04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

27 ’ ਚ ਮੁੜ ਸਰਕਾਰ ਬਣਾਏਗੀ ਆਮ ਆਦਮੀ ਪਾਰਟੀ - ਹਰਪ੍ਰੀਤ ਸਿੰਘ ਆਹਲੂਵਾਲੀਆ

ਅੰਮ੍ਰਿਤਸਰ, 3 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਕੇਂਦਰੀ ਦੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਸੰਗਠਨ ਦੇ ਅਹੁਦੇਦਾਰਾ ਨਾਲ ਮੀਟਿੰਗ ਕੀਤੀ ਗਈ, ਜਿਸ ’ਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆ ਨੂੰ ਘਰ-ਘਰ ਪਹੁੰਚਾਉਣ ਸੰਬੰਧੀ ਵਿਚਾਰ ਚਰਚਾ ਕੀਤੀ। ਇਸ ਦੌਰਾਨ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਕਿਹਾ ਕਿ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਕੀਤੇ ਗਏ ਕੰਮਾਂ ਨੂੰ ਲੋਕਾਂ ’ਚ ਲੈ ਕੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 04-10-2026
ਅੰਮ੍ਰਿਤਸਰ, 3 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਕੇਂਦਰੀ ਦੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਸੰਗਠਨ ਦੇ ਅਹੁਦੇਦਾਰਾ ਨਾਲ ਮੀਟਿੰਗ ਕੀਤੀ ਗਈ, ਜਿਸ ’ਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆ ਨੂੰ ਘਰ-ਘਰ ਪਹੁੰਚਾਉਣ ਸੰਬੰਧੀ ਵਿਚਾਰ ਚਰਚਾ ਕੀਤੀ। ਇਸ ਦੌਰਾਨ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਕਿਹਾ ਕਿ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਕੀਤੇ ਗਏ ਕੰਮਾਂ ਨੂੰ ਲੋਕਾਂ ’ਚ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਖੇਡਾਂ ਅਤੇ ਬੁਨਿਆਦੀ ਢਾਂਚੇ ਸਮੇਤ ਵੱਖ-ਵੱਖ ਖੇਤਰਾਂ ’ਚ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ’ਚੋਂ ਕੀਤੇ ਗਏ ਕੰਮਾਂ ਨੂੰ ਲੈ ਕੇ ਹੀ ਪਾਰਟੀ ਹੁਣ ਲੋਕਾਂ ਦੀ ਕਚਹਿਰੀ ’ਚ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤ ਜਥੇਬੰਦਕ ਤਿਆਰੀ, ਸਰਕਾਰ ਦੇ ਕੰਮਾਂ ਅਤੇ ਵਰਕਰਾਂ ਦੀ ਮਿਹਨਤ ਸਦਕਾ 2027 ਵਿਚ ਆਮ ਆਦਮੀ ਪਾਰਟੀ ਵੱਡੇ ਬਹੁਮਤ ਨਾਲ ਮੁੜ ਸਰਕਾਰ ਬਣਾਏਗੀ। ਇਸ ਮੌਕੇ ਮੰਨੂ ਕੁਮਾਰ ਵਾਰਡ ਇੰਚਾਰਜ, ਹਰਜੀਤ ਸਿੰਘ ਸਰਪੰਚ, ਸੁਖਦੇਵ ਸਿੰਘ, ਪੰਕਜ ਟਰੇਡ ਕਮਿਸ਼ਨ ਮੈਂਬਰ, ਵਿੱਕੀ ਕੁਮਾਰ, ਧਰਮਿੰਦਰ ਸਿੰਘ ਮੈਂਬਰ ਨਾਲ ਮੀਟਿੰਗ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚੋਂ ਔਰਤ ਦੀ ਲਾਸ਼ ਬਰਾਮਦ ਅਗਲੀ ਖ਼ਬਰ ਆਸਟ੍ਰੇਲੀਆ ’ਚ ਭੁਚਾਲ ਦੇ ਝਟਕੇ
Ad Position 24