04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਡੀ.ਸੀ.ਪੀ. ਵਿਰਕ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਜੰਗ ਤਹਿਤ ਪੁਲਿਸ ਦਾ ਵੱਡਾ ਆਪ੍ਰੇਸ਼ਨ

ਅੰਮ੍ਰਿਤਸਰ, 3 ਅਕਤੂਬਰ (ਰੇਸ਼ਮ ਸਿੰਘ)-ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕਮਿਸ਼ਨਰ ਪੁਲਿਸ ਹਰਮਨਬੀਰ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਚਲਾਏ ਜਾ ਰਹੇ ਤਲਾਸ਼ੀ ਅਭਿਆਨ ਤਹਿਤ ਅੱਜ ਇਥੇ ਡੀ. ਸੀ.

Ad Position 21
No active advertisement
ਨਸ਼ਿਆਂ ਵਿਰੁੱਧ ਜੰਗ ਮੁਹਿੰਮ ਤਹਿਤ ਚਲਾਏ ਤਲਾਸ਼ੀ ਅਭਿਆਨ ਬਾਰੇ ਖੁਲਾਸਾ ਕਰਦੇ ਹੋਏ ਡੀ.ਸੀ.ਪੀ.(ਡੀ) ਪ੍ਰਭਜੋਤ ਸਿੰਘ ਵਿਰਕ ਨਾਲ ਖੜ੍ਹੇ ਏ.ਡੀ.ਸੀ.ਪੀ.-2 ਸ੍ਰੀਰੀਵਨੇਲਾ ਤੇ ਏ.ਸੀ.ਪੀ. 2, ਏ.ਸੀ.ਪੀ. ਇੰਦਰਜੀਤ ਸਿੰਘ । ਤਸਵੀਰ : ਨਿਰਮਲ ਸਟੂਡੀਓ 04-10-2026
ਅੰਮ੍ਰਿਤਸਰ, 3 ਅਕਤੂਬਰ (ਰੇਸ਼ਮ ਸਿੰਘ)-ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕਮਿਸ਼ਨਰ ਪੁਲਿਸ ਹਰਮਨਬੀਰ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਚਲਾਏ ਜਾ ਰਹੇ ਤਲਾਸ਼ੀ ਅਭਿਆਨ ਤਹਿਤ ਅੱਜ ਇਥੇ ਡੀ.ਸੀ.ਪੀ. ਪ੍ਰਭਜੋਤ ਸਿੰਘ ਵਿਰਦ ਕੀ ਅਗਵਾਈ ਹੇਠ ਵੱਡੇ ਅਪਰੇਸ਼ਨ ਨੂੰ ਅੰਜਾਮ ਦਿੱਤਾ ਗਿਆ ਜਦੋਂ ਕਿ ਅੱਜ ਤੜਕਸਾਰ ਗੁਰੂ ਕੀ ਵਡਾਲੀ ਛੇਹਰਟਾ ਇਲਾਕੇ ਵਿਚ ਇਕ ਵਿਸ਼ੇਸ਼ ਸਾਂਝਾ ਕਾਸੋ ਆਪਰੇਸ਼ਨ ਚਲਾਇਆ ਗਿਆ। ਇਸ ਆਪ੍ਰੇਸ਼ਨ ਵਿਚ 100 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ ਅਤੇ ਸਵੇਰ 5 ਤੋਂ ਲੈ ਕੇ ਲਗਭਗ 8 ਵਜੇ ਤੱਕ ਇਲਾਕੇ ਵਿਚ ਬਾਰੀਕੀ ਨਾਲ ਤਲਾਸ਼ੀ ਅਤੇ ਚੈਕਿੰਗ ਕੀਤੀ ਗਈ। ਡੀ.ਸੀ.ਪੀ. ਸ: ਵਿਰਕ ਨੇ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਵਲੋਂ 6 ਵਿਅਕਤੀਆਂ ਨੂੰ ਰਾਊਂਡਅਪ ਕਰਕੇ ਉਨ੍ਹਾਂ ਸੰਬੰਧੀ ਪੁੱਛਗਿੱਛ ਅਤੇ ਤਸਦੀਕ ਦੀ ਕਾਰਵਾਈ ਕੀਤੀ। ਇਸ ਤੋਂ ਇਲਾਵਾ ਚੈਕਿੰਗ ਦੌਰਾਨ ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਨਾਲ ਸੰਬੰਧਿਤ ਬਰਾਮਦਗੀ ਵੀ ਕੀਤੀ ਗਈ, ਜਿਸ ਸੰਬੰਧੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਦੇ ਨਾਲ ਹੀ 3 ਸ਼ੱਕੀ ਵਾਹਨਾਂ ਨੂੰ ਪੁਲਿਸ ਵਲੋਂ ਕਬਜ਼ੇ ਵਿਚ ਲਿਆ ਗਿਆ ਹੈ। ਇਨ੍ਹਾਂ ਵਾਹਨਾਂ ਦੀ ਮਾਲਕੀ ਅਤੇ ਦਸਤਾਵੇਜ਼ਾਂ ਸੰਬੰਧੀ ਤਸਦੀਕ ਕੀਤੀ ਜਾ ਰਹੀ ਹੈ ਤਾਂ ਜੋ ਵਾਹਨਾਂ ਦੀ ਅਸਲ ਮਾਲਕੀ ਅਤੇ ਉਨ੍ਹਾਂ ਦੀ ਵਰਤੋਂ ਬਾਰੇ ਸਪੱਸ਼ਟਤਾ ਹਾਸਿਲ ਕੀਤੀ ਜਾ ਸਕੇ। ਪੁਲਿਸ ਵਲੋਂ ਇਸ ਦੌਰਾਨ ਖਾਸ ਤੌਰ ’ਤੇ ਉਨ੍ਹਾਂ ਇਲਾਕਿਆਂ ਨੂੰ ਫੋਕਸ ਕੀਤਾ ਗਿਆ ਜਿੱਥੋਂ ਨਸ਼ਿਆਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਸੰਬੰੰਧੀ ਸ਼ਿਕਾਇਤਾਂ ਜਾਂ ਜਾਣਕਾਰੀਆਂ ਪ੍ਰਾਪਤ ਹੋ ਰਹੀਆਂ ਸਨ। ਪੁਲਿਸ ਟੀਮਾਂ ਵਲੋਂ ਘਰਾਂ, ਸ਼ੱਕੀ ਥਾਵਾਂ ਅਤੇ ਸੰਵੇਦਨਸ਼ੀਲ ਪੁਆਇੰਟਾਂ ਦੀ ਬਾਰੀਕੀ ਨਾਲ ਚੈਕਿੰਗ ਕਰਕੇ ਸੰਭਾਵਿਤ ਦੋਸ਼ੀਆਂ ਅਤੇ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਨ ਲਈ ਕਾਰਵਾਈ ਕੀਤੀ ਗਈ। ਡੀ.ਸੀ.ਪੀ. ਸ: ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਤਹਿਤ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਆਪ੍ਰੇਸ਼ਨ ਦੌਰਾਨ ਜਿਹੜੇ ਵੀ ਵਿਅਕਤੀ ਸ਼ੱਕੀ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਹਨ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦੀ ਕਾਰਵਾਈ ਸਿਰਫ਼ ਨਸ਼ਾ ਵੇਚਣ ਵਾਲਿਆਂ ਤੱਕ ਸੀਮਿਤ ਨਹੀਂ ਹੈ, ਸਗੋਂ ਨਸ਼ਾ ਸਪਲਾਈ ਚੇਨ, ਇਸ ਨਾਲ ਜੁੜੇ ਵਿਅਕਤੀਆਂ ਅਤੇ ਨਸ਼ਾ ਪ੍ਰਭਾਵਿਤ ਹੌਟਸਪਾਟ ਇਲਾਕਿਆਂ ’ਤੇ ਵੀ ਲਗਾਤਾਰ ਫੋਕਸ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਜੀ.ਐੱਨ.ਡੀ.ਯੂ. ਕਾਲਜ ਵੇਰਕਾ ਦੇ ਐੱਨ.ਐੱਸ.ਐੱਸ. ਵਲੰਟੀਅਰਾਂ ਵਲੋਂ ‘ਸਵੱਛਤਾ ਹੀ ਸੇਵਾ’ ਨੂੰ ਸਮਰਪਿਤ ਇਕ ਰੋਜ਼ਾ ਕੈਂਪ ਅਗਲੀ ਖ਼ਬਰ ਯੂ. ਪੀ. ਆਈ. ’ਤੇ ਤਜਵੀਜ਼ਸ਼ੁਦਾ 0.4 ਫ਼ੀਸਦੀ ਵਪਾਰੀ ਫ਼ੀਸ ਵਾਪਸ ਲਵੇ ਸਰਕਾਰ : ਵਪਾਰ ਮੰਡਲ
Ad Position 24