ਸੂਬਾ ਕਾਂਗਰਸ ਦੇ ਸਹਿ ਇੰਚਾਰਜ ਸੂਰਜ ਠਾਕੁਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)- ਸੂਬਾ ਕਾਂਗਰਸ ’ਚ ਪੰਜਾਬ ਮਾਮਲਿਆ ਦੇ ਸਹਿ ਇੰਚਾਰਜ਼ ਸੂਰਜ ਠਾਕੁਰ ਅੱਜ ਇਥੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਵੱਡੀ ਤਾਦਾਦ ’ਚ ਪੁੱਜੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ੍ਰੀ ਸੂਰਜ ਠਾਕੁਰ ਦਾ ਨਿੱਘਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਜੀ ਆਇਆਂ ਕਿਹਾ।
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)- ਸੂਬਾ ਕਾਂਗਰਸ ’ਚ ਪੰਜਾਬ ਮਾਮਲਿਆ ਦੇ ਸਹਿ ਇੰਚਾਰਜ਼ ਸੂਰਜ ਠਾਕੁਰ ਅੱਜ ਇਥੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਵੱਡੀ ਤਾਦਾਦ ’ਚ ਪੁੱਜੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ੍ਰੀ ਸੂਰਜ ਠਾਕੁਰ ਦਾ ਨਿੱਘਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਪੱਗੜੀ ਬੰਨ੍ਹ ਕੇ ਸ੍ਰੀ ਦਰਬਾਰ ਸਾਹਿਬ ਪੁੱਜੇ ਸ੍ਰੀ ਠਾਕੁਰ ਨੇ ਕਿਹਾ ਕਿ ਉਹ ਇਥੇ ਕਾਗਰਸ ਪਾਰਟੀ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਇਥੇ ਅਰਦਾਸ ਕਰਨ ਲਈ ਪੁੱਜੇ ਹਨ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀ: ਕਾਂਗਰਸੀ ਆਗੂ ਸ੍ਰੀ ਓਮ ਪ੍ਰਕਾਸ਼ ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਹਰਮਿੰਦਰ ਸਿੰਘ ਗਿੱਲ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਹਰਪ੍ਰਤਾਪ ਸਿੰਘ ਅਜਨਾਲਾ, ਅਨਿਲ ਜੋਸ਼ੀ, ਭਗਵੰਤਪਾਲ ਸਿੰਘ ਸੱਚਰ ਆਦਿ ਆਗੂ ਵੀ ਉਨ੍ਹਾਂ ਦੇ ਨਾਲ ਸਨ। ਇਸ ਉਪਰੰਤ ਸ੍ਰੀ ਠਾਕੁਰ ਇਥੇ ਸ੍ਰੀ ਦੁਰਗਿਆਣਾ ਮੰਦਰ ਵੀ ਨਤਮਸਤਕ ਹੋਣ ਲਈ ਪੁੱਜੇ।