29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬੱਚਿਆਂ ਨਾਲ ਜਿਨਸੀ ਅਪਰਾਧ ਨਾਲ ਨਜਿੱਠਣ ਤੇ ਬੱਚਿਆਂ ਦੀ ਸੁਰੱਖਿਆ ਲਈ ਸੈਮੀਨਾਰ

ਅੰਮ੍ਰਿਤਸਰ, 29 ਸਤੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਪਰਸਨ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਜਤਿੰਦਰ ਕੌਰ ਦੀ ਦੇ ਨਿਰਦੇਸ਼ਾਂ ਤਹਿਤ ਅਮਰਦੀਪ ਸਿੰਘ ਬੈਂਸ ਸੀ. ਜੇ.

Ad Position 21
No active advertisement
ਅਜੀਤ ਡੈਸਕ 30-09-2026
ਅੰਮ੍ਰਿਤਸਰ, 29 ਸਤੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਪਰਸਨ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਜਤਿੰਦਰ ਕੌਰ ਦੀ ਦੇ ਨਿਰਦੇਸ਼ਾਂ ਤਹਿਤ ਅਮਰਦੀਪ ਸਿੰਘ ਬੈਂਸ ਸੀ.ਜੇ.ਐੱਮ. ਦੀ ਅਗਵਾਈ ਹੇਠ ਅੱਜ ਇਥੇ ਪੁਲਿਸ ਲਾਈਨ ਵਿਖੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਸੰਬੰਧੀ ਪੋਕਸੋ ਐਕਟ-2012 ਬਾਰੇ ਇਕ ਵਿਸ਼ੇਸ਼ ਜਾਗਰੂਕਤਾ-ਕਮ-ਸਿਖਲਾਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ) ਅਤੇ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਦ ਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਆਯੋਜਿਤ ਕੀਤਾ ਗਿਆ। ਇਸ ਮੌਕੇ ਅੰਮ੍ਰਿਤਸਰ ਦਿਹਾਤੀ ਅਤੇ ਅੰਮ੍ਰਿਤਸਰ ਕਮਿਸ਼ਨਰੇਟ ਦੇ ਵੱਖ-ਵੱਖ ਪੁਲਿਸ ਥਾਣਿਆਂ ਵਿਚ ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਨਾਲ ਸੰਬੰਧਿਤ ਮਾਮਲਿਆਂ ਦੀ ਜਾਂਚ ਅਤੇ ਨਿਪਟਾਰੇ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੇ ਭਾਗ ਲਿਆ। ਇਸ ਮੌਕੇ ਬੱਚਿਆਂ ਨਾਲ ਸੰਬੰਧਿਤ ਮਾਮਲਿਆਂ ਵਿੱਚ ਬਾਲ-ਅਨੁਕੂਲ ਪ੍ਰਕਿਰਿਆਵਾਂ ਅਪਣਾਉਣ ਅਤੇ ਹਰ ਪੜਾਅ ’ਤੇ ਉਨ੍ਹਾਂ ਦੀ ਸੁਰੱਖਿਆ, ਮਾਣ-ਸਨਮਾਨ, ਨਿੱਜਤਾ ਅਤੇ ਗੋਪਨੀਯਤਾ ਨੂੰ ਯਕੀਨੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੀ.ਪੀ. ਦੇ ਹੁਕਮਾਂ ਦੀ ਧੱਜੀਆਂ ਉਡਾ ਰਹੇ ਵੇਰਕਾ ਦੇ ਪੈਟਰੋਲ ਪੰਪ ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਦੀ. ਸਾਬਕਾ ਵਿਦਿਆਰਥਣ ਕਨਿਸ਼ਕਾ ਸ਼ਰਮਾ ਨੇ ਯੂ. ਪੀ. ਐੱਸ. ਸੀ. ਸਿਵਲ ਸਰਵਿਸਿਜ਼ ਦੀ ਪ੍ਰੀਖਿਆ ਕੀ...
Ad Position 24