02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਡਾ. ਭਾਰਤੀ ਧਵਨ ਨੇ ਸਿਵਲ ਸਰਜਨ ਅੰਮ੍ਰਿਤਸਰ ਵਜੋਂ ਅਹੁਦਾ ਸੰਭਾਲਿਆ

ਅੰਮ੍ਰਿਤਸਰ, 1 ਅਕਤੂਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਪਹਿਲਾਂ ਵੀ ਸਿਵਲ ਸਰਜ਼ਨ ਰਹਿ ਚੁੱਕੇ ਡਾ. ਭਾਰਤੀ ਧਵਨ ਨੇ ਅੱਜ ਦੂਜੀ ਵਾਰ ਮੁੜ ਸਿਵਲ ਸਰਜਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

Ad Position 21
No active advertisement
ਅਜੀਤ ਡੈਸਕ 02-10-2026
ਅੰਮ੍ਰਿਤਸਰ, 1 ਅਕਤੂਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਪਹਿਲਾਂ ਵੀ ਸਿਵਲ ਸਰਜ਼ਨ ਰਹਿ ਚੁੱਕੇ ਡਾ. ਭਾਰਤੀ ਧਵਨ ਨੇ ਅੱਜ ਦੂਜੀ ਵਾਰ ਮੁੜ ਸਿਵਲ ਸਰਜਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਸਮੂਹ ਸਿਹਤ ਅਧਿਕਾਰੀਆਂ, ਕਰਮਚਾਰੀਆਂ, ਫਾਰਮੇਸੀ ਵੈਲਫੇਅਰ ਐਸੋਸੀਏਸ਼ਨ, ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ, ਫੂਡ ਸੇਫਟੀ ਵਿਭਾਗ, ਕੈਮਿਸਟ ਐਸੋਸੀਏਸ਼ਨ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਬੀਤੇ ਦਿਨ ਹੀ ਸੂਬਾ ਸਰਕਾਰ ਦੇ ਸਿਹਤ ਵਿਭਾਗ ਵਲੋਂ ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਵਜੋਂ ਪੱਦ ਉਨ੍ਹੱਤ ਹੋਣ ਉਪਰੰਤ ਅੰਮਿਤਸਰ ਦੇ ਸਿਵਲ ਸਰਜ਼ਨ ਵਲੋਂ ਨਿਯੁਕਤ ਕੀਤਾ ਗਿਆ ਸੀ। ਅੱਜ ਪਹਿਲੇ ਦਿਨ ਹੀ ਡਾ. ਭਾਰਤੀ ਧਵਨ ਨੇ ਸਮੂਹ ਸਿਹਤ ਅਧਿਕਾਰੀਆਂ ਅਤੇ ਪ੍ਰੋਗਰਾਮ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਸਾਰੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਵਿਚ ਸਿਹਤ ਸਹੂਲਤਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜ਼ਿਲ੍ਹਾ ਟੀਕਾਕਰਣ ਅਫਸਰ ਡਾ. ਰਸ਼ਮੀ ਵਿੱਜ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ, ਜ਼ਿਲ੍ਹਾ ਸਿਹਤ ਅਫਸਰ ਡਾ. ਮਨਜੀਤ ਸਿੰਘ ਰਟੌਲ, ਸੀਨੀਅਰ ਮੈਡੀਕਲ ਅਫਸਰ ਡਾ. ਜਸਪਾਲ ਸਿੰਘ, ਡਾ. ਸਤਨਾਮ ਸਿੰਘ, ਡੀ.ਡੀ.ਐੱਚ.ਓ. ਡਾ. ਜਗਨਜੋਤ ਕੌਰ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਅਮਰਦੀਪ ਸਿੰਘ, ਡਾ. ਵਨੀਤ ਕੌਰ, ਡਾ. ਆਸ਼ੀਸ਼ ਸ਼ਰਮਾ, ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਪ੍ਰਧਾਨ ਮਲਕੀਤ ਸਿੰਘ, ਪ੍ਰਧਾਨ ਗੁਰਦੇਵ ਸਿੰਘ, ਪ੍ਰਧਾਨ ਪਲਵਿੰਦਰ ਸਿੰਘ ਧੰਮੂ, ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਫਾਰਮੇਸੀ ਅਫਸਰ ਸੰਜੀਵ ਕੁਮਾਰ ਸ਼ਰਮਾ, ਡਾ. ਮਦਨ ਮੋਹਨ, ਅਕਾਊਂਟ ਅਫਸਰ ਮਲਵਿੰਦਰ ਸਿੰਘ, ਸੁਪਰਡੈਂਟ ਦਲਜੀਤ ਸਿੰਘ, ਸੰਜੀਵ ਕੁਮਾਰ, ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਸੁਮੀਤ ਸ਼ਰਮਾ, ਸੁਖਮਨ ਦੀਪ ਸਿੰਘ, ਨਵਦੀਪ ਸਿੰਘ ਆਦਿ ਵਲੋਂ ਡਾ: ਭਾਰਤੀ ਦਾ ਨਿੱਘਾ ਸਵਾਗਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਅਕਸ਼ੈ ਵਲੋਂ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਯੁਵਾ ਮੋਰਚਾ ਦੇ ਕੌਮੀ ਇੰਚਾਰਜ ਨਾਲ ਪਾਰਟੀ ਤੇ ਨੌਜਵਾਨਾਂ ਦੀ ਭੂਮਿਕਾ ਬਾਰੇ ਚ...
Ad Position 24