ਗੁਰਦੁਆਰਾ ਅਟਾਰੀ ਸਾਹਿਬ ਵਿਖੇ ਫ੍ਰੀ ਮੈਡੀਕਲ ਕੈਂਪ, ਹਲਕਾ ਵਿਧਾਇਕ ਡਾ. ਨਿੱਝਰ ਨੇ ਕੀਤੀ ਸ਼ਿਰਕਤ
ਸੁਲਤਾਨਵਿੰਡ, 29 ਸਤੰਬਰ (ਗੁਰਨਾਮ ਸਿੰਘ ਬੁੱਟਰ): ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਆਮ ਆਦਮੀ ਪਾਰਟੀ ਵਲੋਂ ਪ੍ਰਧਾਨ ਤਰੁਣ ਵਾਲੀਆ ਦੀ ਅਗਵਾਈ ਹੇਠ ਲਿਵਾਸਾ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ ਦੱਖਣੀ ਦੇ ਵਿਧਾਇਕ ਡਾ.
ਸੁਲਤਾਨਵਿੰਡ, 29 ਸਤੰਬਰ (ਗੁਰਨਾਮ ਸਿੰਘ ਬੁੱਟਰ): ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਆਮ ਆਦਮੀ ਪਾਰਟੀ ਵਲੋਂ ਪ੍ਰਧਾਨ ਤਰੁਣ ਵਾਲੀਆ ਦੀ ਅਗਵਾਈ ਹੇਠ ਲਿਵਾਸਾ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਕੈਂਪ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਮੈਡੀਕਲ ਕੈਂਪ ਦੌਰਾਨ ਲਿਵਾਸਾ ਹਸਪਤਾਲ ਦੀ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਵੱਖ-ਵੱਖ ਬਿਮਾਰੀਆਂ ਨਾਲ ਸੰਬੰਧਿਤ ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਲੋੜ ਅਨੁਸਾਰ ਵੱਖ-ਵੱਖ ਟੈਸਟ ਕੀਤੇ ਗਏ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਪ੍ਰਧਾਨ ਤਰੁਣ ਵਾਲੀਆ, ਗੁਰਜੰਟ ਸਿੰਘ ਚਿੰਟੂ, ਸੁਖਦੀਪ ਸਿੰਘ, ਸੁੱਖ ਹੁੰਦਲ, ਚੇਅਰਮੈਨ ਬਲਜੀਤ ਸਿੰਘ ਰਿੰਕੂ, ਮਨਦੀਪ ਸਿੰਘ, ਪ੍ਰਭਜੋਤ ਸਿੰਘ, ਕਰਮਪ੍ਰੀਤ ਸਿੰਘ, ਗੁਰਜੰਟ ਸਿੰਘ ਸ਼ਾਹ, ਜਗਰੂਪ ਸਿੰਘ, ਮਨਜੀਤ ਸਿੰਘ, ਹਰਪ੍ਰੀਤ ਸਿੰਘ, ਜਗਨਦੀਪ ਸਿੰਘ, ਲਵਪ੍ਰੀਤ ਸਿੰਘ, ਪਾਰਸਦੀਪ ਸਿੰਘ, ਰਮਨਦੀਪ ਸਿੰਘ, ਸਾਹਬ ਸਿੰਘ, ਜਸਵੰਤ ਸਿੰਘ, ਮਨਿੰਦਰਪਾਲ ਸਿੰਘ, ਇੰਦਰਜੀਤ ਸਿੰਘ ਨੰਬਰਦਾਰ, ਗੁਰਵੇਲ ਸਿੰਘ, ਨਵਨੀਤ ਸਿੰਘ ਪੀ.ਏ., ਕਰਮਪ੍ਰੀਤ ਸਿੰਘ, ਸੁਖਦੀਪ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।