02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ਼ਹਿਜ਼ਾਦਾ ਨੰਦ ਕਾਲਜ ਵਿਖੇ ਸਫ਼ਾਈ ਮੁਹਿੰਮ ਚਲਾਈ

ਅੰਮ੍ਰਿਤਸਰ, 1 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਯੋਗ ਅਗਵਾਈ ਹੇਠ ਐੱਨ.

Ad Position 21
No active advertisement
ਅਜੀਤ ਡੈਸਕ 02-10-2026
ਅੰਮ੍ਰਿਤਸਰ, 1 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਯੋਗ ਅਗਵਾਈ ਹੇਠ ਐੱਨ.ਐੱਸ.ਐੱਸ. ਵਿਭਾਗ ਵਲੋਂ ਸਫ਼ਾਈ ਅਤੇ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਕਾਲਜ ਦੇ ਕਲਾਸ ਰੂਮਾਂ, ਗਰਾਊਂਡ ਅਤੇ ਆਲੇ-ਦੁਆਲੇ ਦੇ ਵੱਖ-ਵੱਖ ਸਥਾਨਾਂ ਦੀ ਸਫ਼ਾਈ ਕੀਤੀ ਗਈ। ਸਫ਼ਾਈ ਮੁਹਿੰਮ ਦੌਰਾਨ ਕਾਲਜ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਕਾਲਜ ਕੈਂਪਸ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ‘ ਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਸਾਰਿਆਂ ਨੇ ਕਾਲਜ ਕੈਂਪਸ ਦੀ ਸਫ਼ਾਈ ਬਣਾਈ ਰੱਖਣ ਅਤੇ ਹੋਰਨਾਂ ਨੂੰ ਵੀ ਸਵੱਛਤਾ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ। 01 ਏਐਸਆਰ56
Ad Position 22
No active advertisement
ਪਿਛਲੀ ਖ਼ਬਰ ਪੌਦਿਆਂ ਨੂੰ ਨਜ਼ਰਅੰਦਾਜ਼ ਕਰਨ ਦੀ ਪ੍ਰਵਿਰਤੀ ‘ਪਲਾਂਟ ਬਲਾਈਂਡਨੈੱਸ’ ਨੂੰ ਦੂਰ ਕਰਨ ਲਈ ਲੈਕਚਰ ਕਰਵਾਇਆ ਅਗਲੀ ਖ਼ਬਰ ਹਲਕਾ ਉੱਤਰੀ ਦੇ ਕਸ਼ਮੀਰ ਰੋਡ ਮੰਡਲ ਵਿਖੇ ਭਾਜਪਾ ਦੀ ਬੈਠਕ ਹੋਈ
Ad Position 24