04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਤੇ ਵਿਧਾਇਕ ਡਾ. ਅਜੈ ਗੁਪਤਾ ਵਲੋਂ ਪਸ਼ੂ ਹਸਪਤਾਲ ਤੇ ਗਊਸ਼ਾਲਾ ਦਾ ਉਦਘਾਟਨ

ਅੰਮ੍ਰਿਤਸਰ, 3 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਸ਼ਹਿਰ ’ਚ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦੇ ਹੱਲ ਅਤੇ ਉਨ੍ਹਾਂ ਦੇ ਇਲਾਜ ਤੇ ਸੁਚੱਜੀ ਦੇਖਭਾਲ ਲਈ ਨਿਗਮ ਵਲੋਂ ਝਬਾਲ ਰੋਡ ਵਿਖੇ ਤਿਆਰ ਕੀਤੇ ਗਏ ਪਸ਼ੂ ਹਸਪਤਾਲ ਅਤੇ ਗਊਸ਼ਾਲਾ ਦਾ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਅਤੇ ਦੱਖਣੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.

Ad Position 21
No active advertisement
ਅਜੀਤ ਡੈਸਕ 04-10-2026
ਅੰਮ੍ਰਿਤਸਰ, 3 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਸ਼ਹਿਰ ’ਚ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦੇ ਹੱਲ ਅਤੇ ਉਨ੍ਹਾਂ ਦੇ ਇਲਾਜ ਤੇ ਸੁਚੱਜੀ ਦੇਖਭਾਲ ਲਈ ਨਿਗਮ ਵਲੋਂ ਝਬਾਲ ਰੋਡ ਵਿਖੇ ਤਿਆਰ ਕੀਤੇ ਗਏ ਪਸ਼ੂ ਹਸਪਤਾਲ ਅਤੇ ਗਊਸ਼ਾਲਾ ਦਾ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਅਤੇ ਦੱਖਣੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਸ਼ੂ ਹਸਪਤਾਲ ਅਤੇ ਗਊਸ਼ਾਲਾ ਦੀਆਂ ਵੱਖ-ਵੱਖ ਸਹੂਲਤਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਵਿਧਾਇਕ ਡਾ. ਅਜੈ ਗੁਪਤਾ ਨੇ ਕਿਹਾ ਕਿ ਨਿਗਮ ਵਲੋਂ ਝਬਾਲ ਰੋਡ ਵਿਖੇ ਲਗਭਗ 2 ਏਕੜ ਜ਼ਮੀਨ ਵਿਚ ਪਸ਼ੂ ਹਸਪਤਾਲ ਅਤੇ ਗਊਸ਼ਾਲਾ ਤਿਆਰ ਕੀਤੀ ਗਈ ਹੈ। ਇਸ ਸਹੂਲਤ ਵਿਚ ਲਾਵਾਰਿਸ ਪਸ਼ੂਆਂ ਨੂੰ ਰੱਖਣ ਦੇ ਨਾਲ-ਨਾਲ ਉਨ੍ਹਾਂ ਦੇ ਇਲਾਜ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ । ਪਸ਼ੂਆਂ ਦੇ ਇਲਾਜ ਲਈ ਇਕ ਪਸ਼ੂ ਡਾਕਟਰ ਦੀ ਨਿਯੁਕਤੀ ਕੀਤੀ ਗਈ ਹੈ, ਜਦਕਿ ਪਸ਼ੂਆਂ ਦੀ ਰੋਜ਼ਾਨਾ ਦੇਖਭਾਲ ਅਤੇ ਪ੍ਰਬੰਧਨ ਲਈ ਸਟਾਫ਼ ਵੀ ਤਾਇਨਾਤ ਕੀਤਾ ਗਿਆ ਹੈ। ਡਾ. ਗੁਪਤਾ ਨੇ ਦੱਸਿਆ ਕਿ ਨਿਗਮ ਵਲੋਂ ਹੁਣ ਤੱਕ ਸੜਕਾਂ ਅਤੇ ਜਨਤਕ ਥਾਵਾਂ ਤੋਂ ਲਗਭਗ 60 ਅਵਾਰਾ ਪਸ਼ੂਆਂ ਨੂੰ ਫੜ ਕੇ ਇਸ ਗਊਸ਼ਾਲਾ ਵਿਚ ਤਬਦੀਲ ਕੀਤਾ ਜਾ ਚੁੱਕਾ ਹੈ। ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਗਊਸ਼ਾਲਾ ਵਿਚ ਪੜਾਅਵਾਰ ਤਰੀਕੇ ਨਾਲ ਲਗਭਗ 400 ਅਵਾਰਾ ਪਸ਼ੂਆਂ ਦੀ ਦੇਖਭਾਲ ਕਰਨ ਦੀ ਸਮਰੱਥਾ ਹੋਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਅਧਿਕਾਰੀ, ਨਗਰ ਨਿਗਮ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 03 ਏਐਸਆਰ34
Ad Position 22
No active advertisement
ਪਿਛਲੀ ਖ਼ਬਰ ਉੱਘੇ ਆਰਥੋਪੇੈਡਿਕ ਸਰਜਨ ਡਾ: ਰਣਜੀਤ ਸਿੰਘ ਨੇ ਏ.ਆਈ. ਪਾਵਰਡ3-ਡੀ. ਰੋਬੋਲੈਂਸ ਤਕਨੀਕ ਨਾਲ 75 ਸਾਲਾ ਬਜ਼ੁਰਗ ਦੇ ਦੋਵੇਂ ਗੋ... ਅਗਲੀ ਖ਼ਬਰ ਕਾਰਗਿਲ ਸ਼ਹੀਦ ਗੁਰਮੀਤ ਸਿੰਘ ਸਕੂਲ ( ਲੜਕੀਆਂ) ਸੁਲਤਾਨਵਿੰਡ ਵਿਖੇ ਸਾਇੰਸ ਬਲਾਕ ਦਾ ਵਿਧਾਇਕ ਡਾ. ਨਿੱਝਰ ਨੇ ਰੱਖਿਆ ਨੀਂਹ...
Ad Position 24