02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਭਗਵਾਨ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਦੀਆਂ ਤਿਆਰੀਆਂ ਸੰਬੰਧੀ ਡੀ. ਸੀ. ਵਲੋਂ ਸੰਤ ਸਮਾਜ ਸਮੇਤ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਅੰਮ੍ਰਿਤਸਰ, 1 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-26 ਅਕਤੂਬਰ ਨੂੰ ਮਨਾਏ ਜਾ ਰਹੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਸੰਤ ਸਮਾਜ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੰਤ ਸਮਾਜ ਵਲੋਂ ਦੱਸਿਆ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਅਤੇ ਸ਼ੋਭਾ ਯਾਤਰਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

Ad Position 21
No active advertisement
ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਦੀਆਂ ਤਿਆਰੀਆਂ ਸੰਬੰਧੀ ਸੰਤ ਸਮਾਜ ਸਮੇਤ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ। ਤਸਵੀਰ : ਹਰਜੀਤ ਸਿੰਘ 02-10-2026
ਅੰਮ੍ਰਿਤਸਰ, 1 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-26 ਅਕਤੂਬਰ ਨੂੰ ਮਨਾਏ ਜਾ ਰਹੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਸੰਤ ਸਮਾਜ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੰਤ ਸਮਾਜ ਵਲੋਂ ਦੱਸਿਆ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਅਤੇ ਸ਼ੋਭਾ ਯਾਤਰਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਭਗਵਾਨ ਵਾਲਮੀਕਿ ਤੀਰਥ ਸਥੱਲ, ਰਾਮਤੀਰਥ ਅੰਮ੍ਰਿਤਸਰ ਵਿਖੇ ਹੋਣ ਵਾਲੇ ਮੁੱਖ ਸਮਾਗਮ ’ਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂ ਪਹੁੰਚ ਕੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਵੱਖ-ਵੱਖ ਰਾਜਾਂ ਅਤੇ ਜ਼ਿਲ੍ਹਿਆਂ ਤੋਂ ਸੰਗਤਾਂ ਵਲੋਂ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। 4 ਅਕਤੂਬਰ ਨੂੰ ਲੁਧਿਆਣਾ ਤੋਂ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਤੀਰਥ ਸਥੱਲ , ਰਾਮਤੀਰਥ ਵਿਖੇ ਪਹੁੰਚੇਗੀ। ਇਸ ਤੋਂ ਇਲਾਵਾ 9, 10 ਅਤੇ 11 ਅਕਤੂਬਰ ਨੂੰ ਸੰਗਤ ਹਾਲ ਵਿਖੇ ਰਾਮ ਲੀਲਾ ਕਮੇਟੀਆਂ ਵਲੋਂ ਅਖੰਡ ਜੋਤ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸੇ ਲੜੀ ਤਹਿਤ 18 ਅਕਤੂਬਰ ਨੂੰ ਜਲੰਧਰ ਤੋਂ ਲਗਭਗ 35 ਤੋਂ 40 ਹਜ਼ਾਰ ਦੀ ਗਿਣਤੀ ’ਚ ਸੰਗਤਾਂ ਭਗਵਾਨ ਵਾਲਮੀਕਿ ਤੀਰਥ ਸਥੱਲ ਵਿਖੇ ਪਹੁੰਚਣਗੀਆਂ । ਇਸ ਤੋਂ ਇਲਾਵਾ 22 ਅਕਤੂਬਰ ਨੂੰ ਭਗਵਾਨ ਵਾਲਮੀਕਿ ਤੀਰਥ ਸਥੱਲ ਤੋਂ ਅੰਮ੍ਰਿਤਸਰ ਸ਼ਹਿਰ ’ਚ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਦਕਿ 24 ਅਕਤੂਬਰ ਨੂੰ ਕੇਂਦਰੀ ਵਾਲਮੀਕਿ ਮੰਦਰ ਹਾਥੀ ਗੇਟ ਅੰਮ੍ਰਿਤਸਰ ਤੋਂ ਅੰਦਰੂਨ ਸ਼ਹਿਰ ‘ਚ ਸ਼ੋਭਾ ਯਾਤਰਾ ਕੱਢੀ ਜਾਵੇਗੀ। ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ 26 ਅਕਤੂਬਰ 2026 ਨੂੰ ਭਗਵਾਨ ਵਾਲਮੀਕਿ ਤੀਰਥ ਸਥੱਲ ਰਾਮਤੀਰਥ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਦੇ ਪਹੁੰਚਣਗੀਆਂ ਅਤੇ ਤੀਰਥ ਸਥੱਲ ਵਿਖੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਇਸ ਮੀਟਿੰਗ ’ਚ ਕਮਿਸ਼ਨਰ ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪੱਲਵੀ ਮਿਸ਼ਰਾ, ਸ੍ਰੀ ਵਾਲਮੀਕਿ ਤੀਰਥ ਸ਼ਰਾਇਨ ਬੋਰਡ ਦੇ ਜੀ.ਐੱਮ. ਮਧੁਰ ਭਾਟੀਆ ਈ.ਟੀ.ਓ., ਮਲਕੀਤ ਨਾਥ, ਰਵਿੰਦਰ ਹੰਸ, ਓ.ਪੀ. ਗੱਬਰ, ਸ਼ਸ਼ੀ ਗਿੱਲ, ਪਵਨ ਦਰਾਵਿੜ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਤ ਸਮਾਜ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਉੱਤਰਾਖੰਡ ਦੇ ਤਿੰਨ ਹਥਿਆਰ ਤਸਕਰਾਂ ਸਮੇਤ 4 ਮੁਲਜ਼ਮ ਗੁਰਦਾਸਪੁਰ ਤੋਂ ਗ੍ਰਿਫਤਾਰ 7 ਅਤਿ ਆਧੁਨਿਕ ਵਿਦੇਸ਼ੀ ਪਿਸਤੌਲ ਬਰਾਮਦ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮ
Ad Position 24