02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ ਨੇ 450 ਸਾਲਾ ਸਥਾਪਨਾ ਦਿਵਸ ਮੌਕੇ ਅੰਮ੍ਰਿਤਸਰ ’ਚ ਸੈਂਟਰਲ ’ਵਰਸਿਟੀ ਸਥਾਪਿਤ ਕਰਨ ਲਈ ਕੇਂਦਰੀ ਸਿੱਖਿਆ ਮੰਤਰੀ ਜੋਸ਼ੀ ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 1 ਅਕਤੂਬਰ (ਜਸਵੰਤ ਸਿੰਘ ਜੱਸ)-ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਵਲੋਂ ਗੁਰੂ ਨਗਰੀ ਅੰਮ੍ਰਿਤਸਰ ਵਿਚ ਸੈਂਟਰਲ ਯੂਨੀਵਰਸਿਟੀ ਸਥਾਪਿਤ ਕਰਨ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਸਬੰਧੀ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਤੇ ਮੈਂਬਰ ਰਾਜ ਸਭਾ ਸ੍ਰੀ ਤਰੁਣ ਚੁੱਘ ਨੇ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਤੇ ਮੰਚ ਵੱਲੋਂ ਪੱਤਰ ਸੌਂਪ ਕੇ ਸਿਫ਼ਾਰਸ਼ ਕੀਤੀ ਗਈ। ਮੰਚ ਦੇ ਸਰਪ੍ਰਸਤ ਪ੍ਰਿੰ: ਕੁਲਵੰਤ ਸਿੰਘ ਅਣਖੀ ਨੇ ਕਿਹਾ ਕਿ ਸ੍ਰੀ ਚੁਘ ਨੇ ਕੇਂਦਰੀ ਮੰਤਰੀ ਸਨਮੁੱਖ ਮੰਚ ਵਲੋਂ ਇਹ ਮਾਮਲਾ ਉਠਾਇਆ ਅਤੇ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਦਿਵਸ ਮੌਕੇ ਇਹ ਮੰਗ ਮਨਵਾਉਣ ਲਈ ਜ਼ੋਰ ਪਾਇਆ।

Ad Position 21
No active advertisement
ਅਜੀਤ ਡੈਸਕ 02-10-2026
ਅੰਮ੍ਰਿਤਸਰ, 1 ਅਕਤੂਬਰ (ਜਸਵੰਤ ਸਿੰਘ ਜੱਸ)-ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਵਲੋਂ ਗੁਰੂ ਨਗਰੀ ਅੰਮ੍ਰਿਤਸਰ ਵਿਚ ਸੈਂਟਰਲ ਯੂਨੀਵਰਸਿਟੀ ਸਥਾਪਿਤ ਕਰਨ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਸਬੰਧੀ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਤੇ ਮੈਂਬਰ ਰਾਜ ਸਭਾ ਸ੍ਰੀ ਤਰੁਣ ਚੁੱਘ ਨੇ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਤੇ ਮੰਚ ਵੱਲੋਂ ਪੱਤਰ ਸੌਂਪ ਕੇ ਸਿਫ਼ਾਰਸ਼ ਕੀਤੀ ਗਈ। ਮੰਚ ਦੇ ਸਰਪ੍ਰਸਤ ਪ੍ਰਿੰ: ਕੁਲਵੰਤ ਸਿੰਘ ਅਣਖੀ ਨੇ ਕਿਹਾ ਕਿ ਸ੍ਰੀ ਚੁਘ ਨੇ ਕੇਂਦਰੀ ਮੰਤਰੀ ਸਨਮੁੱਖ ਮੰਚ ਵਲੋਂ ਇਹ ਮਾਮਲਾ ਉਠਾਇਆ ਅਤੇ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਦਿਵਸ ਮੌਕੇ ਇਹ ਮੰਗ ਮਨਵਾਉਣ ਲਈ ਜ਼ੋਰ ਪਾਇਆ। ਉਨ੍ਹਾਂ ਕਿਹਾ ਕਿ ਸ੍ਰੀ ਚੁੱਘ ਨੇ ਫੋਨ ਕਰਕੇ ਦੱਸਿਆ ਕਿ ਸ਼੍ਰੀ ਪ੍ਰਹਿਲਾਦ ਜੋਸ਼ੀ ਨੇ ਕੇਂਦਰੀ ਸਿੱਖਿਆ ਸਕੱਤਰ ਨੂੰ ਅੰਮ੍ਰਿਤਸਰ ਵਿਕਾਸ ਮੰਚ ਦਾ ਪੱਤਰ ਭੇਜ ਕੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਅੰਮ੍ਰਿਤਸਰ ਵਿਖੇ ਕੇਂਦਰੀ ਯੂਨੀਵਰਸਿਟੀ ਸਥਾਪਿਤ ਕਰਨ ਲਈ ਪ੍ਰਭਾਵੀ ਕਦਮ ਚੁੱਕੇ ਜਾਣ। ਸ਼੍ਰੀ ਚੁੱਘ ਨੇ ਕੇਂਦਰੀ ਸਿੱਖਿਆ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਅੰਮ੍ਰਿਤਸਰ ਧਾਰਮਿਕ, ਇਤਿਹਾਸਕ, ਸਭਿਆਚਾਰਕ ਅਤੇ ਰਾਜਨੀਤਕ ਪੱਖੋਂ ਅਹਿਮ ਅਤੇ ਮਹੱਤਵਪੂਰਨ ਸ਼ਹਿਰ ਹੈ ਜੋ ਹਵਾਈ, ਰੇਲ ਅਤੇ ਸੜ੍ਹਕਾਂ ਨਾਲ ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ਨਾਲ ਜੁੜਿਆ ਹੈ। ਅੰਮ੍ਰਿਤਸਰ ਵਿਚ ਰੋਜ਼ਾਨਾ ਇਕ ਲੱਖ ਤੋਂ ਵੱਧ ਸ਼ਰਧਾਲੂ ਅਤੇ ਯਾਤਰੀ ਆਉਂਦੇ ਹਨ ਅਤੇ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ਵਿਖੇ ਨਤਮਸਤਕ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦਾ 450ਵਾਂ ਸਥਾਪਨਾ ਦਿਵਸ ਮਨਾਉਣ ਲਈ ਵਿਸ਼ਵ ਭਰ ਤੋਂ ਸੰਗਤਾਂ ਅੰਮ੍ਰਿਤਸਰ ਆਉਣਗੀਆਂ ਤੇ ਇਸ ਇਤਿਹਾਸਕ ਅਵਸਰ ’ਤੇ ਅੰਮ੍ਰਿਤਸਰ ਵਿਖੇ ਕੇਂਦਰੀ ਯੂਨੀਵਰਸਿਟੀ ਸਥਾਪਿਤ ਕਰਨਾ ਯਾਦਗਾਰੀ ਹੋ ਨਿਬੜੇਗਾ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਸਟੇਸ਼ਨ ’ਤੇ ਸਵੱਛਤਾ ਪੰਦ੍ਹਰਵਾੜੇ ਦੀ ਸ਼ੁਰੂਆਤ ਡੀ. ਆਰ. ਐੱਮ. ਸਮੇਤ ਹੋਰਨਾਂ ਕਰਮਚਾਰੀਆਂ ਨੇ ਸਫਾਈ ਮੁਹਿੰਮ ’ਚ ਲਿ... ਅਗਲੀ ਖ਼ਬਰ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਨੇ ਵਿਸ਼ਾਲ ਬੱਸ ਯਾਤਰਾ ਸੰਬੰਧੀ ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ
Ad Position 24