01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਗਸ਼ਤ ਦੌਰਾਨ ਕੀਤੀ ਕਾਰਵਾਈ, ਅਦਾਲਤ ਤੋਂ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਿਲ

ਸੁਲਤਾਨਵਿੰਡ, 30 ਸਤੰਬਰ (ਗੁਰਨਾਮ ਸਿੰਘ ਬੁੱਟਰ)- ਥਾਣਾ ਸੁਲਤਾਨਵਿੰਡ ਦੀ ਪੁਲਿਸ ਵਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 50 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕਰਕੇ ਦੋ ਨੌਜਵਾਨਾ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਏ.

Ad Position 21
No active advertisement
ਅਜੀਤ ਡੈਸਕ 01-10-2026
ਸੁਲਤਾਨਵਿੰਡ, 30 ਸਤੰਬਰ (ਗੁਰਨਾਮ ਸਿੰਘ ਬੁੱਟਰ)- ਥਾਣਾ ਸੁਲਤਾਨਵਿੰਡ ਦੀ ਪੁਲਿਸ ਵਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 50 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕਰਕੇ ਦੋ ਨੌਜਵਾਨਾ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਇਕ ਖਾਸ ਮੁਖਬਰ ਦੀ ਇਤਲਾਹ ’ਤੇ ਕਾਰਵਾਈ ਕਰਦਿਆਂ ਇੰਦਰਜੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਰਟੌਲ, ਜ਼ਿਲ੍ਹਾ ਤਰਨ ਤਾਰਨ ਨੂੰ ਕਾਬੂ ਕੀਤਾ ਗਿਆ। ਪੁਲਿਸ ਵਲੋਂ ਉਸ ਦੇ ਕਬਜ਼ੇ ਵਿਚੋਂ 20 ਬੋਤਲਾਂ ਦੇਸੀ ਸ਼ਰਾਬ ਬ੍ਰਾਮਦ ਕੀਤੀਆਂ ਗਈਆਂ। ਥਾਣਾ ਮੁਖੀ ਅਨੁਸਾਰ ਪੁੱਛਗਿੱਛ ਅਤੇ ਨਿਸ਼ਾਨਦੇਹੀ ਦੇ ਆਧਾਰ ’ਤੇ ਪੁਲਿਸ ਵਲੋਂ ਸੁੱਖਵਿੰਦਰ ਸਿੰਘ ਘੋਣਾ ਪੁੱਤਰ ਰਸ਼ਪਾਲ ਸਿੰਘ ਵਾਸੀ ਛੇ ਵਾਰਡ, ਪੰਡੋਰਾ ਗਲੀ, ਫੱਕ ਵਾਲੀ, ਪਿੰਡ ਸੁਲਤਾਨਵਿੰਡ ਨੂੰ ਵੀ ਕਾਬੂ ਕੀਤਾ ਗਿਆ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 30 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀਆਂ। ਇਸ ਤਰ੍ਹਾਂ ਪੁਲਿਸ ਵਲੋਂ ਦੋਵਾਂ ਵਿਅਕਤੀਆਂ ਕੋਲੋਂ ਕੁੱਲ 50 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕੀਤੀ ਗਈ। ਥਾਣਾ ਮੁਖੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਦੋਵਾਂ ਵਿਅਕਤੀਆਂ ਖ਼ਿਲਾਫ਼ ਥਾਣਾ ਸੁਲਤਾਨਵਿੰਡ ਵਿਖੇ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਦੋਵਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ : ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ: ਪੁਲਿਸ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ : ਕਾਮਰੇਡਾਂ ਫੂਕਿਆ ਪੁਤਲਾ
Ad Position 24