02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਭੈਣੀ ਰਾਮ ਦਿਆਲ ਵਿਖੇ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ਵਿਸ਼ਾਲ ਇਕੱਠ

ਬਾਬਾ ਬਕਾਲਾ ਸਾਹਿਬ, 29 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪਿੰਡ ਭੈਣੀ ਰਾਮਦਿਆਲ ਵਿਚ ਸਰਪੰਚ ਸੁਖਦੇਵ ਸਿੰਘ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ਵਿਸ਼ਾਲ ਇਕੱਠ ਕਰਵਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਵੱਖ-ਵੱਖ ਆਗੂਆਂ ਅਤੇ ਬੁਲਾਰਿਆਂ ਵਲੋਂ ਸਤਿੰਦਰਜੀਤ ਸਿੰਘ ਛੱਜਲਵੱਡੀ ਨਾਲ ਹਲਕੇ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 02-10-2026
ਬਾਬਾ ਬਕਾਲਾ ਸਾਹਿਬ, 29 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪਿੰਡ ਭੈਣੀ ਰਾਮਦਿਆਲ ਵਿਚ ਸਰਪੰਚ ਸੁਖਦੇਵ ਸਿੰਘ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ਵਿਸ਼ਾਲ ਇਕੱਠ ਕਰਵਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਵੱਖ-ਵੱਖ ਆਗੂਆਂ ਅਤੇ ਬੁਲਾਰਿਆਂ ਵਲੋਂ ਸਤਿੰਦਰਜੀਤ ਸਿੰਘ ਛੱਜਲਵੱਡੀ ਨਾਲ ਹਲਕੇ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਛੱਜਲਵੱਡੀ ਪਰਿਵਾਰ ਦੇ ਲੰਮੇ ਸਿਆਸੀ ਅਤੇ ਸਮਾਜਿਕ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਪਰਿਵਾਰ ਲੋਕ ਸੇਵਾ ਨਾਲ ਜੁੜਿਆ ਹੋਇਆ ਹੈ । ਬੁਲਾਰਿਆਂ ਨੇ ਕਿਹਾ ਕਿ ਛੱਜਲਵੱਡੀ ਪਰਿਵਾਰ ਇਕ ਪੜ੍ਹਿਆ-ਲਿਖਿਆ ਪਰਿਵਾਰ ਹੈ ਅਤੇ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਵਿਦੇਸ਼ ਵਿਚ ਪਾਇਲਟ ਦੀ ਪੜ੍ਹਾਈ ਕੀਤੀ ਹੈ । ਉਨ੍ਹਾਂ ਕਿਹਾ ਕਿ ਸਤਿੰਦਰਜੀਤ ਸਿੰਘ ਆਪਣੇ ਪਿਤਾ ਰਣਜੀਤ ਸਿੰਘ ਛੱਜਲਵਡੀ (ਸਾਬਕਾ ਵਿਧਾਇਕ) ਦੀਆਂ ਲੋਕ ਸੇਵਾ ਵਾਲੀਆਂ ਸੋਚਾਂ ਅਤੇ ਕਾਰਜਸ਼ੈਲੀ ਤੋਂ ਪ੍ਰੇਰਿਤ ਹੋ ਕੇ ਸਿਆਸਤ ਵਿਚ ਆਏ ਹਨ । । ਇਸ ਮੌਕੇ ਬੁਲਾਰਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿੱਖਿਆ, ਸਿਹਤ, ਰੁਜ਼ਗਾਰ, ਪ੍ਰਸ਼ਾਸਨਿਕ ਸੇਵਾਵਾਂ ਅਤੇ ਲੋਕ-ਭਲਾਈ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਕੰਗ, ਸਰਵਣ ਸਿੰਘ ਬਲਸਰਾਏ, ਤੇਜਿੰਦਰ ਸਿੰਘ ਬੱਲ ਸਰਪੰਚ ਬੁਤਾਲਾ ਅਤੇ ਹੋਰ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਅਤੇ ਗੁੱਜਰਾਂ ਦੀ ਲੜਾਈ ਨੇ ਲਿਆ ਨਵਾਂ ਮੋੜ : ਪਿੰਡ ਵਾਸੀ ਗੁੱਜਰਾਂ ਦੇ ਹੱਕ ਵਿਚ ਨਿੱਤਰੇ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਦੀ ਰਜਿਸਟਰੇਸ਼ਨ ਲਈ ਰਜਿਸਟਰੇਸ਼ਨ ਫੀਸ 5 ਲੱਖ ਰੁਪਏ ਲਗਾਉਣ ਦਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ– ਸਹਿਕਾਰ...
Ad Position 24