02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸੀ.ਪੀ.ਆਈ (ਐੱਮ.) ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ

ਬਾਬਾ ਬਕਾਲਾ ਸਾਹਿਬ, 1 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਬੱਸ ਸਟੈਂਡ ਬਾਬਾ ਬਕਾਲਾ ਸਾਹਿਬ ਵਿਖੇ ਸੀ. ਪੀ.

Ad Position 21
No active advertisement
ਅਜੀਤ ਡੈਸਕ 02-10-2026
ਬਾਬਾ ਬਕਾਲਾ ਸਾਹਿਬ, 1 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਬੱਸ ਸਟੈਂਡ ਬਾਬਾ ਬਕਾਲਾ ਸਾਹਿਬ ਵਿਖੇ ਸੀ.ਪੀ.ਆਈ. (ਐਮ) ਪਾਰਟੀ ਵਲੋਂ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਸੀ.ਪੀ.ਆਈ. (ਐੱਮ.) ਪਾਰਟੀ ਅਤੇ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਤਹਿਸੀਲ ਸਕੱਤਰ ਕਾਮਰੇਡ ਗੁਰਦੀਪ ਸਿੰਘ ਬੁਤਾਲਾ, ਤਹਿਸੀਲ ਕਮੇਟੀ ਮੈਂਬਰ ਕਾਮਰੇਡ ਜਗੀਰ ਸਿੰਘ ਸਰਜਾ ਅਤੇ ਕਾਮਰੇਡ ਕੁਲਦੀਪ ਸਿੰਘ ਜੱਬੋਵਾਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਅਤੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕਰ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ਵਰ ਦਾ ਪੁਤਲਾ ਫੂਕਿਆ ਗਿਆ । ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਤਹਿਸੀਲ ਸਕੱਤਰ ਕਾਮਰੇਡ ਗੁਰਦੀਪ ਸਿੰਘ ਬੁਤਾਲਾ, ਤਹਿਸੀਲ ਕਮੇਟੀ ਮੈਂਬਰ ਕਾਮਰੇਡ ਜਗੀਰ ਸਿੰਘ ਸਰਜਾ ਅਤੇ ਕਾਮਰੇਡ ਕੁਲਦੀਪ ਸਿੰਘ ਜੱਬੋਵਾਲ ਨੇ ਕਿਹਾ ਕਿ ਅੱਜ ਦਾ ਰੋਸ ਪ੍ਰਦਰਸ਼ਨ ਖੱਬੇ ਪੱਖੀ ਪਾਰਟੀਆਂ ਵਲੋਂ ਦਿੱਤੇ ਗਏ ਇਕ ਹਫਤੇ ਤੱਕ ਚੱਲਣ ਵਾਲੇ ਦੇਸ਼ ਵਿਆਪੀ ਮੁਹਿੰਮ ਦਾ ਹਿੱਸਾ ਹੈ । ਇਸ ਮੌਕੇ ਹਾਜ਼ਰ ਕਾਮਰੇਡ ਦਾਰਾ ਸਿੰਘ ਮਹਿਤਾ, ਕਾਮਰੇਡ ਕੇਵਲ ਸਿੰਘ, ਕਾਮਰੇਡ ਦਰਸ਼ਨ ਸਿੰਘ ਬਿਆਸ, ਕਾਮਰੇਡ ਸੁਖਵਿੰਦਰ ਸਿੰਘ ਮਾਲੋਵਾਲ, ਕਾ: ਜਥੇਦਾਰ ਜੱਗਾ ਸਿੰਘ ਬੁਤਾਲਾ, ਜਥੇਦਾਰ ਹਰਦੀਪ ਸਿੰਘ, ਕਾਮਰੇਡ ਬਲਦੇਵ ਸਿੰਘ ਡੇਹਰੀਵਾਲ, ਕਾਮਰੇਡ ਰਾਜੂ ਮਹਿਤਾ, ਕਾ: ਮਨਦੀਪ ਸਿੰਘ ਨਵਾਂ ਪਿੰਡ ਆਦਿ ਸਾਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ ਦੀ ਰਜਿਸਟਰੇਸ਼ਨ ਲਈ ਰਜਿਸਟਰੇਸ਼ਨ ਫੀਸ 5 ਲੱਖ ਰੁਪਏ ਲਗਾਉਣ ਦਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ– ਸਹਿਕਾਰ... ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ : ਬਿੱਟਾ
Ad Position 24