01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ : ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ: ਪੁਲਿਸ

ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੱਜ ਸਵੇਰੇ ਅੰਮ੍ਰਿਤਸਰ ਦੇ ਅੱਧੀ ਦਰਜ਼ਨ ਦੇ ਕਰੀਬ ਸਕੂਲਾਂ ਨੂੰ ਮੁੜ ਬੰਬ ਨਾਲ ਉਡਾਉਣ ਦੀਆਂ ਧਮਕੀਆ ਮਿਲੀਆਂ ਹਨ ਜਿਸ ਕਾਰਨ ਕੁਝ ਨਿੱਜੀ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਤੇ ਬੱਚਿਆਂ ਨੂੰ ਸੁਰਖਿਅਤ ਘਰ ਭੇਜ ਦਿੱਤਾ ਗਿਆ ਹੈ। ਪੁਲਿਸ ਵਲੋਂ ਸਕੂਲਾਂ ਦੀ ਬੰਬ ਸਕੂਏਡ ਟੀਮਾਂ, ਫੋਰੈਂਸਿਕ ਮਾਹਿਰਾਂ ਨਾਲ ਸਕੂਲਾਂ ਦੀ ਜਾਂਚ ਕੀਤੀ ਗਈ ਗਈ ਪਰ ਕਿਤੇ ਵੀ ਕੋਈ ਕੋਈ ਇਤਰਾਜ਼ਯੋਗ ਵਸਤੂ ਨਹੀਂ ਮਿਲੀ ਹੈ।

Ad Position 21
No active advertisement
ਸਕੂਲਾਂ ਨੂੰ ਮਿਲੀਆਂ ਧਮਕੀਆਂ ਦੇ ਮੱਦੇਨਜ਼ਰ ਕੀਤੇ ਸੁਰਖਿਆ ਪ੍ਰਬੰਧਾਂ ਬਾਰੇ ਦੱਸਦੇ ਹੋਏ ਡੀ.ਸੀ.ਪੀ. (ਸ਼ਹਿਰੀ) ਜਸਕਿਰਨਜੀਤ ਸਿੰਘ ਤੇਜਾ । ਤਸਵੀਰ : ਹਰਜੀਤ ਸਿੰਘ 01-10-2026
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੱਜ ਸਵੇਰੇ ਅੰਮ੍ਰਿਤਸਰ ਦੇ ਅੱਧੀ ਦਰਜ਼ਨ ਦੇ ਕਰੀਬ ਸਕੂਲਾਂ ਨੂੰ ਮੁੜ ਬੰਬ ਨਾਲ ਉਡਾਉਣ ਦੀਆਂ ਧਮਕੀਆ ਮਿਲੀਆਂ ਹਨ ਜਿਸ ਕਾਰਨ ਕੁਝ ਨਿੱਜੀ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਤੇ ਬੱਚਿਆਂ ਨੂੰ ਸੁਰਖਿਅਤ ਘਰ ਭੇਜ ਦਿੱਤਾ ਗਿਆ ਹੈ। ਪੁਲਿਸ ਵਲੋਂ ਸਕੂਲਾਂ ਦੀ ਬੰਬ ਸਕੂਏਡ ਟੀਮਾਂ, ਫੋਰੈਂਸਿਕ ਮਾਹਿਰਾਂ ਨਾਲ ਸਕੂਲਾਂ ਦੀ ਜਾਂਚ ਕੀਤੀ ਗਈ ਗਈ ਪਰ ਕਿਤੇ ਵੀ ਕੋਈ ਕੋਈ ਇਤਰਾਜ਼ਯੋਗ ਵਸਤੂ ਨਹੀਂ ਮਿਲੀ ਹੈ। ਅੱਜ ਧਮਕੀ ਭਰੀਆਂ ਈਮੇਲ ਮਿਲਣ ਵਾਲੇ ਸਾਰੇ ਸਕੂਲ ਨਿੱਜੀ ਹਨ ਤੇ ਸਰਕਾਰੀ ਸਕੂਲਾਂ ਨੂੰ ਕੋਈ ਧਮਕੀ ਨਹੀਂ ਮਿਲੀ ਹੈ। ਮਿਲੇ ਵੇਰਵਿਆਂ ਅਨੁਸਾਰ ਅੱਜ ਸਵੇਰੇ ਜਦੋਂ ਸਕੂਲ ਬੱਚੇ ਪੁੱਜਣੇ ਸ਼ੁਰੂ ਹੋਏ ਤਾਂ ਇਥੇ ਜੀ.ਟੀ. ਰੋਡ ਸਥਿਤ ਸਕੂਲ ਸਮੇਤ ਤਿੰਨ ਚਾਰ ਸਕੂਲਾਂ ਦੀ ਮੇਲੇ ’ਤੇ ਧਮਕੀ ਭਰੀ ਸੂਚਨਾ ਮਿਲੀ ਕਿ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਗੱਲ ਕੀਤੀ ਗਈ। ਸਕੂਲ ਪ੍ਰਬੰਧਕਾਂ ਵਲੋਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਤੇ ਨਾਲ ਬੱਚਿਆਂ ਦੇ ਮਾਪਿਆਂ ਨੂੰ ਵੀ ਸੰਦੇਸ਼ ਭੇਜ ਦਿੱਤੇ ਕਿ ਸਕੂਲਾਂ ’ਚ ਛੁੱਟੀ ਕਰ ਦਿੱਤੀ ਗਈ ਹੈ। ਦੂਜੇ ਪਾਸੇ ਡੀ.ਸੀ.ਪੀ. (ਸ਼ਹਿਰੀ) ਜਸਕਿਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਅੱਜ ਸਵੇਰੇ 9 ਵਜੇ ਕਈ ਸਕੂਲਾਂ ਨੂੰ ਕੱਟ ਪੇਸਟ ਕਰਕੇ ਮੇਲ ਰਾਹੀਂ ਧਮਕੀ ਮਿਲੀ ਸੀ। ਉਨ੍ਹਾਂ ਕਿਹਾ ਕਿ ਕਿਸੇ ਸ਼ਰਾਰਤੀ ਅਨਸਰ ਵਲੋਂ ਤਕਨਾਲੋਜੀ ਦੀ ਗਲਤ ਵਰਤੋਂ ਕਰਕੇ ਧਮਕੀਆਂ ਭੇਜ ਕੇ ਡਰਾਉਣ ਦੀ ਕੋਸ਼ਿਸ ਕੀਤੀ ਗਈ ਹੈ। ਇਸੇ ਤਰ੍ਹਾਂ ਜੁਗਰਾਜ ਸਿੰਘ ਡੀ.ਸੀ.ਪੀ. (ਅਪਰੇਸ਼ਨ) ਉਨ੍ਹਾਂ ਸੰਬੰਧਿਤ ਸਕੂਲਾਂ ਦੇ ਪ੍ਰਬੰਧਕਾਂ ਤੇ ਕਮੇਟੀਆਂ ਨਾਲ ਮੀਟਿੰਗ ਕਰਕੇ ਮਾਮਲੇ ਦੀ ਜਾਣਕਾਰੀ ਲਈ ਤੇ ਉਨ੍ਹਾਂ ਨੂੰ ਸੁਰੱਖਿਆ ਲਈ ਜਰੂਰੀ ਨਿਰਦੇਸ਼ ਦਿੱਤੇ ਤੇ ਕਿਹਾ ਕਿ ਬੰਬ ਨਾਲ ਉਡਾਉਣ ਵਰਗੀ ਧਮਕੀ ਕੋਰੀ ਅਫਵਾਹ ਹੈ ਅਤੇ ਕਿਤੇ ਵੀ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ ਹੈ ਪੁਲਿਸ ਪੂਰੀ ਤਰਾ ਮੁਸਤੈਦ ਹੈ ਤੇ ਅਜਿਹੀ ਕਿਸੇ ਵੀ ਧਮਕੀ ਦੇਣ ਵਾਲੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਲਈ ਸਾਈਬਰ ਸ਼ਾਖਾ ਦੀ ਮਦਦ ਲਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਰਯਾਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੀ ਕਰਾਟੇ ਚੈਂਪੀਅਨਸ਼ਿਪ ਅਗਲੀ ਖ਼ਬਰ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਗਸ਼ਤ ਦੌਰਾਨ ਕੀਤੀ ਕਾਰਵਾਈ, ਅਦਾਲਤ ਤੋਂ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਿਲ
Ad Position 24