29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ

ਰਮਦਾਸ/ ਗੱਗੋਮਾਹਲ, 29 ਸਤੰਬਰ (ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਦੇ ਦੂਜੇ ਦਿਨ ਕਸਬਾ ਰਮਦਾਸ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਦਾ ਵੱਡਾ ਜਨ ਸੈਲਾਬ ਨਤਮਸਤਕ ਹੋਣ ਲਈ ਪਹੁੰਚਿਆ । ਸੰਗਤਾਂ ਦੀ ਆਮਦ ਨੂੰ ਵੇਖਦਿਆਂ ਰਸਤੇ ਵਿਚ ਪੈਂਦੇ ਪਿੰਡਾਂ ਦੇ ਵਸਨੀਕਾਂ ਨੇ ਜਗ੍ਹਾ ਜਗ੍ਹਾ ਲੰਗਰਾਂ ਦਾ ਪ੍ਰਬੰਧ ਕੀਤਾ ਹੋਇਆ ਸੀ ।

Ad Position 21
No active advertisement
ਅਜੀਤ ਡੈਸਕ 30-09-2026
ਰਮਦਾਸ/ ਗੱਗੋਮਾਹਲ, 29 ਸਤੰਬਰ (ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਦੇ ਦੂਜੇ ਦਿਨ ਕਸਬਾ ਰਮਦਾਸ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਦਾ ਵੱਡਾ ਜਨ ਸੈਲਾਬ ਨਤਮਸਤਕ ਹੋਣ ਲਈ ਪਹੁੰਚਿਆ । ਸੰਗਤਾਂ ਦੀ ਆਮਦ ਨੂੰ ਵੇਖਦਿਆਂ ਰਸਤੇ ਵਿਚ ਪੈਂਦੇ ਪਿੰਡਾਂ ਦੇ ਵਸਨੀਕਾਂ ਨੇ ਜਗ੍ਹਾ ਜਗ੍ਹਾ ਲੰਗਰਾਂ ਦਾ ਪ੍ਰਬੰਧ ਕੀਤਾ ਹੋਇਆ ਸੀ । ਪਵਿੱਤਰ ਜੋੜ ਮੇਲੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪਵਿੱਤਰ ਸਰੋਵਰਾਂ ’ਚ ਇਸ਼ਨਾਨ ਕਰਦੀਆਂ ਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸਾਂ ਕਰਦੀਆਂ ਰਹੀਆਂ। ਜੋੜ ਮੇਲੇ ਮੌਕੇ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਕਿਸ਼ਨ ਕੰਵਰ ਤਲਾਬ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਨਿਰਮਲ ਤਖਤ ਤਲਾਬ ਬਾਬਾ ਬੁੱਢਾ ਸਾਹਿਬ ਵਿਖੇ ਦੀਵਾਨ ਸਜਾਏ ਗਏ ਹਨ ਜੋ 30 ਸਤੰਬਰ 5 ਵਜੇ ਤੱਕ ਨਿਰੰਤਰ ਜਾਰੀ ਰਹਿਣਗੇ । ਸਜਾਏ ਗਏ ਦੀਵਾਨਾਂ ’ਚ ਹਜ਼ੂਰੀ ਰਾਗੀ ਭਾਈ ਅਨੋਖ ਸਿੰਘ, ਕਥਾ ਵਾਚਕ ਬਾਬਾ ਰੂਪ ਸਿੰਘ, ਪ੍ਰਚਾਰਕ, ਭਾਈ ਸੁਖਰਾਜ ਸਿੰਘ, ਪ੍ਰਚਾਰਕ ਭਾਈ ਹਿੰਮਤਬੀਰ ਸਿੰਘ, ਕਵੀਸ਼ਰ ਭਾਈ ਹਰਪ੍ਰੀਤ ਸਿੰਘ ਮੰਜਿਆਵਾਲੀ, ਕਵੀਸ਼ਰ ਭਾਈ ਸਿਮਰਨਜੀਤ ਸਿੰਘ ਗੁਰੂ ਕਾ ਬਾਗ, ਕਥਾ ਵਾਚਕ ਸੇਵਾ ਸਿੰਘ ਖਰੀਆ, ਭਾਈ ਦਿਲਬਾਗ ਸਿੰਘ ਭੰਗਾਲੀ, ਭਾਈ ਗੁਰਜੰਟ ਸਿੰਘ, ਭਾਈ ਤਾਰਾ ਸਿੰਘ ਰੱਤਾ ਕਵੀਸ਼ਰ, ਗਿਆਨੀ ਮਲਕੀਤ ਸਿੰਘ ਵੀਰਮ ਕਵੀਸ਼ਰ ਆਦਿ ਜਥਿਆਂ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਨੇ ਨਿਹਾਲ ਕੀਤਾ । ਰਾਤ ਸਮੇਂ ਦੇ ਦੀਵਾਨਾਂ ’ਚ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਗ੍ਰੰਥੀ ਸ੍ਰੀ ਹਰਿਮੰਦਿਰ ਸਾਹਿਬ ਸੰਗਤਾਂ ਨੂੰ ਕਥਾ ਰਾਹੀ ਗੁਰ ਇਤਿਹਾਸ ਨਾਲ ਜੋੜਨਗੇ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਕਿੱਕਬਾਕਸਿੰਗ ਮੁਕਾਬਲੇ ਸ਼ੁਰੂ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਸੰਬੰਧੀ ਗੁ: ਸ੍ਰੀ ਹਰਿ ਰਾਏ ਸਾਹਿਬ ਵਿਖੇ ਸਜਾਇਆ ਗੁਰਮਤਿ ਸਮਾਗਮ
Ad Position 24