29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬਲਕ ਵਾਟਰ ਸਪਲਾਈ ਪ੍ਰੋਜੈਕਟ ਸੰਬੰਧੀ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਡੀ. ਏ.

Ad Position 21
No active advertisement
ਅਜੀਤ ਡੈਸਕ 30-09-2026
ਅੰਮ੍ਰਿਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਡੀ.ਏ.ਵੀ. ਸਿੱਖਿਆ ਮਹਿਲਾ ਮਹਾਂਵਿਦਿਆਲਿਆ ਬੇਰੀ ਗੇਟ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਅੰਜੂ ਮਹਿਤਾ ਦੀ ਯੋਗ ਅਗਵਾਈ ਹੇਠ ਬਲਕ ਵਾਟਰ ਸਪਲਾਈ ਪ੍ਰੋਜੈਕਟ ਵਿਸ਼ੇ ’ਤੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਆਯੋਜਨ ਸਰੋਜਨੀ ਹਾਊਸ ਵਲੋਂ ਡਾ. ਰੁਮਿਤਾ ਅਰੋੜਾ ਅਤੇ ਡਾ. ਗੁਰਪ੍ਰੀਤ ਕੌਰ ਅਤੇ ਐੱਨ.ਐੱਸ.ਐੱਸ. ਯੂਨਿਟ ਵਲੋਂ ਡਾ. ਸਵਿਤਾ ਰਾਮਪਾਲ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਪੀ.ਆਈ.ਯੂ. ਦੇ ਕਮਿਊਨੀਕੇਸ਼ਨ ਸਪੈਸ਼ਲਿਸਟ ਰਮਨ ਸ਼ਰਮਾ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੇ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਦਿੱਤੀ। ਇਸ ਪ੍ਰੋਗਰਾਮ ਨੇ ਵਿਦਿਆਰਥਣਾਂ ਨੂੰ ਪਾਣੀ ਨਾਲ ਸੰਬੰਧਿਤ ਸਮਕਾਲੀ ਮੁੱਦਿਆਂ ਨੂੰ ਸਮਝਣ ਅਤੇ ਪਾਣੀ ਦੀ ਸੰਭਾਲ ਪ੍ਰਤੀ ਜ਼ਿੰਮੇਵਾਰ ਰਵੱਈਆ ਵਿਕਸਤ ਕਰਨ ਦਾ ਮੌਕਾ ਪ੍ਰਦਾਨ ਕੀਤਾ । ਕਾਰਜਕਾਰੀ ਪ੍ਰਿੰਸੀਪਲ ਡਾ. ਅੰਜੂ ਮਹਿਤਾ ਨੇ ਸੈਮੀਨਾਰ ਦੇ ਸਫਲ ਆਯੋਜਨ ਲਈ ਪ੍ਰਬੰਧਕ ਅਧਿਆਪਕਾਂ ਅਤੇ ਐੱਨ.ਐੱਸ.ਐੱਸ. ਯੂਨਿਟ ਦੇ ਯਤਨਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੀ ਕੁਸੁਮ ਸ਼ਰਮਾ ਮੈਰਿਟ ’ਚ ਅਗਲੀ ਖ਼ਬਰ ਜਲ੍ਹਿਆਂਵਾਲਾ ਬਾਗ ਦੇ ਪ੍ਰਬੰਧ ਨਿੱਜੀ ਹੱਥਾਂ ’ਚ, ਵਾਮਾ ਕੰਪਨੀ ਕਰ ਰਹੀ ਦੇਖ-ਰੇਖ
Ad Position 24