02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਿਧਾਇਕ ਡਾ. ਨਿੱਜਰ ਨੇ ਭਗਤਾਂਵਾਲਾ ਦਾਣਾ ਮੰਡੀ ਵਿਖੇ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ, ਆੜ੍ਹਤੀਆਂ ਦੀਆਂ ਸੁਣੀਆਂ ਸਮੱਸਿਆਵਾਂ

ਅੰਮ੍ਰਿਤਸਰ, 2 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਵਿਧਾਨ ਸਭਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂਵਾਲਾ ਵਿਖੇ ਸਰਕਾਰੀ ਖਰੀਦ ਸ਼ੁਰੂ ਕਰਵਾਈ ਤੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 03-10-2026
ਅੰਮ੍ਰਿਤਸਰ, 2 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਵਿਧਾਨ ਸਭਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂਵਾਲਾ ਵਿਖੇ ਸਰਕਾਰੀ ਖਰੀਦ ਸ਼ੁਰੂ ਕਰਵਾਈ ਤੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਗੱਲਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ, ਫੈਡਰੇਸ਼ਨ ਆਫ਼ ਆੜਤੀ ਐਸੋਸੀਏਸ਼ਨ ਦੇ ਜ਼ਿਲ਼੍ਹਾ ਪ੍ਰਧਾਨ ਨਰਿੰਦਰ ਬਹਿਲ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆ ਤੋਂ ਵੀ ਹਾਜ਼ਰ ਸਨ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਸੂਬੇ ਦੀਆਂ ਮੰਡੀਆਂ ਵਿਚ ਲੋੜੀਂਦੇ ਅਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਨਿਰਧਾਰਤ ਸਰਕਾਰੀ ਭਾਅ ‘ਤੇ ਖਰੀਦਿਆ ਜਾਵੇਗਾ ਤੇ ਫਸਲ ਦੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ। ਡਾ. ਨਿੱਜਰ ਨੇ ਦੱਸਿਆ ਕਿ ਮੰਡੀਆਂ ਵਿਚ ਫਸਲ ਦੀ ਅਨਲੋਡਿੰਗ, ਸਫਾਈ ਅਤੇ ਪੈਕਿੰਗ ਆਦਿ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਸਾਫ਼ ਪੀਣ ਵਾਲੇ ਪਾਣੀ ਅਤੇ ਲੋੜੀਂਦੀਆਂ ਡਾਕਟਰੀ ਸਹੂਲਤਾਂ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੱਲਵੀ ਮਿਸ਼ਰਾ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ, ਸੈਕਟਰੀ ਮਾਰਕਿਟ ਕਮੇਟੀ ਜਸਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਕੁਲਬੀਰ ਸਿੰਘ ਰੰਧਾਵਾ, ਬਲਦੇਵ ਸਿੰਘ ਚਾਟੀਵਿੰਡ, ਗੁਰਭਿੰਦਰ ਸਿੰਘ ਮੰਮਣਕੇ, ਹਰਪਾਲ ਸਿੰਘ ਖਾਲਸਾ, ਪ੍ਰੋ: ਸ਼ੇਰ ਸਿੰਘ ਚੈਨਪੁਰ, ਓ. ਐੱਸ. ਡੀ. ਮਨਪ੍ਰੀਤ ਸਿੰਘ, ਗੁਰਜੰਟ ਸਿੰਘ ਚਿੰਟੂ, ਬਲਬੀਰ ਸਿੰਘ ਕਪੂਰ, ਗੁਰਜੰਟ ਸਿੰਘ ਸ਼ਾਹ, ਜਗਰੂਪ ਸਿੰਘ, ਮੋਹਨਮੀਤ ਸਿੰਘ, ਮਨਜੀਤ ਸਿੰਘ ਫੌਜੀ, ਨਵਨੀਤ ਸ਼ਰਮਾ, ਨਰਿੰਦਰ ਮਰਵਾਹਾ, ਰਾਕੇਸ਼ ਤੁਲੀ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ – ਮਿਸ਼ਰਤ ਰਿਕਰਵ ਟੀਮ ਮੁਕਾਬਲਾ –ਭਾਰਤ ਨੇ ਪਹਿਲੀ ਵਾਰ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਅੰਮ੍ਰਿਤਸਰ ’ਚ ਸਜੇਗਾ 11 ਦਿਨਾਂ ‘ਸਵਦੇਸ਼ੀ ਦੀਵਾਲੀ ਮੇਲਾ’ : ਡਾ. ਨੇਹਾ ਤੇਜਪਾਲ
Ad Position 24