ਜੀ.ਐੱਨ.ਡੀ.ਯੂ. ਕਾਲਜ ਵੇਰਕਾ ਵਿਖੇ ਕਰੀਅਰ ਕਾਊਂਸਲਿੰਗ ਵਰਕਸ਼ਾਪ
ਵੇਰਕਾ, 30 ਸਤੰਬਰ (ਲਖਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਇਕ ਵਿਸ਼ੇਸ਼ ਕੈਰੀਅਰ ਕਾਊਂਸਲਿੰਗ ਵਰਕਸ਼ਾਪ ਕਰਵਾਈ ਗਈ। ਇਹ ਵਰਕਸ਼ਾਪ ਕਾਲਜ ਦੇ ਇੰਟਰਨਸ਼ਿਪ ਸੈੱਲ ਅਤੇ ਐੱਨ.
ਵੇਰਕਾ, 30 ਸਤੰਬਰ (ਲਖਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਇਕ ਵਿਸ਼ੇਸ਼ ਕੈਰੀਅਰ ਕਾਊਂਸਲਿੰਗ ਵਰਕਸ਼ਾਪ ਕਰਵਾਈ ਗਈ। ਇਹ ਵਰਕਸ਼ਾਪ ਕਾਲਜ ਦੇ ਇੰਟਰਨਸ਼ਿਪ ਸੈੱਲ ਅਤੇ ਐੱਨ.ਐੱਸ.ਐੱਸ. ਵਿਭਾਗ ਵਲੋਂ ‘ਟਾਈਮ ਇੰਸਟੀਚਿਊਟ’ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਉੱਚ ਸਿੱਖਿਆ, ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਰੋਜ਼ਗਾਰ ਦੇ ਨਵੇਂ ਮੌਕਿਆਂ ਬਾਰੇ ਜਾਣੂ ਕਰਵਾਉਣ ਦੇ ਮਕਸਦ ਨਾਲ ਆਯੋਜਿਤ ਕੀਤੀ ਗਈ। ਵਰਕਸ਼ਾਪ ਦੌਰਾਨ ਟਾਈਮ ਇੰਸਟੀਚਿਊਟ ਦੇ ਮਾਹਿਰ ਮਿਸਟਰ ਸੰਨੀ ਮਿਸ਼ਰਾ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ, ਕਰੀਅਰ ਦੀ ਚੋਣ, ਉੱਚ ਸਿੱਖਿਆ ਅਤੇ ਹੁਨਰ ਵਿਕਾਸ (ਸਕਿੱਲ ਡਿਵੈਲਪਮੈਂਟ) ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਸੁਖਪ੍ਰੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦਾ ਰਾਹ ਪੱਧਰਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਸਹੀ ਫੈਸਲੇ ਲੈਣ ਵਿਚ ਮਦਦ ਕਰਦੀਆਂ ਹਨ। ਇਸੇ ਦੌਰਾਨ ਇੰਟਰਨਸ਼ਿਪ ਸੈੱਲ ਇੰਚਾਰਜ ਡਾ. ਰੂਪਿੰਦਰਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਆਪਣੇ ਹੁਨਰਾਂ ਨੂੰ ਨਿਖਾਰਨ ਲਈ ਅਜਿਹੇ ਪ੍ਰੋਗਰਾਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।