04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਾਰਗਿਲ ਸ਼ਹੀਦ ਗੁਰਮੀਤ ਸਿੰਘ ਸਕੂਲ ( ਲੜਕੀਆਂ) ਸੁਲਤਾਨਵਿੰਡ ਵਿਖੇ ਸਾਇੰਸ ਬਲਾਕ ਦਾ ਵਿਧਾਇਕ ਡਾ. ਨਿੱਝਰ ਨੇ ਰੱਖਿਆ ਨੀਂਹ ਪੱਥਰ

ਸੁਲਤਾਨਵਿੰਡ, 3 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਵਿਚ ਸਥਿਤ ਕਾਰਗਿਲ ਸ਼ਹੀਦ ਗੁਰਮੀਤ ਸਿੰਘ ਸਕੂਲ ਆਫ਼ ਐਮੀਨੈਂਸ ਸੁਲਤਾਨਵਿੰਡ (ਲੜਕੀਆਂ) ਵਿਖੇ ਨਵੇਂ ਬਣਾਏ ਜਾਣ ਵਾਲੇ ਸਾਇੰਸ ਬਲਾਕ ਦੇ ਕਮਰਿਆਂ ਦਾ ਨੀਂਹ ਪੱਥਰ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਰੱਖਿਆ ਗਿਆ।

Ad Position 21
No active advertisement
ਅਜੀਤ ਡੈਸਕ 04-10-2026
ਸੁਲਤਾਨਵਿੰਡ, 3 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਵਿਚ ਸਥਿਤ ਕਾਰਗਿਲ ਸ਼ਹੀਦ ਗੁਰਮੀਤ ਸਿੰਘ ਸਕੂਲ ਆਫ਼ ਐਮੀਨੈਂਸ ਸੁਲਤਾਨਵਿੰਡ (ਲੜਕੀਆਂ) ਵਿਖੇ ਨਵੇਂ ਬਣਾਏ ਜਾਣ ਵਾਲੇ ਸਾਇੰਸ ਬਲਾਕ ਦੇ ਕਮਰਿਆਂ ਦਾ ਨੀਂਹ ਪੱਥਰ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਰੱਖਿਆ ਗਿਆ। ਨੀਂਹ ਪੱਥਰ ਰੱਖਣ ਤੋਂ ਪਹਿਲਾਂ ਗੁਰਦੁਆਰਾ ਅਟਾਰੀ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਅਰਦਾਸ ਕੀਤੀ ਗਈ। ਸਾਇੰਸ ਬਲਾਕ ਦੇ ਨਿਰਮਾਣ ਨਾਲ ਸਕੂਲ ਦੀਆਂ ਵਿਦਿਆਰਥਣਾਂ ਨੂੰ ਵਿਗਿਆਨ ਵਿਸ਼ੇ ਦੀ ਪ੍ਰੈਕਟੀਕਲ ਸਿੱਖਿਆ ਲਈ ਬਿਹਤਰ ਸਹੂਲਤਾਂ ਮਿਲਣਗੀਆਂ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਗਿਆਨ ਹਾਸਲ ਕਰਨ ਦੇ ਵਧੇਰੇ ਮੌਕੇ ਮਿਲਣਗੇ। ਇਸ ਮੌਕੇ ਅੰਮ੍ਰਿਤਸਰ ਦੇ ਉਪ-ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਖੰਨਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਵਲੋਂ ਸਕੂਲਾਂ ਵਿਚ ਕੀਤੇ ਜਾ ਰਹੇ ਸਿੱਖਿਆ ਸੁਧਾਰਾਂ ਦੀ ਸ਼ਲਾਘਾ ਕੀਤੀ ਗਈ ਅਤੇ ਸਾਇੰਸ ਬਲਾਕ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਧਾਇਕ ਡਾ. ਨਿੱਝਰ ਦਾ ਧੰਨਵਾਦ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰ ਕੌਰ ਵਲੋਂ ਵਿਧਾਇਕ ਡਾ. ਨਿੱਝਰ ਅਤੇ ਸਮਾਗਮ ਵਿਚ ਪਹੁੰਚੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਨਿੱਝਰ ਦਾ ਸਕੂਲ ਵਲੋਂ ਗੁਲਦਸਤਾ ਭੇਟ ਕਰਕੇ ਸਵਾਗਤ ਵੀ ਕੀਤਾ ਗਿਆ। ਸਮਾਗਮ ਦੌਰਾਨ ਜਸਕਰਨ ਸਿੰਘ (ਐਜੂਕੇਸ਼ਨ ਕੋਆਰਡੀਨੇਟਰ), ਜਤਿੰਦਰ ਸੋਨੀ , ਸ੍ਰੀਮਤੀ ਅਮਰਜੀਤ ਕੌਰ, ਸ਼ਰਨਜੀਤ ਸਿੰਘ, ਰਜਨੀਸ਼ ਕੁਮਾਰ, ਗੁਰਇਕਬਾਲ ਸਿੰਘ, ਹਰਬੰਸ ਸਿੰਘ ਮਾਹਲ, ਚੇਅਰਮੈਨ ਬਲਜੀਤ ਸਿੰਘ ਰਿੰਕੂ, ਓ.ਐੱਸ.ਡੀ. ਮਨਪ੍ਰੀਤ ਸਿੰਘ, ਪੀ.ਏ. ਨਵਨੀਤ ਕੁਮਾਰ, ਗੁਰਜੰਟ ਸਿੰਘ ਚਿੰਟੂ, ਗੁਰਜੰਟ ਸਿੰਘ ਸ਼ਾਹ, ਕੌਂਸਲਰ ਪਤੀ ਹੈਪੀ, ਨੰਬਰਦਾਰ ਜਸਬੀਰ ਸਿੰਘ ਤੋਂ ਇਲਾਵਾ ਸਕੂਲ ਐੱਸ.ਐੱਮ . ਸੀ. ਕਮੇਟੀ ਮੈਂਬਰ, ਪਤਵੰਤੇ ਸੱਜਣ, ਸਕੂਲ ਦਾ ਸਟਾਫ਼ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਤੇ ਵਿਧਾਇਕ ਡਾ. ਅਜੈ ਗੁਪਤਾ ਵਲੋਂ ਪਸ਼ੂ ਹਸਪਤਾਲ ਤੇ ਗਊਸ਼ਾਲਾ ਦਾ ਉਦਘਾਟਨ ਅਗਲੀ ਖ਼ਬਰ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚੋਂ ਔਰਤ ਦੀ ਲਾਸ਼ ਬਰਾਮਦ
Ad Position 24