨਜੀਤ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਇਹ ਸਹਾਇਤਾ ਜਰੂਰਤਮੰਦ ਅਤੇ ਹੋਣਹਾਰ ਵਿਦਿਆਰਥੀਆਂ ਤੱਕ ਪਹੁੰਚੇਗੀ ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਨੇ ਜਿੱਤੀ ਬੇਸਬਾਲ ਚੈਂਪੀਅਨਸ਼ਿਪ ਅਗਲੀ ਖ਼ਬਰ ਪਿੰਡ ਸੁਲਤਾਨਵਿੰਡ ਵਿਖੇ ਵਿਧਾਇਕ ਡਾ. ਨਿੱਝਰ ਦੀ ਅਗਵਾਈ ਹੇਠ 5 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ
Ad Position 24