28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਝੂਠ ਫੜਿਆ ਜਾਣ ਕਾਰਨ ਗਿਆਨੇਸ਼ ਕੁਮਾਰ ਅਸਤੀਫਾ ਤੇ ਗ੍ਰਿਫਤਾਰੀ ਦੀ ਮੰਗ ਉੱਠੀ : ਸੂਰਜ ਠਾਕੁਰ

ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)-ਆਲ ਇੰਡੀਆਂ ਕਾਂਗਰਸ ਦੇ ਸੈਕਟਰੀ ਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਸੂਰਜ ਠਾਕੁਰ ਦੀ ਅਗਵਾਈ ਹੇਠ ਅੱਜ ਕਾਂਗਰਸੀਆਂ ਵਲੋਂ ਇਥੇ ਮੁਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਅਸਤੀਫਾ ਦੇਣ ਦੀ ਮੰਗ ਕਰਦਿਆਂ ਪੁਤਲਾ ਫੂਕਿਆ ਤੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਅੱਜ ਇਥੇ ਸੂਰਜ ਠਾਕੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਅਤੇ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਆਮ ਲੋਕਾਂ ਦਾ ਹੱਕ ਖੋਹਣ ਦੀ ਕੋਸ਼ਿਸ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 29-09-2026
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)-ਆਲ ਇੰਡੀਆਂ ਕਾਂਗਰਸ ਦੇ ਸੈਕਟਰੀ ਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਸੂਰਜ ਠਾਕੁਰ ਦੀ ਅਗਵਾਈ ਹੇਠ ਅੱਜ ਕਾਂਗਰਸੀਆਂ ਵਲੋਂ ਇਥੇ ਮੁਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਅਸਤੀਫਾ ਦੇਣ ਦੀ ਮੰਗ ਕਰਦਿਆਂ ਪੁਤਲਾ ਫੂਕਿਆ ਤੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਅੱਜ ਇਥੇ ਸੂਰਜ ਠਾਕੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਅਤੇ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਆਮ ਲੋਕਾਂ ਦਾ ਹੱਕ ਖੋਹਣ ਦੀ ਕੋਸ਼ਿਸ ਕੀਤੀ ਹੈ। ਜਿਸ ਕਾਰਨ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ ਦੇ ਸੱਦੇ ’ਤੇ ਦੇਸ਼ ਅਤੇ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਮੰਗ ਕੀਤੀ ਕਿ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਬੁਖਲਾਹਟ ’ਚ ਹੈ ਅਤੇ ਆਮ ਆਦਮੀਂ ਪਾਰਟੀ ਦੋਵੇਂ ਵੋਟ ਚੋਰ ਹਨ । ਉਨ੍ਹਾਂ ਕਿਹਾ ਕਿ ਦੇਸ਼ ਭਰ ’ਚ ਜੇਕਰ ਕਿਸੇ ਨੇ ਦੇਸ਼ ਵੇਚਣ ਦਾ ਕੰਮ ਕੀਤਾ ਹੈ ਤਾਂ ਉਹ ਭਾਜਪਾ ਹੀ ਹੈ। ਇਸ ਮੌਕੇ ਸੁਖਜਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਜਿਸ ਤਰ੍ਹਾਂ ਸ੍ਰੀ ਰਾਹੁਲ ਗਾਂਧੀ ਨੇ ਕੌਮੀ ਚੋਣ ਕਮਿਸ਼ਨਰ ਦਾ ਪਰਦਾਫਾਸ਼ ਕੀਤਾ ਹੈ ਅਤੇ ਚੋਣ ਕਮਿਸ਼ਨਰ ਭਾਜਪਾ ਦੀ ਕਠਪੁਤਲੀ ਬਣ ਚੁਕਿਆ ਹੇ ਜੋ । ਇਸ ਮੌਕੇ ਸਾਬਕਾ ਉਪ ਮੁਖ ਮੰਤਰੀ ਓਮ ਪ੍ਰਕਾਸ਼ ਸੋਨੀ, ਗੁਰਜੀਤ ਸਿੰਘ ਔਜਲਾ, ਡਾ: ਰਾਜ ਕੁਮਾਰ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਭਗਵੰਤਪਾਲ ਸਿੰਘ ਸੱਚਰ, ਹਰਮਿੰਦਰ ਸਿੰਘ ਗਿੱਲ, , ਜਸਬੀਰ ਸਿੰਘ ਡਿੰਪਾ, ਅਨਿਲ ਜੋਸ਼ੀ, ਵਿਕਾਸ ਸੋਨੀ, ਅਸ਼ਵਨੀ ਪੱਪੂ, ਕਾਂਗਰਸ ਸੇਵਾ ਦਲ ਦੇ ਪ੍ਰਧਾਨ ਸਰਪੰਚ ਕਰਮਜੀਤ ਸਿੰਘ ਓਠੀਆਂ ਆਦਿ ਆਗੂ ਹਾਜ਼ਰ ਸਨ। 27 ਏਐਸਆਰ82, 83
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ’ਤੇ ਠੇਕੇਦਾਰ ਨੇ ਖੂਨਦਾਨ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਨਾਨਕਸਰ ਸਾਹਿਬ ਪਾਤਿਸ਼ਾਹੀ ਪਹਿਲੀ ਵੇਰਕਾ ਵਿਖੇ ਸਜਿਆ ਵਿਸ਼ੇਸ਼ ਗੁਰਮਤਿ ਸਮਾਗਮ
Ad Position 24