ਵਿਰੋਧੀਆਂ ਦੀਆਂ ਵੋਟਾਂ ਕੱਟਣ ਲਈ ਗ੍ਰਹਿ ਮੰਤਰੀ ਦੇ ਸਕੱਤਰ ਰਹੇ ਗਿਆਨੇਸ਼ ਕੁਮਾਰ ਨੂੰ ਚੁਣਿਆ ਗਿਆ–ਲਾਰੈਂਸ ਚੌਧਰੀ
ਅੰਮ੍ਰਿਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਲਾਰੈਂਸ ਚੌਧਰੀ ਰਾਸ਼ਟਰੀ ਪ੍ਰਧਾਨ ਕ੍ਰਿਸਚੀਅਨ ਨੈਸ਼ਨਲ ਫਰੰਟ ਨੇ ਕਿਹਾ ਕਿ ਐੱਸ. ਆਈ.
ਅੰਮ੍ਰਿਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਲਾਰੈਂਸ ਚੌਧਰੀ ਰਾਸ਼ਟਰੀ ਪ੍ਰਧਾਨ ਕ੍ਰਿਸਚੀਅਨ ਨੈਸ਼ਨਲ ਫਰੰਟ ਨੇ ਕਿਹਾ ਕਿ ਐੱਸ. ਆਈ. ਆਰ. ਦੇ ਤੌਰ-ਤਰੀਕਿਆਂ ਅਤੇ ਚੋਣ ਕਮਿਸ਼ਨ ਦੇ ਅੰਦਰੂਨੀ ਫੈਸਲਿਆਂ ਸੰਬੰਧੀ ਇਕ ਅਖ਼ਬਾਰ ’ਚ ਪ੍ਰਕਾਸ਼ਿਤ ਰਿਪੋਰਟ ਨੇ ਦੇਸ਼ ਦੀ ਰਾਜਨੀਤੀ ’ਚ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ । ਲਾਰੈਂਸ ਚੌਧਰੀ ਨੇ ਕਿਹਾ ਕਿ ਇਨ੍ਹਾਂ ਰਿਪੋਰਟਾਂ ਤੋਂ ਬਾਅਦ ਐੱਸ. ਆਈ. ਆਰ. ਦੀ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਬਾਰੇ ਨਿਰਪੱਖ ਜਾਂਚ ਦੀ ਲੋੜ ਹੋਰ ਵੀ ਵੱਧ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਗਿਆਨੇਸ਼ ਕੁਮਾਰ ਦੀ ਨਿਯੁਕਤੀ ਅਤੇ ਐੱਸ. ਆਈ. ਆਰ. ਦੀ ਪ੍ਰਕਿਰਿਆ ਨੂੰ ਵਿਰੋਧੀ ਧਿਰਾਂ ਦੀਆਂ ਵੋਟਾਂ ਪ੍ਰਭਾਵਿਤ ਕਰਨ ਦੇ ਉਦੇਸ਼ ਨਾਲ ਵਰਤਿਆ ਜਾ ਰਿਹਾ ਹੈ। ਉਨ੍ਹਾਂ ਭਾਰਤ ਦੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਭੂਮਿਕਾ ਅਤੇ ਉਨ੍ਹਾਂ ਨਾਲ ਸੰਬੰਧਿਤ ਲਗਾਏ ਗਏ ਦੋਸ਼ਾਂ ਦੀ ਕਾਨੂੰਨ ਅਨੁਸਾਰ ਜਾਂਚ ਕਰਵਾਈ ਜਾਵੇ ।