ਰਯਾਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੀ ਕਰਾਟੇ ਚੈਂਪੀਅਨਸ਼ਿਪ
ਅੰਮ੍ਰਿਤਸਰ, 30 ਸਤੰਬਰ (ਵਰਪਾਲ)-ਰਯਾਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਚੇਅਰਮੈਨ ਡਾ. ਏ.
ਅੰਮ੍ਰਿਤਸਰ, 30 ਸਤੰਬਰ (ਵਰਪਾਲ)-ਰਯਾਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਚੇਅਰਮੈਨ ਡਾ. ਏ. ਐੱਫ. ਪਿੰਟੋ ਅਤੇ ਐੱਮ. ਡੀ. ਡਾ. ਗ੍ਰੇਸ ਪਿੰਟੋ ਦੀ ਅਗਵਾਈ ਹੇਠ 15ਵੀਂ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ 2026 ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਕੰਚਨ ਮਲਹੋਤਰਾ ਨੇ ਦੱਸਿਆ ਕਿ ਕਰਾਟੇ ਐਸੋਸੀਏਸ਼ਨ ਆਫ ਇੰਡੀਆ ਵਲੋਂ ਕਰਵਾਈ ਚੈਂਪੀਅਨਸ਼ਿਪ ’ਚ ਸਕੂਲ ਦੀ ਹੋਣਹਾਰ ਵਿਦਿਆਰਥਣ ਜੀਆ, ਦਿਵਯਮ ਨੇ ਸੋਨੇ ਦਾ ਤਗਮਾ, ਲਕਸ਼ਯ ਨੇ ਚਾਂਦੀ ਦਾ ਤਗਮਾ ਜਿੱਤਿਆ ਹੈ। ਪ੍ਰਿੰ: ਕੰਚਨ ਮਲਹੋਤਰਾ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।