ਡੀ. ਏ. ਵੀ. ਕਾਲਜ ਦੀ ਖੁਸ਼ਬੂ ਨੇ ਭੌਤਿਕ ਵਿਗਿਆਨ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ
ਅੰਮ੍ਰਿਤਸਰ, 30 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.
ਅੰਮ੍ਰਿਤਸਰ, 30 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮ੍ਰਿਤਸਰ ਦੇ ਭੌਤਿਕ ਵਿਗਿਆਨ ਵਿਭਾਗ ਦੀ ਵਿਦਿਆਰਥਣ ਖੁਸ਼ਬੂ ਨੇ ਐਮ. ਐਸ. ਸੀ. (ਭੌਤਿਕ ਵਿਗਿਆਨ) ਦੀ ਦੂਜੇ ਸਮੈਸਟਰ ਦੀ ਪ੍ਰੀਖਿਆ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਸਨੇ 8.64 ਸੀ. ਜੀ. ਪੀ. ਏ. ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਖੁਸ਼ਬੂ ਨੂੰ ਉਸਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਵਧਾਈ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਕਿਹਾ ਕਿ ਉਸਦੀ ਸਖ਼ਤ ਮਿਹਨਤ ਅਤੇ ਲਗਨ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹਨ। ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਸਮੀਰ ਕਾਲੀਆ ਨੇ ਵੀ ਉਸਦੀ ਸਫਲਤਾ ‘ਤੇ ਮਾਣ ਪ੍ਰਗਟਾਇਆ। ਖੁਸ਼ਬੂ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਕਾਲਜ ਦੇ ਅਧਿਆਪਕਾਂ, ਆਪਣੇ ਪਿਤਾ ਬਿੰਦਰਜੀਤ ਸਿੰਘ ਅਤੇ ਆਪਣੀ ਸਖ਼ਤ ਮਿਹਨਤ ਨੂੰ ਦਿੱਤਾ। ਭੌਤਿਕ ਵਿਗਿਆਨ ਵਿਭਾਗ ਦੇ ਸਟਾਫ ਨੇ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਨਰਿੰਦਰ ਅਰੋੜਾ, ਡਾ. ਮਨਪ੍ਰੀਤ ਕੌਰ, ਡਾ. ਮਨਿੰਦਰ ਕੌਰ, ਡਾ. ਰਾਜੇਸ਼ ਕੁਮਾਰ, ਪ੍ਰੋ. ਜਗਦੀਸ਼ ਕੌਰ ਅਤੇ ਡਾ. ਨੀਰਜਾ ਕਾਲੀਆ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।