30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁ: ਟੋਭਾ ਭਾਈ ਸਾਲ੍ਹੋ ਵਿਖੇ ਸਜਾਇਆ ਗਿਆ ਗੁਰਮਤਿ ਸਮਾਗਮ

ਅੰਮ੍ਰਿਤਸਰ,30 ਸਤੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ, ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੀ ਲੜੀ ਤਹਿਤ ਅੱਜ ਗੁਰਦੁਆਰਾ ਟੋਬਾ ਭਾਈ ਸਾਲ੍ਹੋ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਹ ਸਮਾਗਮ ਭਾਈ ਸਾਲ੍ਹੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੀ।

Ad Position 21
No active advertisement
ਅਜੀਤ ਡੈਸਕ 01-10-2026
ਅੰਮ੍ਰਿਤਸਰ,30 ਸਤੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ, ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੀ ਲੜੀ ਤਹਿਤ ਅੱਜ ਗੁਰਦੁਆਰਾ ਟੋਬਾ ਭਾਈ ਸਾਲ੍ਹੋ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਹ ਸਮਾਗਮ ਭਾਈ ਸਾਲ੍ਹੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੀ। ਇਸ ਧਾਰਮਿਕ ਸਮਾਗਮ ਦੌਰਾਨ ਭਾਈ ਗੁਰਦੇਵ ਸਿੰਘ ਵੇਰਕਾ ਹਜ਼ੂਰੀ ਰਾਗੀ, ਭਾਈ ਗੁਰਵਿੰਦਰ ਸਿੰਘ ਸ਼ਬਦ ਗੁਰੂ ਕੀਰਤਨੀ ਜਥਾ ਦੇ ਜਥਿਆਂ ਵਲੋਂ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਦੀ ਛਹਿਬਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਗਿਆਨੀ ਬਲਵੰਤ ਸਿੰਘ ਐਨੋਕੋਟ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ’ਤੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਅਤੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਜ਼ਿਨ੍ਹਾਂ ਨੇ ਰਾਗੀ ਜਥਿਆਂ ਅਤੇ ਕਥਾ ਵਾਚਕਾਂ ਅਤੇ ਹੋਰ ਆਈਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ’ਤੇ ਗ੍ਰੰਥੀ ਹਰਦੀਪ ਸਿੰਘ, ਗ੍ਰੰਥੀ ਪ੍ਰਦੀਪ ਸਿੰਘ ਭਾਈ ਨਿਸ਼ਾਨ ਸਿੰਘ ਗੁਰਦੁਆਰਾ ਇੰਸਪੈਕਟਰ ਵਲੋਂ ਜਨਰਲ ਮੈਨੇਜਰ ਮੇਜਰ ਸਿੰਘ ਅਤੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ ਨੂੰ ਸਨਮਾਨਿਤ ਕੀਤਾ। ਇਸ ਮੌਕੇ ਗਿਆਨੀ ਤਰਸੇਮ ਸਿੰਘ ਪ੍ਰਚਾਰਕ ਵਲੋਂ ਸਟੇਜ ਦੀ ਸੇਵਾ ਨਿਭਾਈ । ਅੱਜ ਦਾ ਸਮਾਗਮ ਮਿਤੀ: 1 ਅਕਤੂਬਰ 2026 ਅਸਥਾਨ : ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਨਰੈਣਗੜ੍ਹ ਚੌਂਕ ਛੇਹਰਟਾ, ਸਮਾਂ : ਸ਼ਾਮ 7.00 ਵਜੇ ਤੋਂ ਰਾਤ 9.45
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਦੀ ਟੀਮ ਜੇਤੂ ਅਗਲੀ ਖ਼ਬਰ ਨੈਸ਼ਨਲ ਟਰੇਡ ਵੈੱਲਫੇਅਰ ਬੋਰਡ ਦੇ ਚੇਅਰਮੈਨ ਸੁਨੀਲ ਸਿੰਘੀ ਅਤੇ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ ਨੇ ਦਿੱਤਾ ਮੰਗਾਂ ਦੇ ਹੱਲ...
Ad Position 24