04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਜੀ.ਐੱਨ.ਡੀ.ਯੂ. ਕਾਲਜ ਵੇਰਕਾ ਦੇ ਐੱਨ.ਐੱਸ.ਐੱਸ. ਵਲੰਟੀਅਰਾਂ ਵਲੋਂ ‘ਸਵੱਛਤਾ ਹੀ ਸੇਵਾ’ ਨੂੰ ਸਮਰਪਿਤ ਇਕ ਰੋਜ਼ਾ ਕੈਂਪ

ਵੇਰਕਾ, 3 ਅਕਤੂਬਰ (ਲਖਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਉਪ ਕੁਲਪਤੀ ਪ੍ਰੋ. ਡਾ.

Ad Position 21
No active advertisement
. ਕੈਂਪ ਦੌਰਾਨ ਹਾਜ਼ਰ ਪ੍ਰਿੰਸੀਪਲ ਡਾ. ਸੁਖਪ੍ਰੀਤ ਸਿੰਘ, ਕੋਆਰਡੀਨੇਟਰ ਡਾ. ਮਨਜੀਤ ਕੌਰ, ਡਾ. ਜਤਿੰਦਰ ਕੌਰ, ਡਾ. ਰੁਪਿੰਦਰ ਪ੍ਰੀਤ ਕੌਰ, ਮੈਡਮ ਪੁਨੀਤ ਰੰਧਾਵਾ, ਡਾ. ਨਿਸ਼ਾ ਛਾਬੜਾ, ਡਾ. ਸੋਨਿਕਾ ਠਾਕੁਰ ਅਤੇ ਐੱਨ.ਐੱਸ.ਐੱਸ. ਵਲੰਟੀਅਰਜ਼। ਤਸਵੀਰ : ਲਖਵਿੰਦਰ ਸਿੰਘ 04-10-2026
ਵੇਰਕਾ, 3 ਅਕਤੂਬਰ (ਲਖਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਦੀ ਸਰਪ੍ਰਸਤੀ ਅਤੇ ਪ੍ਰੋ. ਡਾ. ਸਰੋਜ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਐੱਨ.ਐੱਸ.ਐੱਸ. ਵਿਭਾਗ ਵਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਇਕ ਰੋਜ਼ਾ ਵਿਸ਼ੇਸ਼ ਸਫ਼ਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਐੱਨ.ਐੱਸ.ਐੱਸ. ਦੇ ਦੋਵਾਂ ਯੂਨਿਟਾਂ ਦੇ ਵਲੰਟੀਅਰਾਂ ਨੇ ਭਾਗ ਲਿਆ। ਕੈਂਪ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਸੁਖਪ੍ਰੀਤ ਸਿੰਘ ਵਲੋਂ ਵਲੰਟੀਅਰਾਂ ਨੂੰ ਸਵੱਛਤਾ ਦੀ ਸਹੁੰ ਚੁਕਾ ਕੇ ਕੀਤੀ ਗਈ। ਕੈਂਪ ਦੇ ਸੁਚੱਜੇ ਸੰਚਾਲਨ ਲਈ ਐੱਨ.ਐੱਸ.ਐੱਸ. ਕੋਆਰਡੀਨੇਟਰ ਡਾ. ਜਤਿੰਦਰ ਕੌਰ ਨੇ ਵਲੰਟੀਅਰਾਂ ਨੂੰ ਦੋ ਟੀਮਾਂ ਵਿਚ ਵੰਡਿਆ। ਇਕ ਟੀਮ ਨੇ ਕਾਲਜ ਕੈਂਪਸ ਦੇ ਆਲੇ-ਦੁਆਲੇ ਦੀ ਸਫ਼ਾਈ ਕੀਤੀ, ਜਦਕਿ ਦੂਜੀ ਟੀਮ ਨੇ ਗਾਰਡਨ ਦੀ ਸਫ਼ਾਈ ਕਰਦਿਆਂ ਵਿਸ਼ੇਸ਼ ਤੌਰ ’ਤੇ ਪਲਾਸਟਿਕ ਦੇ ਕੂੜੇ ਨੂੰ ਨਿਖੇੜ ਕੇ ਇਕੱਠਾ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਐੱਨ.ਐੱਸ.ਐੱਸ. ਕੋਆਰਡੀਨੇਟਰ ਡਾ. ਮਨਜੀਤ ਕੌਰ ਨੇ ਸਮੂਹ ਵਲੰਟੀਅਰਾਂ ਅਤੇ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਈਕੋ-ਕਲੱਬ ਇੰਚਾਰਜ ਡਾ. ਰੁਪਿੰਦਰ ਪ੍ਰੀਤ ਕੌਰ, ਮੈਡਮ ਪੁਨੀਤ ਰੰਧਾਵਾ, ਡਾ. ਨਿਸ਼ਾ ਛਾਬੜਾ, ਡਾ. ਸੋਨਿਕਾ ਠਾਕੁਰ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਹਿਰੀਲਾ ਟੀਕੇ ਲਾ ਕੇ ਫਾਂਸੀ ਦੇਣ ਦੀ ਕੋਸ਼ਿਸ਼ ਹੋਈ ਨਾਕਾਮ ਅਗਲੀ ਖ਼ਬਰ ਡੀ.ਸੀ.ਪੀ. ਵਿਰਕ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਜੰਗ ਤਹਿਤ ਪੁਲਿਸ ਦਾ ਵੱਡਾ ਆਪ੍ਰੇਸ਼ਨ
Ad Position 24