ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਦੋ ਰੋਜ਼ਾ ਰਾਜ ਪੱਧਰੀ ਰੱਸੀ-ਕੁੱਦ ਮੁਕਾਬਲੇ ਦੀ ਸ਼ੁਰੂਆਤ
ਅੰਮ੍ਰਿਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.
ਅੰਮ੍ਰਿਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਰਾਸ਼ਟਰੀ ਖੇਡ ਮੁਕਾਬਲਿਆਂ ਤਹਿਤ ਅੱਜ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਦੋ ਰੋਜ਼ਾ ਰਾਜ ਪੱਧਰੀ ਰੱਸੀ-ਕੁੱਦ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ। ਡੀ. ਏ. ਵੀ. ਖੇਡਾਂ ਦੀ ਸਟੇਟ ਕੋਆਰਡੀਨੇਟਰ ਅਤੇ ਪ੍ਰਿੰ. ਡਾ. ਅੰਜਨਾ ਗੁਪਤਾ ਨੇ ਦੱਸਿਆ ਕਿ ਆਰੀਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ. ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ ਅਤੇ ਡਾ. ਵੀ. ਸਿੰਘ ਨਿਰਦੇਸ਼ਕ ਡੀ.ਏ.ਵੀ. ਪਬਲਿਕ ਸਕੂਲਜ਼ ਅਤੇ ਸੰਯੋਜਕ ਡੀ.ਏ.ਵੀ. ਰਾਸ਼ਟਰੀ ਖੇਡ ਮੁਕਾਬਲੇ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਇਸ ਖੇਡ ਮੁਕਾਬਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੁਕਾਬਲੇ ’ ਚ ਪੰਜਾਬ ਰਾਜ ਦੇ ਪਟਿਆਲਾ, ਜਗਰਾਓਂ, ਲੁਧਿਆਣਾ, ਜੈਤੋਂ, ਕਾਦੀਆਂ, ਬਟਾਲਾ, ਅੰਮ੍ਰਿਤਸਰ, ਕੋਟ ਈਸੇ ਖਾਂ ਦੇ ਡੀ.ਏ.ਵੀ. ਸਕੂਲਾਂ ਦੇ ਕੁੱਲ 71 ਖਿਡਾਰੀ ਭਾਗ ਲੈ ਰਹੇ ਹਨ, ਜਿਨ੍ਹਾਂ ’ਚ 40 ਲੜਕੀਆਂ ਅਤੇ 31 ਲੜਕੇ ਸ਼ਾਮਲ ਹਨ। ਰੱਸੀ-ਕੁੱਦ ਮੁਕਾਬਲੇ ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਗਰੁੱਪਾਂ ’ਚ ਕਰਵਾਏ ਜਾ ਰਹੇ ਹਨ। ਇਸ ਮੌਕੇ ਵਿਸ਼ੇਸ਼ ਖੇਡ ਪ੍ਰੋਗਰਾਮ ’ਚ ਰਾਜਨ ਮਿੱਤਲ ਚੇਅਰਮੈਨ ਡੀ.ਏ.ਵੀ. ਪਬਲਿਕ ਸਕੂਲ ਗੁਰਦਾਸਪੁਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਪ੍ਰਿੰਸੀਪਲ ਰਾਜੀਵ ਭਾਰਤੀ ਰੀਜ਼ਨਲ ਅਸਿਸਟੈਂਟ ਡੀ.ਏ.ਵੀ. ਸਕੂਲਜ਼ ਪੰਜਾਬ ਜ਼ੋਨ- ਈ ਇਸ ਮੁਕਾਬਲੇ ਦੇ ਆਬਜ਼ਰਵਰ ਸਨ। ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਮੁਕਾਬਲੇ ’ਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਵਧੀਆ ਪ੍ਰਦਰਸ਼ਨ ਕਰਦੇ ਹੋਏ ਜਿੱਤਣ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਮੁੱਖ ਮਹਿਮਾਨ ਰਾਜਨ ਮਿੱਤਲ ਨੇ ਆਪਣੇ ਸੰਬੋਧਨ ’ਚ ਖਿਡਾਰੀਆਂ ਦਾ ਉਤਸ਼ਾਹ ਵਧਾਉਂਦੇ ਹੋਏ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਮਹੱਤਵਪੂਰਨ ਸਾਧਨ ਹਨ। ਦਾਨਿਸ਼ ਬਾਵਾ ਅਤੇ ਜਤਿਨ ਅਰੋੜਾ ਨੇ ਇਸ ਮੁਕਾਬਲੇ ’ਚ ਜੱਜ ਦੀ ਭੂਮਿਕਾ ਨਿਭਾਈ।